Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਪੰਜਾਬ ਕਾਂਗਰਸ 'ਚ ਛਿੜੀ 'ਜਾਤੀਵਾਦ ਦੀ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਦਾ ਜਵਾਬ

19 ਜਨਵਰੀ, 2026 06:55 PM

ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਜੱਟ ਸਿੱਖ ਵਰਸਿਜ ਦਲਿਤ ਸ਼ੁਰੂ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਪਾਰਟੀ ਵਿਚ ਵੰਡੇ ਅਹੁਦਿਆਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸੂਬਾ ਪ੍ਰਧਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਦਿਆਰਥੀ ਵਿੰਗ, NSUI ਦੇ ਪ੍ਰਧਾਨ ਸਾਰੇ ਜੱਟ ਸਿੱਖ ਹਨ। ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਇਸ ਸਥਿਤੀ ਵਿੱਚ ਸੂਬੇ ਦੇ 32 ਫ਼ੀਸਦੀ ਦਲਿਤਾਂ ਨੂੰ ਪਾਰਟੀ ਵਿੱਚ ਲੀਡਰਸ਼ਿਪ ਨਹੀਂ ਮਿਲ ਰਹੀ ਹੈ। ਚੰਨੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਹੋਈ ਸੂਬਾ ਕਾਂਗਰਸ ਕਮੇਟੀ ਦੀ ਐੱਸ. ਸੀ. ਸੈੱਲ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ।

ਚੰਨੀ ਦੀ ਟਿੱਪਣੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਘਰ ਦੀਆਂ ਗੱਲਾਂ ਘਰ ਵਿੱਚ ਹੀ ਰਹਿਣ ਤਾਂ ਚੰਗਾ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ ‘ਤੇ ਕੋਈ ਵਿਵਾਦ ਖੜ੍ਹਾ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਹ ਪਾਰਟੀ ਦੀਆਂ ਅੰਦਰੂਨੀ ਗੱਲਾਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਹਨ, ,ਜੋ ਕਿ ਕਾਂਗਰਸ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਹੈ। ਉਨ੍ਹਾਂ ਦੱਸਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਸਨ ਅਤੇ ਅਖ਼ੀਰਕਾਰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ। ਜੇਕਰ ਕਾਂਗਰਸ ਵਿੱਚ ਜਾਤੀਵਾਦ ਹੁੰਦਾ, ਤਾਂ ਇਹ ਕਦੇ ਸੰਭਵ ਨਾ ਹੁੰਦਾ।

ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਤੀ ਜਾਂ ਧਰਮ ਦੇ ਨਾਂ ‘ਤੇ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਜਾਂ ਮੱਲਿਕਾਰਜੁਨ ਖੜਗੇ ਧਰਮ ਜਾਂ ਜਾਤੀ ਦੀ ਰਾਜਨੀਤੀ ਕਰਦੇ, ਤਾਂ ਸ਼ਾਇਦ ਉਹ ਅੱਜ ਇਸ ਮੁਕਾਮ ‘ਤੇ ਨਾ ਹੁੰਦੇ। ਰਾਜਾ ਵੜਿੰਗ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਿੰਦੂ, ਸਿੱਖ ਅਤੇ ਦਲਿਤਾਂ ਨੂੰ ਵੱਖ-ਵੱਖ ਕਰਕੇ ਰਾਜਨੀਤੀ ਕਰਨਾ ਭਾਜਪਾ ਦੀ ਨੀਤੀ ਹੈ, ਜਦਕਿ ਕਾਂਗਰਸ ਦਾ ਸਭ ਨਾਲ ਰਿਸ਼ਤਾ ਹੈ ਅਤੇ ਸਭ ਨੂੰ ਇਕ ਤਰ੍ਹਾਂ ਦੇਖਦੀ ਹੈ। ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਜੇਕਰ ਕੋਈ ਨੇਤਾ ਆਪਣੇ ਭਾਵ ਪ੍ਰਗਟ ਕਰਦਾ ਹੈ, ਤਾਂ ਉਹ ਉਸ ਵਿਅਕਤੀ ਦੇ ਨਿੱਜੀ ਵਿਚਾਰ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਜਦੋਂ ਚੰਨੀ ਨੇ ਇਹ ਟਿੱਪਣੀਆਂ ਕੀਤੀਆਂ ਤਾਂ ਆਲ ਇੰਡੀਆ ਕਾਂਗਰਸ ਕਮੇਟੀ ਐੱਸ. ਸੀ. ਸੈੱਲ ਦੇ ਪ੍ਰਧਾਨ ਰਾਜਿੰਦਰ ਪਾਲ ਗੌਤਮ, ਪੰਜਾਬ ਦੇ ਸਹਿ-ਇੰਚਾਰਜ ਰਵਿੰਦਰ ਉੱਤਮ ਰਾਓ ਡਾਲਵੀ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਜਿਵੇਂ ਹੀ ਚੰਨੀ ਨੇ ਬੋਲਿਆ ਮੀਟਿੰਗ ਵਿੱਚ ਮੌਜੂਦ ਐੱਸ. ਸੀ. ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੰਨੀ ਨੂੰ ਮਾਈਕ੍ਰੋਫ਼ੋਨ 'ਤੇ ਬੋਲਣ ਤੋਂ ਰੋਕਿਆ ਗਿਆ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤਾ ਗਿਆ। ਹੁਣ ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ