Friday, July 03, 2026
BREAKING
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

03 ਜੁਲਾਈ, 2026 05:56 PM

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਮਚੀ ਸਿਆਸੀ ਹਲਚਲ ਵਿਚਾਲੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਹੈ ਕਿ ਜੋ ਕੋਈ ਵੀ ਭਾਰਤੀ ਜਨਤਾ ਪਾਰਟੀ ਵਿਚ ਆਵੇਗਾ, ਉਹ ਉਸ ਦਾ ਸਵਾਗਤ ਕਰਨਗੇ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਭਾਜਪਾ ਵੱਲੋਂ ਚਰਨਜੀਤ ਸਿੰਘ ਚੰਨੀ ਜਾਂ ਕਿਸੇ ਹੋਰ ਲੀਡਰ ਨਾਲ ਸੰਪਰਕ ਨਹੀਂ ਸਾਧਿਆ ਗਿਆ, ਪਰ ਜੋ ਵੀ ਭਾਜਪਾ ਵਿਚ ਸ਼ਾਮਲ ਹੋਣਾ ਚਾਹੇਗਾ, ਅਸੀਂ ਉਸ ਦਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ 'ਸਾਡੇ ਕੋਲ ਜੋ ਆਵੇਗਾ, ਸੋ ਰਾਜ਼ੀ ਜਾਵੇਗਾ।'

ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਵੱਲੋਂ ਕਾਂਗਰਸ ਦੇ ਸਿਆਸੀ 'ਤੂਫ਼ਾਨ' ਬਾਰੇ ਪੁੱਛੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੂਫ਼ਾਨ ਵਿਚ ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸਿਰਫ਼ ਕੁਰਸੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਕਾਂਗਰਸ ਵਿਚ 37 ਸਾਲ ਕੰਮ ਕੀਤਾ ਹੈ, ਉੱਥੇ ਹਮੇਸ਼ਾ ਹੀ ਕੁਰਸੀ ਦਾ ਕਲੇਸ਼ ਰਹਿੰਦਾ ਹੈ, ਪਰ ਭਾਜਪਾ ਵਿਚ ਅਜਿਹਾ ਕੋਈ ਕਲੇਸ਼ ਨਹੀਂ ਹੈ। ਪੱਤਰਕਾਰਾਂ ਵੱਲੋਂ ਪੰਜਾਬ ਵਿਚ 'ਆਪ੍ਰੇਸ਼ਨ ਲੌਟਸ' ਬਾਰੇ ਪੁੱਛੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਕਮਲ ਜ਼ਰੂਰ ਖਿੜੇਗਾ। 

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਵੀ ਇਕ ਠੱਗੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿਚ ਸਰਕਾਰ ਬਣਨ 'ਤੇ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਹ ਪੈਸੇ ਹੁਣ ਅਖ਼ੀਰਲੇ ਸਾਲ ਵਿਚ ਆ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਦੀਆਂ ਸਾਰੀਆਂ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਦਿੱਤਾ ਜਾ ਰਿਹਾ। ਪੰਜਾਬ ਵਿਚ ਇਸ ਸਕੀਮ ਤਹਿਤ ਕੁੱਲ੍ਹ 1.25 ਲੱਖ ਯੋਗ ਮਹਿਲਾਵਾਂ ਹਨ, ਜਦਕਿ ਪੈਸੇ ਸਿਰਫ਼ 36 ਹਜ਼ਾਰ ਮਹਿਲਾਵਾਂ ਨੂੰ ਦਿੱਤੇ ਜਾ ਰਹੇ ਹਨ ਤੇ ਕਈ ਤਰ੍ਹਾਂ ਦੀਆਂ ਸ਼ਰਤਾਂ ਲਗਾ ਕੇ 89 ਲੱਖ ਮਹਿਲਾਵਾਂ ਨੂੰ ਇਸ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਇਨ੍ਹਾਂ ਨੇ ਐਲਾਨ ਕੀਤਾ ਸੀ ਕਿ ਇਸ ਸਕੀਮ ਲਈ ਨਾ ਕੋਈ ਸ਼ਰਤ ਹੋਵੇਗੀ ਤੇ ਨਾ ਕੋਈ ਪਾਬੰਦੀ, ਪਰ ਹੁਣ ਸ਼ਰਤਾਂ ਹੀ ਸ਼ਰਤਾਂ ਤੇ ਪਾਬੰਦੀਆਂ ਹੀ ਪਾਬੰਦੀਆਂ ਲਗਾ ਦਿੱਤੀਆਂ ਹਨ। 

ਪੰਜਾਬ ਭਾਜਪਾ ਪ੍ਰਧਾਨ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ 3 ਮਹੀਨਿਆਂ ਦੇ ਪੈਸੇ ਪਾ ਕੇ ਇਸ ਨੂੰ ਜੁਲਾਈ, ਅਗਸਤ ਤੇ ਸਤੰਬਰ ਦੇ ਪੈਸੇ ਆਖ  ਰਹੀ ਹੈ, ਕਿਉਂਕਿ ਇਨ੍ਹਾਂ ਨੂੰ ਲਗਦਾ ਹੈ ਕਿ ਉਸ ਤੋਂ ਬਾਅਦ ਚੋਣ ਜ਼ਾਬਤਾ ਲੱਗ ਜਾਵੇਗਾ ਤੇ ਮਹਿਲਾਵਾਂ ਨੂੰ ਹੋਰ ਪੈਸੇ ਨਹੀਂ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਪੰਜਾਬ ਦੀ ਹਰ ਮਹਿਲਾ ਨੂੰ ਉਨ੍ਹਾਂ ਦੇ ਬਣਦੇ ਪੈਸੇ ਨਹੀਂ ਮਿਲ ਜਾਂਦੇ, ਭਾਜਪਾ ਸਰਕਾਰ ਦੀਆਂ ਚਾਲਾਂ ਦਾ ਪਰਦਾਫਾਸ਼ ਕਰਦੀ ਰਹੇਗੀ। 

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ