Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ ਹਥਿਆਰਾਂ ਸਣੇ ਗ੍ਰਿਫ਼ਤਾਰ

18 ਮਈ, 2026 06:06 PM

ਲੁਧਿਆਣਾ/ਚੰਡੀਗੜ੍ਹ : ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਕਾਊਂਟਰ ਇੰਟੈਲੀਜੈਂਸ, ਪੰਜਾਬ ਨਾਲ ਸਾਂਝੇ ਆਪ੍ਰੇਸ਼ਨ 'ਚ ਇਕ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਗੈਰ-ਕਾਨੂੰਨੀ ਪਿਸਤੌਲ ਸਮੇਤ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਰਮਨੀ ਅਤੇ ਦੁਬਈ, ਯੂ. ਏ. ਈ. ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਟਾਰਗੇਟਡ ਗੋਲ਼ੀਬਾਰੀ ਕਰਨ ਲਈ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵੀ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇਕ ਆਦਤਨ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਪੁਲਸ ਥਾਣਾ ਗੋਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀ. ਟੀ. 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂ. ਏ. ਈ. ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਸੀ. ਆਈ. ਏ. ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਸ ਪਾਰਟੀ ਨੇ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਨਾਕਾ ਲਾਇਆ। ਉਨ੍ਹਾਂ ਕਿਹਾ ਕਿ ਪੁਲਸ ਟੀਮ ਨੂੰ ਇਹ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਖੜ੍ਹੇ ਹਨ, ਜੋ ਕਿਸੇ ਸਨਸਨੀਖੇਜ਼ ਅਪਰਾਧਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ, ਜਿਸ ਉਪਰੰਤ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖ਼ੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ। ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐੱਫ਼. ਆਈ. ਆਰ. ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ