Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

ਪੰਜਾਬ 'ਚ ਇਨ੍ਹਾਂ ਕੈਪਸੂਲਾਂ ਦੀ ਵਿਕਰੀ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ

02 ਨਵੰਬਰ, 2025 07:00 PM

ਫਾਜ਼ਿਲਕਾ : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ’ਚ ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 31 ਦਸੰਬਰ ਤੱਕ ਲਾਗੂ ਰਹੇਗੀ। ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ 'ਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ’ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ’ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਖ਼ਿਲਾਫ਼ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਰਾਹੀਂ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ 'ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ। ਹੁਕਮ ਦੀ ਕਿਸੇ ਵੀ ਉਲੰਘਣਾ ’ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ