Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

03 ਜੁਲਾਈ, 2025 01:05 PM

ਪਠਾਨਕੋਟ : ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਉੱਪਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਨਿੱਜੀ ਜਾਂ ਸਰਕਾਰੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ’ਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਇਕ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਆਪਣੇ ਹੁਕਮ ’ਚ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ’ਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣਗੇ ਅਤੇ ਅਗਾਂਹ ਤੋਂ ਵੀ ਇਹ ਗੰਦਗੀ ਦੇ ਢੇਰ ਆਪਣੇ ਪਲਾਟਾਂ ’ਚ ਲੱਗਣ ਤੋਂ ਰੋਕਣ ਲਈ ਕਦਮ ਚੁੱਕਣਗੇ।

ਇਸ ਮੰਤਵ ਲਈ ਆਪਣੀ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ’ਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਇਸੇ ਤਰ੍ਹਾਂ ਸਰਕਾਰੀ ਮਾਲਕੀ ਜਾਂ ਕਬਜ਼ੇ ਵਾਲੇ ਖਾਲੀ ਪਲਾਟਾਂ ਨੂੰ ਸਾਫ ਕਰਵਾਉਣ ਦੀ ਜ਼ਿੰਮੇਵਾਰੀ ਸੰਬੰਧਤ ਵਿਭਾਗ ਦੇ ਮੁਖੀ ਦੀ ਹੋਵੇਗੀ। ਉਨ੍ਹਾਂ ਇਹ ਕੰਮ 10 ਜੁਲਾਈ ਤੱਕ ਮੁਕੰਮਲ ਕਰਨ ਦਾ ਹੁਕਮ ਦਿੱਤਾ।

ਕਮਿਸ਼ਨਰ, ਨਗਰ ਨਿਗਮ ਪਠਾਨਕੋਟ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਪਣੇ-ਆਪਣੇ ਅਧਿਕਾਰ ਖੇਤਰ ’ਚ ਬੀ. ਐੱਨ. ਐੱਸ. ਐੱਸ. ਦੀ ਧਾਰਾ 163 ਰਾਹੀਂ ਜਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ ਏ. ਆਈ. ਜੀ. ਐੱਫ, ਇਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ, ਏ. ਆਈ. ਐੱਚ. ਐੱਫ. ਐਂਡ ਮਿਊਂਸੀਪਲ ਸੋਲਿਡ ਵੇਸਟ (ਮੈਨੇਜਮੈਂਟ ਐਂਡ ਐਂਡਲੰਗ) ਰੂਲਜ਼, 2016 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਣਾਉਣਗੇ।

ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣ। ਇਸ ਤੋਂ ਇਲਾਵਾ ਜੇਕਰ 10 ਜੁਲਾਈ ਉਪਰੰਤ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਨਿਗਮ ਜਾਂ ਨਗਰ ਕੌਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ-ਸਫਾਈ ’ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ਼/ਮਾਲਕ ਪਾਸੇ ਕੀਤੀ ਜਾਵੇ। ਇਹ ਹੁਕਮ ਤਰੁੰਤ ਲਾਗੂ ਹੋ ਕੇ 2 ਸਤੰਬਰ 2025 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਇਹ ਹੁਕਮ ਅੰਮ੍ਰਿਤਸਰ, ਜਲੰਧਰ ਤੇ ਗੁਰਦਾਸਪੁਰ ਆਦਿ ਜ਼ਿਲ੍ਹਿਆਂ 'ਚ ਜਾਰੀ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ