Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ

10 ਜੂਨ, 2026 05:57 PM

ਸੁਲਤਾਨਪੁਰ ਲੋਧੀ : ਜੂਨ ਮਹੀਨੇ ਦੀ ਤਪਸ਼ ਅਤੇ ਆਸਮਾਨ ਤੋਂ ਅੱਗ ਵਰ੍ਹਾਉਂਦੀ ਗਰਮੀ ਨੇ ਪਾਵਨ ਨਗਰੀ ਨਿਵਾਸੀ ਸੁਲਤਾਨਪੁਰ ਲੋਧੀ ਵਾਲਿਆਂ ਨੂੰ ਘਰਾਂ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਅੱਤ ਦੀ ਗਰਮੀ ਕਾਰਨ ਸੁਲਤਾਨਪੁਰ ਲੋਧੀ ਸ਼ਹਿਰ ਦੇ ਬਾਜ਼ਾਰਾਂ ਅਤੇ ਗਲੀਆਂ ’ਚ ਸੁੰਨ ਪੱਸਰੀ ਹੋਈ ਹੈ। ਇੰਝ ਜਾਪਦਾ ਹੈ, ਜਿਵੇਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ ਕਰਫ਼ਿਊ ਲੱਗ ਗਿਆ ਹੋਵੇ। ਕੋਈ ਵੀ ਜੀਅ ਪਰਿੰਦਾ ਵੇਖਣ ਨੂੰ ਨਹੀਂ ਮਿਲਦਾ। ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਲੋਕ ਗਰਮੀ ਤੋਂ ਤ੍ਰਹਿ-ਤ੍ਰਹਿ ਕਰਨ ਲੱਗ ਪਏ ਹਨ। ਆਮ ਜਨ-ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਇਨੀਂ ਦਿਨੀਂ ਪੈ ਰਹੀ ਭਾਰੀ ਗਰਮੀ ਕਾਰਨ ਪਾਵਨ ਨਗਰੀ ਸੁਲਤਾਨਪੁਰ ਲੋਧੀ ਲੋਕਾਂ ਦਾ ਜਿਊਣਾ ਮਾਹੌਲ ਹੋ ਗਿਆ ਹੈ। ਸਾਰੇ ਬਾਜ਼ਾਰਾਂ ਅਤੇ ਗਲੀਆਂ ਵਿਚ ਸੁੰਨ ਪੱਸਰੀ ਹੋਈ ਹੈ। ਦੁਪਹਿਰ ਸਮੇਂ ਕੋਈ ਟਾਵਾਂ ਟਾਵਾਂ ਵਿਅਕਤੀ ਸੜਕਾਂ ’ਤੇ ਨਜ਼ਰ ਆਉਂਦਾ ਹੈ। ਇਕ ਗਰਮੀ ਦਾ ਤਾਪ ਉਤੋਂ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ।


ਦੂਜੇ ਪਾਸੇ ਭਾਰੀ ਗਰਮੀ ਦੇ ਚੱਲਦਿਆਂ ਸਿਹਤ ਵਿਭਾਗ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਸਪਤਾਲਾਂ ਵਿਚ ਹੀਟ ਸਟਰੋਕ ਲੂ ਲੱਗਣ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਡਾਕਟਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਰੂਰੀ ਕੰਮ ਹੋਣ 'ਤੇ ਹੀ ਦੁਪਹਿਰ ਵੇਲੇ ਬਾਹਰ ਨਿਕਲਣ। ਵੱਧ ਤੋਂ ਵੱਧ ਪਾਣੀ ਪੀਣ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਇਕ ਹਫ਼ਤੇ ਵਿਚ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।


ਗਰਮੀ ਦੀ ਤਪਸ਼ ਘਟਾਉਣ ਲਈ ਆਓ ਰੁੱਖ ਲਾਈਏ
ਵਾਤਾਵਰਨ ਪ੍ਰੇਮੀ ਐੱਮ. ਕੇ. ਸ਼ਰਮਾ ਨੇ ਕਿਹਾ ਕਿ ਗਰਮੀਆਂ ਦਾ ਮੌਸਮ ਬੇਕਾਬੂ ਇਸ ਕਰਕੇ ਹੋ ਰਿਹਾ ਹੈ ਕਿਉਂਕਿ ਵਿਕਾਸ ਦੇ ਨਾਂ ’ਤੇ ਸੜਕਾਂ ’ਤੇ ਹੋਰ ਨਿਰਮਾਣ ਕਾਰਜਾਂ ਕਰਕੇ ਵੱਡੀ ਗਿਣਤੀ ਵਿਚ ਰੁੱਖਾਂ ਦੀ ਕਟਾਈ ਹੋ ਰਹੀ ਹੈ। ਗਰਮੀ ਦੀ ਤਪਸ ਘਟਾਉਣ ਲਈ ਰੁੱਖਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕ-ਇਕ ਪੌਦਾ ਲਾਉਣਾ ਚਾਹੀਦਾ ਹੈ ਅਤੇ ਉਸ ਦੇ ਦਰੱਖ਼ਤ ਬਣਨ ਤੱਕ ਉਸ ਦੀ ਸੰਭਾਲ ਕਰਦੇ ਰਹਿਣਾ ਚਾਹੀਦਾ ਹੈ। ਜੇ ਸਾਡੇ ਚਾਰੇ ਪਾਸੇ ਰੁੱਖ ਹੀ ਰੁੱਖ ਹੋਣਗੇ ਤਾਂ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ ਅਤੇ ਵਾਤਾਵਰਣ ਸ਼ੁੱਧ ਹੋਵੇਗਾ।


ਮਜ਼ਦੂਰ ਵਰਗ ਲਈ ਗਰਮੀ ਬਣੀ ਆਫ਼ਤ
ਇਸ ਸਬੰਧੀ ਦਿਹਾੜੀ ਕਰਨ ਪੁੱਜੇ ਮਜ਼ਦੂਰ ਅਮਰੀਕ ਸਿੰਘ ਨੇ ਦੱਸਿਆ ਕਿ ਸਾਡੇ ਵਰਗੇ ਲੋੜਵੰਦ ਲਈ ਤਾਂ ਇਹ ਗਰਮੀ ਆਫ਼ਤ ਬਣ ਕੇ ਆਈ ਹੈ। ਸਿਰ ’ਤੇ ਤਪਦੀ ਧੁੱਪ ਵਿਚ ਕੰਮ ਕਰਨਾ ਜਾਨ ਜ਼ੋਖਮ ਵਿਚ ਪਾਉਣ ਬਰਾਬਰ ਹੈ ਪਰ ਜੇ ਕੰਮ ਨਹੀਂ ਕਰਾਂਗੇ ਤਾਂ ਘਰ ਦਾ ਚੁੱਲ੍ਹਾ ਕਿਵੇਂ ਬਲੇਗਾ।
ਦੁਕਾਨਦਾਰ ਲਵਪ੍ਰੀਤ ਨੇ ਦੱਸਿਆ ਕਿ ਜੂਨ ਮਹੀਨੇ ਪੈ ਰਹੀ ਗਰਮੀ ਨੇ ਇਸ ਵਾਰ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ। ਦੂਜੇ ਪਾਸੇ ਨਜ਼ਰ ਮਾਰੀਏ ਤਾਂ ਸਭ ਤੋਂ ਵੱਧ ਅਸਰ ਦਿਹਾੜੀਦਾਰ ਮਜ਼ਦੂਰਾਂ ਅਤੇ ਖੇਤਾਂ ਵਿਚ ਕੰਮ ਕਰਨ ਵਾਲੇ ਕਿਸਾਨਾਂ ’ਤੇ ਪੈ ਰਿਹਾ ਹੈ, ਜਿਨ੍ਹਾਂ ਕੋਲ ਧੁੱਪ ਵਿਚ ਬਾਹਰ ਨਿਕਲਣ ਤੋਂ ਇਲਾਵਾ ਕੋਈ ਚਾਰਾ ਨਹੀਂ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ