Thursday, November 12, 2026
BREAKING
• ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ • ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਪੰਜਾਬ

ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

05 ਜੂਨ, 2026 07:14 PM

ਬਟਾਲਾ : ਬਟਾਲਾ ਦੇ ਭੀੜ-ਭਾੜ ਵਾਲੇ ਇਲਾਕੇ ਸਿੰਬਲ ਚੌਕ ਨੇੜੇ ਦੋ ਗੱਡੀ ਚਾਲਕਾਂ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਹੋਈ ਤਕਰਾਰ ਖੂਨੀ ਰੂਪ ਧਾਰਨ ਕਰ ਗਈ। ਦੋਵਾਂ ਧਿਰਾਂ ਦੀ ਪਹਿਲਾਂ ਬਹਿਸਬਾਜ਼ੀ ਹੋਈ ਅਤੇ ਦੇਖਦੇ-ਦੇਖਦੇ ਦੋਵਾਂ ਵਲੋਂ ਆਪਣੇ ਲਾਇਸੈਂਸੀ ਪਿਸਤੌਲਾਂ ਨਾਲ ਇਕ ਦੂਜੇ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਾਰਦਾਤ ਵਿਚ ਇਕ ਨਿਹੰਗ ਸਿੰਘ ਨੌਜਵਾਨ ਦੀ ਮੌਤ ਹੋ ਗਈ।


ਪ੍ਰਤੱਖਦਰਸ਼ੀਆਂ ਮੁਤਾਬਿਕ ਪਹਿਲਾਂ ਗੱਡੀ ਕ੍ਰਾਸ ਕਰਨ ਤੋਂ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਰਹੀ ਸੀ ਅਤੇ ਉੱਥੇ ਖੜ੍ਹੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਅਚਾਨਕ ਇਕ ਧਿਰ ਦੇ ਨੌਜਵਾਨ ਜੋ ਫਾਰਚੂਨਰ 'ਚ ਸਨ ਨੇ ਆਪਣੀ ਪਿਸਟਲ ਨਾਲ ਫਾਇਰ ਸ਼ੁਰੂ ਕਰ ਦਿੱਤੇ। ਇਸ 'ਤੇ ਰਾਹਗੀਰਾਂ ਨੇ ਮਸਾਂ ਭੱਜ ਕੇ ਜਾਨ ਬਚਾਈ। ਦੇਖਦੇ ਹੀ ਦੇਖਦੇ ਦੂਜੀ ਧਿਰ ਦੇ ਤਿੰਨ ਨੌਵਜਾਨਾਂ ਵਲੋਂ ਫਾਇਰ ਸ਼ੁਰੂ ਕਰ ਦਿੱਤੇ ਗਏ। ਇਸ ਗੋਲੀਬਾਰੀ ਵਿਚ ਗੱਡੀ 'ਚ ਸਵਾਰ ਇੱਕ ਨਿਹੰਗ ਸਿੰਘ ਨੌਜਵਾਨ ਜਿਸ ਦੀ ਪਹਿਚਾਣ ਦੀਪਇੰਦਰ ਸਿੰਘ ਵਜੋਂ ਹੋਈ ਹੈ, ਦੇ ਗੋਲੀ ਜਾ ਲੱਗੀ। ਗੋਲੀ ਲੱਗਣ ਕਾਰਣ ਨਿਹੰਗ ਦੀਪਇੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਣ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


ਉਧਰ ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਰੋਡ ਰੇਜ ਦਾ ਮਾਮਲਾ ਹੈ ਅਤੇ ਦੋਵਾਂ ਧਿਰਾਂ ਵੱਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਇਕ ਦੂਸਰੇ 'ਤੇ ਹਮਲਾ ਕੀਤਾ ਗਿਆ ਹੈ। ਐੱਸਐੱਸਪੀ ਮੁਤਾਬਿਕ ਇਕ ਨੌਜਵਾਨ ਦੀਪਇੰਦਰ ਸਿੰਘ ਦੀ ਮੌਤ ਹੋਈ ਹੈ ਅਤੇ ਦੋ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼