Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

16 ਅਪ੍ਰੈਲ, 2026 04:34 PM

ਲੁਧਿਆਣਾ : ਮੌਜੂਦਾ ਫ਼ਸਲੀ ਸੀਜ਼ਨ ਦੌਰਾਨ ਜ਼ਿਆਦਾਤਰ ਕਿਸਾਨਾਂ ਵੱਲੋਂ ਆਪਣੇ ਖੇਤਾਂ ’ਚ ਲਾਏ ਗਏ ਆਲੂਆਂ ਦੀ ਲਾਗਤ ਤੱਕ ਪੂਰੀ ਨਹੀਂ ਹੋਈ। ਪੰਜਾਬ ਦੀਆਂ ਸਬਜ਼ੀ ਮੰਡੀਆਂ ’ਚ ਆਲੂਆਂ ਦੀਆਂ ਕੀਮਤਾਂ ਨੂੰ ਲੈ ਕੇ ਹਾਲਾਤ ਇੰਨੇ ਮਾੜੇ ਰਹੇ ਕਿ 12 ਤੋਂ 15 ਰੁਪਏ ਕਿਲੋ ਵਿਕਣ ਵਾਲਾ ਆਲੂ ਮੰਡੀਆਂ ’ਚ ਸਿਰਫ 2 ਤੋਂ 3 ਰੁਪਏ ਕਿਲੋ ਤੱਕ ਰੁਲਦਾ ਰਿਹਾ ਹੈ। ਅਜਿਹੇ ’ਚ ਆਲੂਆਂ ਦੀ ਫ਼ਸਲ ’ਚ ਹੋਏ ਘਾਟੇ ਤੋਂ ਬਾਅਦ ਜ਼ਿਆਦਾਤਰ ਕਿਸਾਨਾਂ ਨੇ ਖਰਬੂਜ਼ੇ ਦੀ ਖੇਤੀ ਨਹੀਂ ਕੀਤੀ ਹੈ, ਜਿਸ ਦਾ ਇਕ ਮੁੱਖ ਕਾਰਨ ਪੰਜਾਬ ’ਚ ਹੋਈ ਬੇਮੌਸਮੀ ਬਰਸਾਤ ਨੂੰ ਵੀ ਦੱਸਿਆ ਜਾ ਰਿਹਾ ਹੈ।

ਖਰਬੂਜ਼ੇ ਦੇ ਹੋਲਸੇਲ ਕਾਰੋਬਾਰੀ ਮੰਨਦੇ ਹਨ ਕਿ ਖੇਤਾਂ ’ਚ ਖਰਬੂਜ਼ੇ ਦੀ ਖੇਤੀ ਕਰਨ ਦਾ ਖ਼ਰਚਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਆਉਂਦਾ ਹੈ। ਬਰਸਾਤ ਕਾਰਨ ਨਾ ਤਾਂ ਕਿਸਾਨ ਸਹੀ ਸਮੇਂ ’ਤੇ ਆਲੂਆਂ ਦੀ ਪੁਟਾਈ ਦਾ ਕੰਮ ਨਬੇੜ ਸਕੇ ਅਤੇ ਨਾ ਹੀ ਖਰਬੂਜ਼ੇ ਦੀ ਬਿਜਾਈ ਹੋ ਸਕੀ। ਬਰਸਾਤ ਕਾਰਨ ਖਰਬੂਜ਼ੇ ਦੀ ਫ਼ਸਲ ਤੇਜ਼ੀ ਨਾਲ ਖ਼ਰਾਬ ਹੁੰਦੀ ਹੈ, ਜਿਸ ਨੂੰ ਧਿਆਨ ’ਚ ਰੱਖਦਿਆਂ ਕਿਸਾਨਾਂ ਨੇ ਇਸ ਫ਼ਸਲ ਤੋਂ ਹੱਥ ਪਿੱਛੇ ਖਿੱਚ ਲਏ ਹਨ। ਅਜਿਹੇ ’ਚ ਮੰਨਿਆ ਜਾ ਰਿਹਾ ਹੈ ਕਿ ਬਿਜਾਈ ਘੱਟ ਹੋਣ ਕਾਰਨ ਕੀਮਤਾਂ ’ਚ ਤੇਜ਼ੀ ਆਵੇਗੀ ਅਤੇ ਨਿਰਜਲਾ ਇਕਾਦਸ਼ੀ ਦੇ ਮੌਕੇ ’ਤੇ ਖਰਬੂਜ਼ੇ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਸਕਦੀਆਂ ਹਨ। ਦੂਜੇ ਪਾਸੇ ਗਰਮੀਆਂ ਦੇ ਪਸੰਦੀਦਾ ਫਲ ਤਰਬੂਜ ਦੀ ਖੇਤੀ ਇਸ ਸੀਜ਼ਨ ਦੌਰਾਨ ਕਾਫ਼ੀ ਚੰਗੀ ਹੋਈ ਹੈ। ਉਮੀਦ ਹੈ ਕਿ ਮੰਡੀਆਂ ’ਚ ਤਰਬੂਜ ਦੀ ਆਮਦ ਵਧੀਆ ਰਹੇਗੀ।

ਸੀਜ਼ਨ ’ਤੇ ਟਿਕੀਆਂ ਸਾਰੀਆਂ ਉਮੀਦਾਂ

ਲੁਧਿਆਣਾ ਫਰੂਟ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਇੰਦਰਜੀਤ ਸਿੰਘ ਕੁੱਕੂ, ਸਰਪ੍ਰਸਤ ਅਮਿਤ ਅੱਵਲ, ਪ੍ਰਧਾਨ ਰਾਜਨ ਅੱਵਲ ਅਤੇ ਹਰਜੋਤ ਸਿੰਘ ਨਾਗਪਾਲ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਫਰੂਟ ਮੰਡੀ ਦੇ ਹਾਲਾਤ ਕਾਫ਼ੀ ਵਿਗੜ ਗਏ ਸਨ। ਉਨ੍ਹਾਂ ਦੱਸਿਆ ਕਿ ਲਾਕਡਾਊਨ ਦੀਆਂ ਅਫ਼ਵਾਹਾਂ ਅਤੇ ਐੱਲ. ਪੀ. ਜੀ. ਦੀ ਕਿੱਲਤ ਕਾਰਨ ਵੱਡੀ ਗਿਣਤੀ ’ਚ ਪ੍ਰਵਾਸੀ ਮਜ਼ਦੂਰ ਆਪਣੇ ਪਿੰਡਾਂ ਨੂੰ ਪਰਤ ਗਏ ਹਨ। ਹੁਣ ਆੜ੍ਹਤੀਆਂ ਦੀਆਂ ਸਾਰੀਆਂ ਉਮੀਦਾਂ ਖਰਬੂਜ਼ਾ, ਤਰਬੂਜ ਅਤੇ ਅੰਬ ਦੇ ਸੀਜ਼ਨ ’ਤੇ ਟਿਕੀਆਂ ਹੋਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ