Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ

07 ਸਤੰਬਰ, 2025 04:12 PM

ਲੁਧਿਆਣਾ : ਪੰਜਾਬ ’ਚ ਹਾਲ ਹੀ ’ਚ ਹੋਈ ਭਾਰੀ ਬਾਰਿਸ਼ ਅਤੇ ਕਈ ਜ਼ਿਲ੍ਹਿਆਂ ’ਚ ਆਏ ਭਿਆਨਕ ਹੜ੍ਹਾਂ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਸਕੂਲ 10 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਇਸ ਮਗਰੋਂ ਹੁਣ ਕੱਲ੍ਹ ਤੋਂ ਕਈ ਸਕੂਲ ਦੁਬਾਰਾ ਖੁੱਲ੍ਹਣ ਜਾ ਰਹੇ ਹਨ। ਹਾਲਾਂਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਦਾ ਅੰਤਿਮ ਫ਼ੈਸਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ 'ਤੇ ਛੱਡ ਦਿੱਤਾ ਹੈ, ਪਰ ਜਿੰਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਨਹੀਂ ਪਈ, ਉੱਥੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਨੂੰ ਕੱਲ੍ਹ ਤੋਂ ਸਕੂਲ ਲੱਗਣ ਦੇ ਸੁਨੇਹੇ ਭੇਜਣੇ ਵੀ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਵਿਚਾਲੇ ਡੀ. ਈ. ਓ. ਸੈਕੰਡਰੀ ਡਿੰਪਲ ਮਦਾਨ ਨੇ ਇਕ ਪੱਤਰ ਜਾਰੀ ਕਰਦਿਆਂ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਜੋ ਸਕੂਲਾਂ ’ਚ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾ ਸਕਣ। ਸਕੂਲ ਖੁੱਲ੍ਹਦੇ ਹੀ ਬੱਚਿਆਂ ਦੀ ਸੁਰੱਖਿਅਤ ਵਾਪਸੀ ਲਈ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਡਿੰਪਲ ਮਦਾਨ ਦਾ ਮੁੱਖ ਉਦੇਸ਼ ਹਰ ਪੱਧਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ, ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਉਣਾ ਹੈ।

ਅਸੁਰੱਖਿਅਤ ਕਮਰਿਆਂ ਬਾਰੇ ਮੰਗੀ ਰਿਪੋਰਟ
ਡੀ. ਈ. ਓ. ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਪੂਰੇ ਕੈਂਪਸ ਦੀ ਸਫਾਈ ਲਾਜ਼ਮੀ ਤੌਰ ’ਤੇ ਕੀਤੀ ਜਾਣੀ ਚਾਹੀਦੀ ਹੈ। ਖਾਸ ਕਰ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਕਲਾਸਰੂਮਾਂ ਜਾਂ ਇਮਾਰਤਾਂ ’ਚ ਨਹੀਂ ਬਿਠਾਇਆ ਜਾਣਾ ਚਾਹੀਦਾ, ਜਿਨ੍ਹਾਂ ਦੀਆਂ ਛੱਤਾਂ ਤੋਂ ਪਾਣੀ ਟਪਕ ਰਿਹਾ ਹੈ ਜਾਂ ਜਿਨ੍ਹਾਂ ਨੂੰ ਅਸੁਰੱਖਿਅਤ ਮੰਨਿਆ ਜਾਂਦਾ ਹੈ। ਸਕੂਲ ਮੁਖੀਆਂ ਦੀ ਇਹ ਵੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਅਜਿਹੇ ਕਮਰਿਆਂ ਦੀ ਰਿਪੋਰਟ ਤਿਆਰ ਕਰ ਕੇ ਵਿਭਾਗ ਨੂੰ ਭੇਜਣ।

ਫਰਨੀਚਰ ਨੂੰ ਸੁਰੱਖਿਅਤ ਜਗ੍ਹਾ ’ਤੇ ਸ਼ਿਫਟ ਕਰਨਾ ਅਤੇ ਬਿਜਲੀ ਦੇ ਉਪਕਰਨਾਂ ਦੀ ਜਾਂਚ ਕਰਨਾ ਵੀ ਜ਼ਰੂਰੀ ਦੱਸਿਆ ਗਿਆ ਹੈ। ਹੁਕਮ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਕਿਸੇ ਵੀ ਖੁੱਲ੍ਹੀ ਤਾਰ ਨੂੰ ਵਿਦਿਆਰਥੀਆਂ ਦੀ ਪਹੁੰਚ ਤੋਂ ਦੂਰ ਰੱਖਿਆ ਜਾਵੇ, ਤਾਂ ਜੋ ਕੋਈ ਹਾਦਸਾ ਨਾ ਵਾਪਰੇ।

ਪਾਣੀ ਦੀਆਂ ਟੈਂਕੀਆਂ ਦੀ ਸਫਾਈ ਅਤੇ ‘ਫੌਗਿੰਗ’ ਲਾਜ਼ਮੀ
ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਸਾਫ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਜੇ ਸੰਭਵ ਹੋਵੇ, ਤਾਂ ਸਕੂਲ ਦੇ ਅਹਾਤੇ ’ਚ ‘ਫੌਗਿੰਗ’ ਵੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੱਛਰਾਂ ਅਤੇ ਹੋਰ ਨੁਕਸਾਨਦੇਹ ਕੀੜਿਆਂ ਤੋਂ ਬਚਾਇਆ ਜਾ ਸਕੇ। ਕਲਾਸਰੂਮਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ’ਚ ਕਿਤੇ ਵੀ ਸੱਪ ਜਾਂ ਹੋਰ ਜਾਨਵਰ ਮੌਜੂਦ ਨਾ ਹੋਣ। ਹੁਕਮ ਸਪੱਸ਼ਟ ਕਰਦਾ ਹੈ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਸੁਰੱਖਿਆ ਅਤੇ ਸਫਾਈ ਨਾਲ ਸਬੰਧਤ ਹਰ ਜ਼ਿੰਮੇਵਾਰੀ ਸਕੂਲ ਮੁਖੀ ਦੀ ਨਿੱਜੀ ਤੌਰ ’ਤੇ ਹੋਵੇਗੀ।

ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੀ) ਡਿੰਪਲ ਮਦਾਨ ਨੇ ਕਿਹਾ ਕਿ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਸਕੂਲ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕਲਾਸਰੂਮਾਂ ਤੋਂ ਲੈ ਕੇ ਕੈਂਪਸ ਤਕ ਹਰ ਜਗ੍ਹਾ ਸਫਾਈ, ਸਿਹਤ ਅਤੇ ਸੁਰੱਖਿਆ ਦੇ ਮਿਆਰਾਂ ਦੀ ਪਾਲਣਾ ਕੀਤੀ ਜਾਵੇ। ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ