Tuesday, November 10, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

10 ਨਵੰਬਰ, 2026 04:28 PM

ਚੰਡੀਗੜ੍ਹ : ਦਿਵਾਲੀ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਪ੍ਰਦੂਸ਼ਿਤ ਹੋ ਗਈ ਹੈ। ਸੂਬੇ ਦੇ ਕਈ ਸ਼ਹਿਰਾਂ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਲੋਕਾਂ ਨੂੰ ਦੂਸ਼ਿਤ ਹਵਾ ’ਚ ਸਾਹ ਲੈਣਾ ਪੈ ਰਿਹਾ ਹੈ। ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ’ਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਊ.ਆਈ.) ਰਾਤ ਸਮੇਂ 403 ਤੱਕ ਪਹੁੰਚ ਗਿਆ, ਜੋ ਗੰਭੀਰ ਸ਼੍ਰੇਣੀ ’ਚ ਆਉਂਦਾ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਖੰਨਾ, ਅੰਮ੍ਰਿਤਸਰ ਤੇ ਪਟਿਆਲਾ ’ਚ ਵੀ ਹਵਾ ਦੀ ਗੁਣਵੱਤਾ ’ਚ ਗਿਰਾਵਟ ਦਰਜ ਕੀਤੀ ਗਈ ਹੈ। ਰਾਤ 1.05 ਵਜੇ ਦੇ ਰੀਅਲ ਟਾਈਮ ਅੰਕੜਿਆਂ ਮੁਤਾਬਕ ਮੰਡੀ ਗੋਬਿੰਦਗੜ੍ਹ ਦਾ ਏ.ਕਿਊ.ਆਈ. 403, ਲੁਧਿਆਣਾ ਦਾ 288, ਜਲੰਧਰ ਦਾ 268 ਤੇ ਖੰਨਾ ਦਾ 257 ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਤੇ ਪਟਿਆਲਾ ’ਚ ਇਹ 194 ਰਿਹਾ।


ਦੂਜੇ ਪਾਸੇ 9 ਨਵੰਬਰ ਸ਼ਾਮ 4 ਵਜੇ ਜਾਰੀ ਕੀਤੇ ਗਏ ਬੁਲੇਟਿਨ ’ਚ ਪਿਛਲੇ 24 ਘੰਟਿਆਂ ਦਾ ਔਸਤ ਏ.ਕਿਊ.ਆਈ. ਮੰਡੀ ਗੋਬਿੰਦਗੜ੍ਹ ’ਚ 336, ਜਲੰਧਰ ’ਚ 336, ਲੁਧਿਆਣਾ ’ਚ 292, ਖੰਨਾ ’ਚ 279, ਅੰਮ੍ਰਿਤਸਰ ’ਚ 257 ਤੇ ਪਟਿਆਲਾ ’ਚ 221 ਦਰਜ ਕੀਤਾ ਗਿਆ। 8 ਨਵੰਬਰ ਦੇ ਮੁਕਾਬਲੇ ਸਾਰੇ ਇਨ੍ਹਾਂ ਸ਼ਹਿਰਾਂ ’ਚ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਜਲੰਧਰ ’ਚ ਔਸਤ ਏ.ਕਿਊ.ਆਈ. 239 ਤੋਂ ਵਧ ਕੇ 336 ਤੇ ਅੰਮ੍ਰਿਤਸਰ ’ਚ 162 ਤੋਂ ਵਧ ਕੇ 257 ਹੋ ਗਿਆ। ਏ.ਕਿਊ.ਆਈ. 201 ਤੋਂ 300 ਤੱਕ ਮਾੜੀ, 301 ਤੋਂ 400 ਤੱਕ ਬਹੁਤ ਮਾੜੀ ਤੇ 400 ਤੋਂ ਉੱਪਰ ਗੰਭੀਰ ਸ਼੍ਰੇਣੀ ’ਚ ਮੰਨਿਆ ਜਾਂਦਾ ਹੈ। ਅਜਿਹੀ ਹਵਾ ’ਚ ਸਾਹ ਲੈਣਾ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਖ਼ਾਸ ਤੌਰ ’ਤੇ ਬੱਚਿਆਂ, ਬਜ਼ੁਰਗਾਂ ਤੇ ਸਾਹ ਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ।


ਪਰਾਲੀ ਸਾੜਨ ਦੇ 1,152 ਨਵੇਂ ਮਾਮਲੇ ਸਾਹਮਣੇ ਆਏ
ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐੱਮ.) ਦੀ 8 ਨਵੰਬਰ ਤੱਕ ਦੀ ਰਿਪੋਰਟ ਅਨੁਸਾਰ ਝੋਨੇ ਦੀ ਵਾਢੀ ਤੋਂ ਬਾਅਦ ਹੁਣ ਤੱਕ ਸੂਬੇ ’ਚ ਪਰਾਲੀ ਸਾੜਨ ਦੇ ਕੁੱਲ 4,459 ਮਾਮਲੇ ਦਰਜ ਹੋ ਚੁੱਕੇ ਹਨ। ਹੈਰਾਨੀਜਨਕ ਹੈ ਕਿ ਦਿਵਾਲੀ ਵਾਲੇ ਦਿਨ ਹੀ ਇਨ੍ਹਾਂ ਮਾਮਲਿਆਂ ’ਚ 1,152 ਦਾ ਵਾਧਾ ਦਰਜ ਕੀਤਾ ਗਿਆ। 7 ਨਵੰਬਰ ਤੱਕ ਮਾਮਲਿਆਂ ਦੀ ਗਿਣਤੀ 3,307 ਸੀ, ਜੋ 8 ਨਵੰਬਰ ਤੱਕ ਵਧ ਕੇ 4,459 ਹੋ ਗਈ।


ਜ਼ਿਲ੍ਹਾਵਾਰ ਅੰਕੜਿਆਂ ਮੁਤਾਬਕ ਤਰਨਤਾਰਨ ਹੁਣ ਤੱਕ ਕੁੱਲ 654 ਮਾਮਲਿਆਂ ਨਾਲ ਪਹਿਲੇ ਨੰਬਰ ’ਤੇ ਹੈ ਜਦਕਿ ਫਿਰੋਜ਼ਪੁਰ ’ਚ 592, ਸੰਗਰੂਰ ’ਚ 488, ਬਠਿੰਡਾ ’ਚ 406, ਪਟਿਆਲਾ ’ਚ 288 ਤੇ ਅੰਮ੍ਰਿਤਸਰ ’ਚ 247 ਮਾਮਲੇ ਦਰਜ ਕੀਤੇ ਗਏ ਹਨ। ਦੂਜੇ ਪਾਸੇ ਸੂਬੇ ’ਚ ਝੋਨੇ ਦੀ ਕੁੱਲ 32.87 ਲੱਖ ਹੈਕਟੇਅਰ ਰਕਬੇ ’ਚੋਂ 91.40 ਫ਼ੀਸਦੀ ਵਾਢੀ ਮੁਕੰਮਲ ਹੋ ਚੁੱਕੀ ਹੈ। ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਦਿਆਂ ਹੁਣ ਤੱਕ 1,228 ਮਾਮਲਿਆਂ ’ਚ 62.55 ਲੱਖ ਰੁਪਏ ਦਾ ਮੁਆਵਜ਼ਾ ਲਾਇਆ ਗਿਆ ਹੈ, ਜਿਸ ’ਚੋਂ 32.60 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਧਾਰਾ 223 ਤਹਿਤ 884 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਤਰਨਤਾਰਨ ’ਚ ਸਭ ਤੋਂ ਵੱਧ 306 ਐੱਫ.ਆਈ.ਆਰ. ਦਰਜ ਹੋਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ