Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ’ਚ ਅੰਮ੍ਰਿਤਸਰ ਫਿਰ ਨੰਬਰ ਵਨ, 22 ਕਿਸਾਨਾਂ ਦੀ ਜ਼ਮੀਨਾਂ 'ਤੇ...

29 ਸਤੰਬਰ, 2025 06:48 PM

ਅੰਮ੍ਰਿਤਸਰ : ਝੋਨੇ ਦੀ ਫਸਲ ਦੀ ਕਟਾਈ ਦੇ ਸ਼ੁਰੂਆਤੀ ਦੌਰ ’ਚ ਹੀ ਇਕ ਵਾਰ ਫਿਰ ਤੋਂ ਜ਼ਿਲ੍ਹਾ ਅੰਮ੍ਰਿਤਸਰ ਪਰਾਲੀ ਸਾੜਨ ਦੇ ਮਾਮਲੇ ’ਚ ਪਿਛਲੇ ਸਾਲਾਂ ਵਾਂਗ ਪੰਜਾਬ ’ਚ ਨੰਬਰ 1 ਵੱਲ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਸੈਟੇਲਾਈਟ ਰਾਹੀਂ 46 ਥਾਵਾਂ ’ਤੇ ਪਰਾਲੀ ਸਾੜਨ ਦੀ ਰਿਪੋਰਟ ਭੇਜੀ ਗਈ, ਜਿਸ ਵਿਚ ਵੱਖ ਵੱਖ ਅਧਿਕਾਰੀਆਂ ਵੱਲੋਂ 45 ਥਾਵਾਂ ’ਤੇ ਮੌਕਾ ਦੇਖਿਆ ਗਿਆ ਤੇ 22 ਥਾਂਵਾਂ ’ਤੇ ਪਰਾਲੀ ਸੜਦੀ ਹੋਈ ਪਾਈ ਗਈ। ਵਿਭਾਗ ਵੱਲੋਂ ਈ. ਸੀ. ਐਕਟ ਤਹਿਤ ਨਾ ਸਿਰਫ 1.10 ਲੱਖ ਰੁਪਏ ਜੁਰਮਾਨਾ ਕਿਸਾਨਾਂ ਨੂੰ ਕੀਤਾ ਗਿਆ, ਸਗੋਂ 22 ’ਤੇ ਪਰਚਾ ਵੀ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਸਬੰਧਤ 22 ਕਿਸਾਨਾਂ ਦੀ ਜ਼ਮੀਨਾਂ ਦੀ ਰੈੱਡ ਐਂਟਰੀ ਵੀ ਕੀਤੀ ਜਾ ਚੁੱਕੀ ਹੈ।

 

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਾਲੀ ਨੂੰ ਸਾੜਨ ’ਤੇ ਪਾਬੰਦੀ ਲਾਈ ਗਈ ਸੀ ਅਤੇ ਇਹ ਹੁਕਮ 15 ਸਤੰਬਰ ਤੋਂ ਲੈ ਕੇ 14 ਨਵੰਬਰ ਤੱਕ ਲਾਗੂ ਹੈ। ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਪੀ.ਸੀ.ਬੀ. , ਮੰਡੀ ਬੋਰਡ, ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਇਕ ਕਾਲ ਸੈਂਟਰ ਵੀ ਬਣਾਇਆ ਗਿਆ ਅਤੇ 9 ਬਲਾਕਾਂ ਲਈ ਵੱਖ-ਵੱਖ ਨੋਡਲ ਅਫਸਰ ਮਸ਼ੀਨਰੀ ਲਈ ਤਾਇਨਾਤ ਕੀਤੇ ਗਏ ਹਨ।

 

ਕਿਸਾਨਾਂ ਦਾ ਦੋਸ਼ : ਮਸ਼ੀਨਰੀ ਨਹੀਂ, ਪ੍ਰਸ਼ਾਸਨ ਦਾ ਦਾਅਵਾ : ਪੂਰੀ ਮਸ਼ੀਨਰੀ ਉਪਲਬੱਧ
ਪਰਾਲੀ ਪ੍ਰਬੰਧਨ ਦੇ ਮਾਮਲੇ ’ਚ ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਮਸ਼ੀਨਰੀ ਉਪਲਬੱਧ ਨਹੀਂ ਹੈ, ਜਿਸ ਕਾਰਨ ਕਿਸਾਨ ਪਰਾਲੀ ਸਾੜਨ ਨੂੰ ਮਜ਼ਬੂਰ ਹਨ। ਉਥੇ ਦੂਜੇ ਪਾਸੇ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਲਈ 72 ਬੇਲਰ ਅਤੇ ਪਰਾਲੀ ਨੂੰ ਇਕੱਠਾ ਕਰਨ ਲਈ 62 ਰੈਕ ਮੌਜੂਦ ਹਨ। ਖੇਤ ਵਿਚ ਪਰਾਲੀ ਨੂੰ ਮਿਲਾਉਣ ਲਈ ਅਤੇ ਪਰਾਲੀ ਦੇ ਨਾਲ ਕਣਕ ਦੀ ਬੀਜਾਈ ਕਰਨ ਲਈ 4290 ਇਨ ਸੀਟੂ ਮਸ਼ੀਨਾਂ ਹਨ, ਜਿਨ੍ਹਾਂ ਵਿਚ 2730 ਸੁਪਰਸੀਡਰ , 671 ਜ਼ੀਰੀ ਟਿੱਲ ਡਰਿੱਲ, 5 ਸਮਾਰਟ ਸੀਟਰ, 119 ਹੈਪੀ ਸੀਡਰ, 41 ਸਰਫੇਸ ਸੀਡਰ, 124 ਪਲਟਾਵੇ ਹੱਲ, 106 ਮਲਚਰ ਅਤੇ 236 ਪੈਡੀ ਸਟਰਾਅ ਚੌਪਰ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ 0183-2220159 ਹੈਲਪਲਾਈਨ ਨੰਬਰ ਵੀ ਬਣਾਇਆ ਗਿਆ ਹੈ, ਜਿੱਥੋਂ ਕਿਸਾਨ ਮਸ਼ੀਨਰੀ ਲਈ ਮਦਦ ਲੈ ਸਕਦੇ ਹਨ।

 

ਮੰਡੀਆਂ ’ਚ ਵੀ ਖੋਲ੍ਹੇ ਕਿਸਾਨ ਸਹਾਇਤਾ ਕੇਂਦਰ
ਪ੍ਰਸ਼ਾਸਨ ਵੱਲੋਂ ਬਲਾਕ ਪੱਧਰ ਤੋਂ ਇਲਾਵਾ ਜ਼ਿਲੇ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਵੀ ਕਿਸਾਨ ਸਹਾਇਤਾ ਕੇਂਦਰ ਖੋਲ੍ਹੇ ਗਏ ਹਨ ਤਾਂ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਤੋਂ ਮਦਦ ਲੈ ਸਕਣ। ਇਸ ਤੋਂ ਇਲਾਵਾ ਜੋ ਕਿਸਾਨ ਪਰਾਲੀ ਨਹੀਂ ਸਾੜਦੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਸਰਕਾਰੀ ਵਿਭਾਗਾਂ ’ਚ ਪਹਿਲ ਦੇ ਆਧਾਰ ’ਤੇ ਸਰਕਾਰੀ ਕੰਮ ਕਰਵਾਉਣ ਆਦਿ ਦਾ ਵੀ ਪਹਿਲ ਦਿੱਤੀ ਜਾ ਰਹੀ ਹੈ।


ਪਰਾਲੀ ਨੂੰ ਮਿਲਾਉਣ ’ਚ ਪ੍ਰਤੀ ਏਕਡ਼ 2500 ਤੋਂ 3000 ਰੁਪਏ ਖਰਚ
ਪਰਾਲੀ ਨੂੰ ਸਾੜਨ ਲਈ ਕਿਸਾਨ ਇਸ ਲਈ ਵੀ ਮਜਬੂਰ ਹੁੰਦੇ ਹਨ ਕਿਉਂਕਿ ਪਰਾਲੀ ਨੂੰ ਜ਼ਮੀਨ ’ਚ ਮਿਲਾਉਣ ਲਈ ਪ੍ਰਤੀ ਏਕਡ਼ 2500 ਤੋਂ 3000 ਰੁਪਿਆ ਖਰਚ ਆਉਂਦਾ ਹੈ। ਸਮੇਂ-ਸਮੇ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕਡ਼ ਖਰਚ ਦਿੱਤੇ ਜਾਣ ਦੇ ਐਲਾਨ ਵੀ ਕੀਤੇ ਜਾਂਦੇ ਰਹੇ ਹਨ ਪਰ ਅੱਜ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਿਆ ਹੈ। ਖਾਸ ਤੌਰ ’ਤੇ ਛੋਟਾ ਕਿਸਾਨ ਇੰਨਾ ਖਰਚ ਨਹੀਂ ਉਠਾ ਸਕਦਾ ਹੈ। ਅਜਿਹੇ ’ਚ ਰਾਤ ਦੇ ਸਮੇਂ ਇਕ ਮਾਚਿਸ ਦੀ ਤੀਲੀ ਆਪਣਾ ਕੰਮ ਕਰਦੀ ਹੈ।


ਜ਼ਿਲੇ ’ਚ ਹੁਣੇ ਤੱਕ 18 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ
ਜ਼ਿਲੇ ’ਚ ਹੁਣ ਤੱਕ ਝੋਨੇ ਦੀ ਖਰੀਦ ’ਤੇ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਹੁਣ ਤੱਕ ਜ਼ਿਲੇ ’ਚ 18913 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ, ਪਨਸਪ, ਵੇਅਰਹਾਊਸ ਅਤੇ ਹੋਰ ਏਜੰਸੀਆਂ ਵੱਲੋਂ ਝੋਨਾ ਦੀ ਖਰੀਦ ਕੀਤੀ ਜਾ ਰਹੀ ਹੈ ਪਰ ਅਜੇ ਇਹ ਸ਼ੁਰੁਆਤੀ ਆਮਦ ਹੈ। ਆਉਣ ਵਾਲੇ ਦਿਨਾਂ ’ਚ ਜਿਵੇਂ-ਜਿਵੇਂ ਝੋਨਾ ਦੀ ਫਸਲ ਕਟਦੀ ਜਾਵੇਗੀ, ਉਵੇਂ-ਉਵੇਂ ਪਰਾਲੀ ਸਾੜਨ ਦੇ ਮਾਮਲੇ ਹੋਰ ਜ਼ਿਆਦਾ ਵਧਦੇ ਜਾਣਗੇ।

 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.