Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ 'ਚ ਪ੍ਰਵਾਸੀਆਂ ਨੂੰ ਲੈ ਕੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅਨੋਖੇ ਮਤੇ ਪਾਸ, ਕਰ 'ਤੇ ਵੱਡੇ ਐਲਾਨ

14 ਸਤੰਬਰ, 2025 04:59 PM

ਸ੍ਰੀ ਅਨੰਦਪੁਰ ਸਾਹਿਬ : ਹੁਸ਼ਿਆਰਪੁਰ ਵਿਖੇ ਇਕ ਪੰਜ ਸਾਲ ਦੇ ਬੱਚੇ ਦੀ ਪ੍ਰਵਾਸੀ ਮਜ਼ਦੂਰ ਵੱਲੋਂ ਬੇਰਹਿਮੀ ਨਾਲ ਕੀਤੇ ਕਤਲ ਤੋਂ ਬਾਅਦ ਪੂਰੇ ਪੰਜਾਬ ਵਾਸੀਆਂ ਵਿਚ ਪ੍ਰਵਾਸੀਆਂ ਪ੍ਰਤੀ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਕ੍ਰਿਮੀਨਲ ਕਿਸਮ ਦੇ ਪ੍ਰਵਾਸੀਆਂ ਨੂੰ ਪੰਜਾਬ ਵਿਚੋਂ ਬਾਹਰ ਕੱਢਣ ਦੀ ਮੰਗ ਲਗਾਤਾਰ ਉੱਠ ਰਹੀ ਹੈ। ਇਸੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਨੇੜਲੇ ਤਿੰਨ ਪਿੰਡਾਂ ਦੀਆਂ ਗ੍ਰਾਮ ਪੰਚਾਇਤ ਲੋਦੀਪੁਰ, ਪੰਚਾਇਤ ਲੋਧੀਪੁਰ ਬਰੋਟੂ ਬਾਸ, ਪੰਚਾਇਤ ਝੂਗੀਆਂ ਬਾਸ ਨੇ ਪ੍ਰਵਾਸੀਆਂ ਖ਼ਿਲਾਫ਼ ਮਤਾ ਪਾਸ ਕਰਕੇ ਉਨ੍ਹਾਂ ਨੂੰ ਪੁਲਸ ਵੈਰੀਫਿਕੇਸ਼ਨ ਕਰਵਾਉਣ ਲਈ 10 ਦਿਨ ਦਿੱਤੇ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਪ੍ਰਵਾਸੀ ਵੈਰੀਫਿਕੇਸ਼ਨ ਨਹੀਂ ਕਰਵਾਉਂਦਾ, ਉਸ ਨੂੰ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

ਗ੍ਰਾਮ ਪੰਚਾਇਤ ਲੋਦੀਪੁਰ ਝੁੰਗੀਆਂ ਦੇ ਸਰਪੰਚ ਨਵਪ੍ਰੀਤ ਕੌਰ, ਲੋਦੀਪੁਰ ਬਰੋਟੂ ਬਾਸ ਦੇ ਸਰਪੰਚ ਨੀਲਮ ਸ਼ਰਮਾ ਅਤੇ ਪਿੰਡ ਲੋਦੀਪੁਰ ਦੇ ਸਰਪੰਚ ਬਾਬੂ ਰਾਮ ਨੇ ਕਿਹਾ ਕਿ ਪ੍ਰਵਾਸੀਆਂ ਦੀ ਪੰਜਾਬ ਵਿਚ ਗੁੰਡਾਗਰਦੀ ਵਧਦੀ ਜਾ ਰਹੀ ਹੈ। ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੀਆਂ ਤਾਜ਼ੀਆਂ ਵਾਪਰੀਆਂ ਘਟਨਾਵਾਂ ਨੇ ਜਿੱਥੇ ਸਮੂਹ ਪੰਜਾਬ ਵਾਸੀਆਂ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ ਹਨ, ਉੱਥੇ ਹੀ ਕੁਝ ਸਮਾਂ ਪਹਿਲਾਂ ਲੋਦੀਪੁਰ ਪਿੰਡ ਦੀ ਪੰਜਾਬੀ ਕੁੜੀ ਨੂੰ ਇਕ ਪ੍ਰਵਾਸੀ ਮੁੰਡੇ ਵੱਲੋਂ ਵਰਗਲਾ ਕੇ ਆਪਣੇ ਨਾਲ ਭਜਾ ਕੇ ਲੈ ਜਾਣ ਦੀ ਮਾੜੀ ਘਟਨਾ ਨੇ ਸ੍ਰੀ ਅਨੰਦਪੁਰ ਸਾਹਿਬ ਨੇੜਲੇ ਇਲਾਕੇ ਵਿਚ ਪ੍ਰਵਾਸੀਆਂ ਪ੍ਰਤੀ ਭਾਰੀ ਰੋਸ ਪੈਦਾ ਕਰ ਦਿੱਤਾ ਸੀ।
ਇਨ੍ਹਾਂ ਤਿੰਨਾਂ ਪਿੰਡਾਂ ਦੇ ਵਾਸੀਆਂ ਨੇ ਦੱਸਿਆ ਕਿ ਸਾਡੇ ਪਿੰਡ ਵਿਚ ਬਹੁਤ ਜ਼ਿਆਦਾ ਗਿਣਤੀ ਵਿਚ ਪ੍ਰਵਾਸੀ ਵਸ ਚੁੱਕੇ ਹਨ, ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਪਰੋਤਕ ਘਟਨਾਵਾਂ ਦੇ ਕਾਰਨ ਉਨ੍ਹਾਂ ਨੇ ਆਮ ਇਜਲਾਸ ਵਿਚ ਪਿੰਡ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਪੁਲਸ ਵੈਰੀਫਿਕੇਸ਼ਨ ਕਰਵਾਉਣ ਦੇ ਲਈ ਦਸ ਦਿਨ ਦਿੱਤੇ ਹਨ ਤੇ ਜੇਕਰ ਕੋਈ ਇਨ੍ਹਾਂ ਦਸ ਦਿਨਾਂ ’ਚ ਵੈਰੀਫਿਕੇਸ਼ਨ ਨਹੀਂ ਕਰਵਾਉਂਦਾ ਤਾਂ ਉਸ ਨੂੰ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਕਿਰਾਏਦਾਰ ਅਤੇ ਡੇਰਿਆਂ ਵਿਚ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਪੁਲਸ ਵੈਰੀਫੀਕੇਸ਼ਨ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਸਰ ਵੇਖਿਆ ਗਿਆ ਹੈ ਕਿ ਸਤਲੁਜ ਦਰਿਆ ਪਿੰਡ ਲੋਦੀਪੁਰ ਦੇ ਕਿਨਾਰੇ ਵੱਡੀ ਗਿਣਤੀ ਵਿਚ ਇਹ ਪ੍ਰਵਾਸੀ ਸਵੇਰ ਤੋਂ ਸ਼ਾਮ ਤੱਕ ਮੱਛੀਆਂ ਫੜਦੇ ਰਹਿੰਦੇ ਹਨ, ਜਿਸ ਦੇ ਨਾਲ ਜਾਨੀ ਨੁਕਸਾਨ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ, ਇਸ ਲਈ ਉਨ੍ਹਾਂ ਨੇ ਮਤਾ ਪਾਸ ਕਰਕੇ ਮੱਛੀਆਂ ਫੜਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਸਮੇਂ ਪ੍ਰਦੀਪ ਕੁਮਾਰ, ਹਰਦੀਪ ਸਿੰਘ ਭੁੱਲਰ, ਪੰਚ ਸ਼ੇਰ ਸਿੰਘ, ਪੰਚ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਨਿਸ਼ਚਿਤ ਸਮੇਂ ਵਿਚ ਇਥੇ ਰਹਿੰਦੇ ਪ੍ਰਵਾਸੀ ਵੈਰੀਫਿਕੇਸ਼ਨ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਖ਼ਿਲਾਫ਼ ਮਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਵੱਲੋਂ ਪਾਸ ਕੀਤੇ ਮਤੇ ਬੀ. ਡੀ. ਪੀ. ਓ. ਦਫ਼ਤਰ ਦੇ ਕੇ ਪ੍ਰਸ਼ਾਸਨ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.