Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ

17 ਫ਼ਰਵਰੀ, 2026 06:26 PM

ਗੁਰਦਾਸਪੁਰ : ਫਰਵਰੀ ਮਹੀਨੇ ਦਾ ਅੱਧਾ ਮਹੀਨਾ ਬੀਤਣ ਤੋਂ ਬਾਅਦ ਹੁਣ ਮੌਸਮ ਨੇ ਅਚਾਨਕ ਤੇਜ਼ੀ ਨਾਲ ਆਪਣਾ ਰੁਖ ਬਦਲਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਚਲਦਿਆਂ ਇਲਾਕੇ ’ਚ ਸਰਦੀ ਦੀ ਪਕੜ ਕਮਜ਼ੋਰ ਪੈਣ ਲੱਗੀ ਹੈ ਅਤੇ ਦਿਨ ਦਿਹਾੜੇ ਗਰਮਾਹਟ ਸਪੱਸ਼ਟ ਤੌਰ ’ਤੇ ਮਹਿਸੂਸ ਹੋ ਰਹੀ ਹੈ। ਅੱਜ ਗੁਰਦਾਸਪੁਰ ਖੇਤਰ ’ਚ ਦਿਨ ਦਾ ਤਾਪਮਾਨ ਕਰੀਬ 27 ਡਿਗਰੀ ਸੈਂਟੀਗ੍ਰੇਡ ਤੱਕ ਪਹੁੰਚ ਗਿਆ, ਜਦਕਿ ਰਾਤ ਦਾ ਤਾਪਮਾਨ ਵੀ 11 ਡਿਗਰੀ ਸੈਂਟੀਗ੍ਰੇਡ ਤੋਂ ਉਪਰ ਦਰਜ ਕੀਤਾ ਗਿਆ ਹੈ। ਇਸ ਤਬਦੀਲੀ ਕਾਰਨ ਲੋਕਾਂ ਨੂੰ ਹੁਣ ਸਰਦੀ ਦੇ ਭਾਰੀ ਕੱਪੜਿਆਂ ਤੋਂ ਵੱਡੀ ਹੱਦ ਤੱਕ ਮੁਕਤੀ ਮਿਲ ਗਈ ਹੈ ਅਤੇ ਦਿਨ ਦੇ ਸਮੇਂ ਲੋਕ ਗਰਮ ਕੱਪੜੇ ਪਾਉਣ ਤੋਂ ਗੁਰੇਜ਼ ਕਰ ਰਹੇ ਹਨ।

ਮੌਸਮ ’ਚ ਆਈ ਇਸ ਗਰਮੀ ਦਾ ਸਿੱਧਾ ਅਸਰ ਬਨਸਪਤੀ ਅਤੇ ਖੇਤੀਬਾੜੀ ’ਤੇ ਵੀ ਨਜ਼ਰ ਆ ਰਿਹਾ ਹੈ। ਠੰਡ ਦੀ ਮਾਰ ਕਾਰਨ ਸੁੱਕ ਚੁੱਕਾ ਘਾਹ ਅਤੇ ਫਸਲਾਂ ਦੇ ਪੱਤੇ ਹੁਣ ਮੁੜ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜ਼ਿਆਦਾਤਰ ਫ਼ਲਦਾਰ ਪੌਦੇ ਤੇ ਖੇਤਾਂ ’ਚ ਖੜੀਆਂ ਫਸਲਾਂ ਧੁੱਪ ਨਾਲ ਹਰਿਆਲੀ ਅਤੇ ਤਾਜ਼ਗੀ ਨਾਲ ਮਹਿਕਣ ਲੱਗੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕੁਝ ਹੱਦ ਤੱਕ ਰਾਹਤ ਮਹਿਸੂਸ ਹੋ ਰਹੀ ਹੈ। ਦੂਜੇ ਪਾਸੇ ਮੌਸਮ ਦੇ ਇਸ ਅਚਾਨਕ ਬਦਲਾਅ ਨੇ ਖੇਤੀ ਮਾਹਿਰਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਫਸਲਾਂ ਦਾ ਨਿਰੰਤਰ ਨਿਰੀਖਣ ਕਰਨਾ ਬਹੁਤ ਜ਼ਰੂਰੀ ਹੈ, ਖ਼ਾਸ ਕਰ ਕੇ ਕਣਕ ਦੀ ਫਸਲ ਨੂੰ ਇਸ ਸਮੇਂ ਵੱਖ-ਵੱਖ ਸੰਭਾਵਿਤ ਸਮੱਸਿਆਵਾਂ ਤੋਂ ਬਚਾਉਣ ਲਈ ਪੂਰੀ ਚੌਕਸੀ ਵਰਤੀ ਜਾਵੇ।

ਮਾਹਿਰਾਂ ਨੇ ਸਪੱਸ਼ਟ ਕੀਤਾ ਹੈ ਕਿ ਹਾਲ ਦੀ ਘੜੀ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਫਸਲ ’ਤੇ ਕਿਸੇ ਗੰਭੀਰ ਬਿਮਾਰੀ ਦੀ ਪੁਸ਼ਟੀ ਹੋਈ ਹੈ, ਪਰ ਜਿਸ ਤਰ੍ਹਾਂ ਤਾਪਮਾਨ ਲਗਾਤਾਰ ਵਧ ਰਿਹਾ ਹੈ, ਉਸ ਨੂੰ ਦੇਖਦਿਆਂ ਫਸਲ ਵੱਲ ਧਿਆਨ ਰੱਖਣਾ ਬਹੁਤ ਲਾਜ਼ਮੀ ਹੈ। ਖਾਸ ਕਰ ਕੇ ਇਨ੍ਹਾਂ ਦਿਨਾਂ ’ਚ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਸੁਚੇਤ ਰਹਿਣ ਦੀ ਲੋੜ ਦੱਸੀ ਗਈ ਹੈ, ਕਿਉਂਕਿ ਪੰਜਾਬ ’ਚ ਹਰ ਸਾਲ ਇਸ ਬਿਮਾਰੀ ਦਾ ਸ਼ੁਰੂਆਤੀ ਹਮਲਾ ਨੀਂਮ ਪਹਾੜੀ ਖੇਤਰਾਂ ਜਿਵੇਂ ਰੋਪੜ, ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਗੜਸ਼ੰਕਰ, ਨਵਾਂ ਸ਼ਹਿਰ, ਬਲਾਚੌਰ, ਹੁਸ਼ਿਆਰਪੁਰ, ਮਾਹਿਲਪੁਰ, ਮੁਕੇਰੀਆ, ਗੁਰਦਾਸਪੁਰ, ਡੇਰਾ ਬਾਬਾ ਨਾਨਕ, ਰਮਦਾਸ, ਕਲਾਨੌਰ ਅਤੇ ਪਠਾਨਕੋਟ ਆਦਿ ਇਲਾਕਿਆਂ ਤੋਂ ਹੁੰਦਾ ਹੈ।

ਇਸ ਬਿਮਾਰੀ ’ਚ ਕਣਕ ਦੇ ਪੱਤਿਆਂ ਉੱਤੇ ਪੀਲੇ ਰੰਗ ਦੀਆਂ ਧਾਰੀਆਂ ਬਣਨ ਅਤੇ ਹਲਦੀਨੁਮਾ ਧੂੜਾ ਨਿਕਲਣ ਰਾਹੀਂ ਪਹਿਚਾਣ ਕੀਤੀ ਜਾਂਦੀ ਹੈ ਅਤੇ ਇਹ ਧੂੜਾ ਹਵਾ ਦੇ ਨਾਲ ਨੇੜਲੇ ਖੇਤਾਂ ’ਚ ਫੈਲ ਕੇ ਬਿਮਾਰੀ ਨੂੰ ਦੂਰ ਤੱਕ ਫੈਲਾ ਦਿੰਦਾ ਹੈ। ਖੇਤੀ ਮਾਹਿਰਾਂ ਅਨੁਸਾਰ ਨੀਂਮ ਪਹਾੜੀ ਖੇਤਰਾਂ ’ਚ ਕਣਕ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਾਲ ਹੀ ’ਚ ਰੋਪੜ ਦੇ ਚੰਦਪੁਰ ਬੇਲਾ ਅਤੇ ਗੁਰਦਾਸਪੁਰ ਦੇ ਕੁਝ ਪਿੰਡਾਂ ’ਚ ਇਕ-2 ਥਾਵਾਂ ’ਤੇ ਐੱਚ ਡੀ 3386, ਪੀ ਬੀ ਡਬਲਯੂ 872 ਅਤੇ ਪੀ ਬੀ ਡਬਲਯੂ 826 ਕਿਸਮਾਂ ’ਤੇ ਪੀਲੀ ਕੁੰਗੀ ਦੇ ਸ਼ੁਰੂਆਤੀ ਲੱਛਣ ਵੇਖੇ ਗਏ ਹਨ।

ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਫਸਲ ’ਚ ਅਜਿਹੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ, ਕ੍ਰਿਸ਼ੀ ਵਿਗਿਆਨ ਕੇਂਦਰ, ਫਾਰਮ ਸਲਾਹਕਾਰ ਸੇਵਾ ਕੇਂਦਰ ਜਾਂ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਦਮ ਚੁੱਕ ਕੇ ਫਸਲ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ