Tuesday, May 05, 2026
BREAKING
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ ਡਿੱਗਾ Gold ਪਾਕਿਸਤਾਨ ਦਾ ਵੱਡਾ ਕਬੂਲਨਾਮਾ! 'ਆਪਰੇਸ਼ਨ ਸਿੰਦੂਰ' ਦੌਰਾਨ ਹਾਫਿਜ਼ ਤੇ ਮਸੂਦ ਲਈ ਪਾਕਿ ਫੌਜ ਨੇ ਲੜੀ ਸੀ ਜੰਗ Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : Sensex-Nifty ਦੋਵੇਂ ਡਿੱਗ ਕੇ ਹੋਏ ਬੰਦ ਪੱਛਮੀ ਬੰਗਾਲ 'ਚ BJP ਨੇ ਅਮਿਤ ਸ਼ਾਹ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਨੱਢਾ ਤੇ CM ਸੈਣੀ ਬਾਰੇ ਵੀ ਹੋਇਆ ਐਲਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਪੰਜਾਬ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

05 ਮਈ, 2026 06:23 PM

ਲੁਧਿਆਣਾ : ਪਿਛਲੇ ਐਤਵਾਰ ਨੂੰ ਮਹਾਨਗਰ ਵਿਚ ਬਿਜਲੀ ਦੇ 200 ਖੰਭੇ, 67 ਟ੍ਰਾਂਸਫਾਰਮਰ, ਲਲਤੋਂ ਬਿਜਲੀ ਗਰਿੱਡ ਦਾ 1 ਮੁੱਖ ਟਾਵਰ ਸਮੇਤ ਕਈ ਕਿਲੋਮੀਟਰ ਤੱਕ ਤਾਰਾਂ ਦੇ ਜਾਲ ਭਿਆਨਕ ਤੂਫ਼ਾਨ ਅਤੇ ਬਰਸਾਤ ਦੀ ਭੇਂਟ ਚੜ੍ਹ ਕੇ ਜ਼ਮੀਨਦੋਜ਼ ਹੋ ਗਏ ਹਨ, ਜਿਸ ਕਾਰਨ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਪਲਾਈ ਦਾ ਸਾਰਾ ਸਿਸਟਮ ਤਹਿਸ-ਨਹਿਸ ਹੋ ਕੇ ਰਹਿ ਗਿਆ। ਐਤਵਾਰ ਦੀ ਦੇਰ ਰਾਤ ਤੋਂ ਲੈ ਕੇ ਸੋਮਵਾਰ ਸਾਰਾ ਦਿਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਭਿਆਨਕ ਤੂਫ਼ਾਨ ਵੱਲੋਂ ਮਚਾਈ ਗਈ ਤਬਾਹੀ ਦਾ ਮੰਜ਼ਰ ਆਪਣੇ ਮੋਬਾਇਲ ਫ਼ੋਨਾਂ ਵਿਚ ਕੈਦ ਕਰਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹੋਏ ਨੁਕਸਾਨ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਭੇਜੀਆਂ ਹਨ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੈਂਟਰਲ ਜ਼ੋਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਮੀਡੀਆ ਕਰਮਚਾਰੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਐਤਵਾਰ ਨੂੰ ਅਚਾਨਕ ਆਏ ਭਿਆਨਕ ਤੂਫ਼ਾਨ ਕਾਰਨ ਵਿਭਾਗ ਨੂੰ 3 ਕਰੋੜ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਇਆ ਹੈ ਤੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ। ਅਜਿਹੇ ਵਿਚ ਵਿਭਾਗ ਕੋਲ ਬਿਜਲੀ ਦੀ ਖਰਾਬੀ ਸਬੰਧੀ ਸ਼ਿਕਾਇਤਾਂ ਦਾ ਅੰਕੜਾ 3000 ਨੂੰ ਪਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁਲਾਜ਼ਮਾਂ ਦੀ ਐਤਵਾਰ ਦੀ ਛੁੱਟੀ ਰੱਦ ਕਰ ਦਿੱਤੀ ਗਈ ਅਤੇ ਪਾਵਰਕਾਮ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਘਰਾਂ ਤੋਂ ਬੁਲਾ ਕੇ ਮੈਦਾਨ ਵਿਚ ਉਤਾਰਿਆ ਤਾਂ ਜੋ ਉਪਭੋਗਤਾਵਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਵਾਰਣ ਕਰਕੇ ਬਿਜਲੀ ਦੀ ਸਪਲਾਈ ਨੂੰ ਬਹਾਲ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਜ਼ਿਆਦਾਤਰ ਇਲਾਕਿਆਂ ਵਿਚ ਦੇਰ ਸ਼ਾਮ ਨੂੰ ਬਿਜਲੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਸੀ, ਜਦਕਿ ਬਾਕੀ ਰਹਿੰਦੇ ਹੋਰ ਇਲਾਕਿਆਂ ਵਿੱਚ ਵਿਭਾਗੀ ਅਧਿਕਾਰੀ ਤੇ ਕਰਮਚਾਰੀ ਰਾਤ ਕਰੀਬ 2 ਵਜੇ ਤੱਕ ਬਿਜਲੀ ਦੀ ਸਪਲਾਈ ਨੂੰ ਬਹਾਲ ਕਰਨ ਵਿੱਚ ਜੁਟੇ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।