Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਪੰਜਾਬ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

13 ਨਵੰਬਰ, 2026 05:05 PM

ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਚ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ, ਉਥੇ ਹੀ ਹਰਿਆਣਾ ਵਿਚ ਕੀਤੇ ਜਾ ਰਹੇ ਭਾਜਪਾ ਦੇ ਕੰਮਾਂ ਦਾ ਜ਼ਿਕਰ ਵੀ ਕੀਤਾ। ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਸਾਡੀ ਸਰਕਾਰ ਆਉਣ 'ਤੇ 500 ਰੁਪਏ ਵਿਚ ਸਿਲੰਡਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਇਨਕਮ ਇਕ ਲੱਖ 80 ਹਜ਼ਾਰ ਰੁਪਏ ਹਨ, ਉਨ੍ਹਾਂ ਨੂੰ ਮਿਲੇਗਾ 500 ਰੁਪਏ 'ਚ ਸਿਲੰਡਰ ਮਿਲੇਗਾ। ਹਰਿਆਣਾ ਵਿਚ ਵੀ ਭਾਜਪਾ ਸਰਕਾਰ 500 ਰੁਪਏ ਵਿਚ ਸਿਲੰਡਰ ਦੇ ਰਹੀ ਹੈ।


ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਦੀ ਤਕਦੀਰ ਬਦਲਣ ਦਾ ਸਮਾਂ ਹੈ। ਹਰਿਆਣਾ ਵਿਚ ਇਕ ਲੱਖ ਡੇਢ ਕਰੋੜ ਲੋਕਾਂ ਦਾ ਆਯੁਸ਼ਮਾਨ ਕਾਰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ-ਜੋ ਕੰਮ ਹਰਿਆਣਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੀਤੇ ਜਾ ਰਹੇ ਹਨ, ਉਹੀ ਲੋਕ ਭਲਾਈ ਦੇ ਕੰਮ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਕੀਤੇ ਜਾਣਗੇ। ਸੈਣੀ ਨੇ ਕਿਹਾ ਕਿ ਸਾਡੀ ਸਰਕਾਰ ਬਣੇਗੀ ਤਾਂ ਮਹਿਲਾਵਾਂ ਨੂੰ ਮਹੀਨਾਵਾਰ 2100 ਰੁਪਏ ਦੇਵੇਗੀ। ਯੂਥ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਹਰਿਆਣਾ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦੇ ਸੈਣੀ ਨੇ ਕਿਹਾ ਕਿ 12 ਸਾਲਾਂ ਵਿਚ ਹਰਿਆਣਾ ਵਿਚ 2 ਲੱਖ ਤੋਂ ਵੱਧ ਲੋਕਾਂ ਨੂੰ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਹਰਿਆਣਾ ਨੂੰ ਬੜੀ ਮਜ਼ਬੂਤੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਇਸੇ ਤਰ੍ਹਾਂ ਹੀ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ।


ਪੰਜਾਬ ਸਰਕਾਰ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੁਟਕਲਿਆਂ ਦੀ ਸਰਕਾਰ ਹੈ। ਪੰਜਾਬ ਨੂੰ ਕੰਮ ਵਾਲੀ ਸਰਕਾਰ ਚਾਹੀਦੀ ਹੈ, ਜੋਕਿ ਮੋਦੀ ਦੀ ਅਗਵਾਈ ਵਿਚ ਹੀ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੇਪਰਾਂ ਦੇ ਨਾਂ 'ਤੇ ਭ੍ਰਿਸ਼ਟਾਚਾਰ ਹੋਇਆ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠੇ ਵਾਅਦੇ ਕਰਕੇ ਲੋਕਾਂ ਕੋਲੋਂ ਵੋਟਾਂ ਲੈਣ ਦਾ ਕੰਮ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੱਸਣ ਪੰਜਾਬ ਵਿਚ 5 ਸਾਲਾਂ ਵਿਚ ਕੀ-ਕੀ ਕੰਮ ਕੀਤਾ।

 

Have something to say? Post your comment

ਅਤੇ ਪੰਜਾਬ ਖਬਰਾਂ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ