Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ ਵਧਦੇ ਪਾਣੀ ਪ੍ਰਦੂਸ਼ਣ 'ਤੇ NGT ਨੇ ਅਖ਼ਤਿਆਰ ਕੀਤਾ ਸਖ਼ਤ ਰੁਖ਼ ! ਸਰਕਾਰ ਨੂੰ ਜਾਰੀ ਕੀਤੇ ਨਵੇਂ ਹੁਕਮ

25 ਦਸੰਬਰ, 2025 04:32 PM

ਚੰਡੀਗੜ੍ਹ : ਪੰਜਾਬ ਦੇ ਪਾਣੀ ਦੇ ਸਰੋਤਾਂ ਦੇ ਲਗਾਤਾਰ ਦੂਸ਼ਿਤ ਹੋਣ 'ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਚਿੰਤਾ ਪ੍ਰਗਟਾਈ ਹੈ ਤੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਜਲ ਸਰੋਤਾਂ ਨੂੰ ਦੂਸ਼ਿਤ ਕਰਨ ਵਾਲੇ ਕਾਰਕਾਂ ਬਾਰੇ ਵਿਸਥਾਰਪੂਰਵਕ ਅਤੇ ਜ਼ਿਲ੍ਹਾਵਾਰ ਵੈਰੀਫਾਇਡ ਡਾਟਾ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਟ੍ਰਿਬਿਊਨਲ ਅਨੁਸਾਰ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਪ੍ਰਦੂਸ਼ਣ ਰੋਕਣ ਲਈ ਕੀਤੇ ਜਾ ਰਹੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਦੀ ਜਾਂਚ ਕਰਨ ਲਈ ਛੋਟੀ ਤੋਂ ਛੋਟੀ ਜਾਣਕਾਰੀ ਹੋਣਾ ਲਾਜ਼ਮੀ ਹੈ।

ਜਸਟਿਸ ਪ੍ਰਕਾਸ਼ ਸ਼੍ਰੀਵਾਸਤਵ ਅਤੇ ਮਾਹਿਰ ਮੈਂਬਰ ਡਾ. ਏ. ਸੇਂਥਿਲ ਵੇਲ ਦੀ ਬੈਂਚ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਪੇਸ਼ ਕੀਤੀ 15 ਦਸੰਬਰ ਦੀ ਸਟੇਟਸ ਰਿਪੋਰਟ ਦੀ ਸਮੀਖਿਆ ਕੀਤੀ। ਇਸ ਰਿਪੋਰਟ ਅਨੁਸਾਰ ਸੂਬੇ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਕੁੱਲ 1,511 ਸਰੋਤਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ 'ਚੋਂ 692 ਸਰੋਤਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਦਕਿ 819 ਸਰੋਤਾਂ ਵਿਰੁੱਧ ਅਜੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ 'ਚ ਉਦਯੋਗਿਕ ਇਕਾਈਆਂ, ਡੇਅਰੀ ਰਹਿੰਦ-ਖੂੰਹਦ, ਨਗਰ ਨਿਗਮ ਦਾ ਨਿਕਾਸ, ਪਿੰਡਾਂ ਦਾ ਗੰਦਾ ਪਾਣੀ ਆਦਿ ਸ਼ਾਮਲ ਹਨ।

ਟ੍ਰਿਬਿਊਨਲ ਨੇ ਸਿਰਫ਼ ਅੰਕੜਿਆਂ ਨਾਲ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੀ.ਪੀ.ਸੀ.ਬੀ. ਨੂੰ ਇੱਕ ਵਿਆਪਕ ਰਿਪੋਰਟ ਜਮ੍ਹਾਂ ਕਰਾਉਣ ਲਈ ਕਿਹਾ ਹੈ। ਇਸ ਵਿੱਚ ਹਰੇਕ ਜਲ ਸਰੋਤ ਦਾ ਨਾਂ, ਖੇਤਰਫਲ, ਉਨ੍ਹਾਂ ਦੀ ਅਸਲ ਲੋਕੇਸ਼ਨ, ਪਛਾਣੇ ਗਏ ਪ੍ਰਦੂਸ਼ਣ ਦੇ ਸਰੋਤ, ਮੌਜੂਦਾ ਪਾਣੀ ਦੀ ਕੁਆਲਿਟੀ ਅਤੇ ਬਾਕੀ ਬਚੇ ਸਰੋਤਾਂ ਨੂੰ ਬੰਦ ਕਰਨ ਦੀ ਡੈੱਡਲਾਈਨ ਸ਼ਾਮਲ ਹੋਣੀ ਚਾਹੀਦੀ ਹੈ।

ਸਰਕਾਰ ਨੇ ਤਾਲਾਬਾਂ ਦੇ ਨਵੀਨੀਕਰਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਸਥਾਪਨਾ ਅਤੇ ਇਨ-ਸੀਟੂ ਰੈਮਿਡੀਏਸ਼ਨ ਪ੍ਰਣਾਲੀਆਂ ਲਈ 2028 ਤੱਕ ਦੀ ਸਮਾਂ-ਸੀਮਾ ਤੈਅ ਕੀਤੀ ਹੈ, ਜੋ ਕਿ ਫੰਡਾਂ ਦੀ ਉਪਲਬਧਤਾ 'ਤੇ ਨਿਰਭਰ ਕਰੇਗੀ। ਪੀ.ਪੀ.ਸੀ.ਬੀ. ਨੇ ਸੋਧੀ ਹੋਈ ਰਿਪੋਰਟ ਪੇਸ਼ ਕਰਨ ਲਈ 8 ਹਫ਼ਤਿਆਂ ਦਾ ਸਮਾਂ ਮੰਗਿਆ ਹੈ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ, 2026 ਨੂੰ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼