Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੰਜਾਬ 'ਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ, ਸਕੂਲ ਨੂੰ ਨੋਟਿਸ ਜਾਰੀ, ਐੱਫ. ਆਈ. ਆਰ. ਵੀ ਦਰਜ

25 ਜੁਲਾਈ, 2025 04:57 PM

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ 'ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ 'ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਅੱਜ ਨਾਰਾਇਣ ਪਬਲਿਕ ਸਕੂਲ ਦੀ ਇਕ ਬੱਸ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ। ਐੱਸ.ਡੀ.ਐੱਮ. ਪਟਿਆਲਾ ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਸ ਦੇ ਸਹਿਯੋਗ ਨਾਲ ਨਿੱਜੀ ਸਕੂਲ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਟੀਮ ਨੇ ਨਿੱਜੀ ਸਕੂਲ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਕਿਹਾ ਹੈ।

ਐੱਸ.ਡੀ.ਐੱਮ ਨੇ ਕਿਹਾ ਕਿ ਸਕੂਲ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ 'ਚ ਲਾਗੂ ਕਰਨਾ ਯਕੀਨੀ ਬਨਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ 'ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ 'ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਜੇਕਰ ਇਸ ਨੀਤੀ ਨੂੰ ਲਾਗੂ ਕਰਨ 'ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁੱਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਨਰਾਇਣ ਪਬਲਿਕ ਸਕੂਲ ਦੀਆਂ ਤਿੰਨ ਬੱਸਾਂ 'ਚੋਂ ਇਕ ਬੱਸ ਸਕੂਲ ਦੀ ਆਪਣੀ ਹੈ ਅਤੇ ਦੋ ਬੱਸਾਂ ਠੇਕੇਦਾਰ ਵੱਲੋਂ ਚਲਾਈਆਂ ਜਾ ਰਹੀਆਂ ਸਨ, ਜਿਨ੍ਹਾਂ ਵਿਚ ਬੇਨਿਯਮੀਆਂ ਪਾਈਆਂ ਗਈਆਂ ਤੇ ਇਕ ਬੱਸ ਜ਼ਬਤ ਕੀਤੀ ਗਈ ਹੈ ਤੇ ਇਸ ਬਾਰੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ ਤੇ ਸਕੂਲ ਨੂੰ ਨੋਟਿਸ ਕੱਢਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ