ਚੰਡੀਗੜ੍ਹ : ਪੰਜਾਬ 'ਚ ਪੈਦਾ ਹੋਏ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲ 3 ਸਤੰਬਰ ਤਕ ਬੰਦ ਰਹਿਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਕਿਹਾ, "ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 3 ਸਤੰਬਰ 2025 ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।