ਚੰਡੀਗੜ੍ਹ : ਪੰਜਾਬ 'ਚ 31 ਜੁਲਾਈ ਦਿਨ ਸ਼ੁਕਰਵਾਰ ਨੂੰ ਸੂਬੇ ਭਰ 'ਚ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਅਦਾਰਿਆਂ 'ਚ ਛੁੱਟੀ ਲਾਗੂ ਹੋਵੇਗੀ।
ਛੁੱਟੀਆਂ ਦੇ ਕੈਲੰਡਰ 2026 ਮੁਤਾਬਕ 31 ਜੁਲਾਈ ਵਿਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਹੀ ਸੂਬੇ ਵਿਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ।