ਚੰਡੀਗੜ੍ਹ : ਜੇਕਰ ਤੁਸੀਂ ਵੀ ਕਿੱਧਰੇ ਘੁੰਮਣ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਸ ਮਹੀਨੇ ਤੁਹਾਡੇ ਲਈ ਇਹ ਪਲਾਨਿੰਗ ਆਸਾਨ ਹੋ ਸਕਦੀ ਹੈ। ਦਰਅਸਲ, ਅਗਲੇ ਹਫ਼ਤੇ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਅਗਲੇ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦੇ ਨਾਲ ਹੀ ਐਤਵਾਰ ਦੀ ਛੁੱਟੀ ਆਉਣ ਨਾਲ ਲਗਾਤਾਰ ਤਿੰਨ ਦਿਨ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਦੋਵਾਂ ਦਿਨਾਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਵਿਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ, 15 ਅਗਸਤ ਯਾਨੀ ਸ਼ੁੱਕਰਵਾਰ ਨੂੰ ਦੇਸ਼ ਦਾ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਤੋਂ ਅਗਲੇ ਦਿਨ ਯਾਨੀ 16 ਅਗਸਤ (ਸ਼ਨੀਵਾਰ) ਨੂੰ ਜਨਮ ਅਸ਼ਟਮੀ ਦਾ ਤਿਉਹਾਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ। ਸਰਕਾਰ ਵੱਲੋਂ ਇਸ ਸਾਲ ਦੀਆਂ ਛੁੱਟੀਆਂ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਵਿਚ ਇਨ੍ਹਾਂ ਦਿਨਾਂ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।