Monday, November 23, 2026
BREAKING
• ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ • ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ • ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ • ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ • ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ... • ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼ • ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ • 2027 ਚੋਣਾਂ ਲਈ ਭਾਜਪਾ ਦਾ ਵੱਡਾ ਦਾਅ, 3 ਹੈਲਪਲਾਈਨਾਂ ਤੇ QR ਕੋਡ ਰਾਹੀਂ ਲੋਕਾਂ ਤੋਂ ਮੰਗੇ ਸੁਝਾਅ • 60 ਫੀਸਦੀ ਸਾਫ਼ ਹੋਈ ਯਮੁਨਾ, ਪੀਣ ਯੋਗ ਹੋਇਆ ਪਾਣੀ: ਮਨਜਿੰਦਰ ਸਿਰਸਾ • Nvidia ਦੇ ਬਾਜ਼ਾਰ ਮੁੱਲ ’ਚ 905 ਅਰਬ ਡਾਲਰ ਦੀ ਗਿਰਾਵਟ, ਜਾਣੋ ਟਾਪ-100 ’ਚ ਭਾਰਤੀ ਕੰਪਨੀਆਂ ਦੀ ਸਥਿਤੀ

ਪੰਜਾਬ

ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ

23 ਨਵੰਬਰ, 2026 04:39 PM

ਜਲੰਧਰ/ਚੰਡੀਗੜ੍ਹ : ਹਿਮਾਚਲ ਅਤੇ ਕਸ਼ਮੀਰ ਦੀਆਂ ਉੱਚੀਆਂ ਚੋਟੀਆਂ ’ਤੇ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ 'ਚ ਸੀਤ ਲਹਿਰ ਦਾ ਆਗਾਜ਼ ਹੋ ਚੁੱਕਾ ਹੈ। ਇਸ ਦੇ ਪ੍ਰਭਾਵ ਨਾਲ ਸੂਬੇ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਤਾਪਮਾਨ 'ਚ ਲਗਭਗ 2 ਡਿਗਰੀ ਦੀ ਗਿਰਾਵਟ ਆਈ, ਜਦੋਂ ਕਿ ਫਰੀਦਕੋਟ ਅਤੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਉੱਥੇ ਹੀ ਬਾਹਰੀ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਦੇ ਸਮੇਂ ਧੁੰਦ ਦਾ ਅਸਰ ਵੀ ਦਿਖਾਈ ਦੇਣ ਲੱਗਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਵਾਹਨ ਚਾਲਕਾਂ ਲਈ ਸਾਵਧਾਨੀ ਸਬੰਧੀ ਅਲਰਟ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।


ਸਵੇਰ ਅਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਲਈ ਦੋਪਹੀਆ ਵਾਹਨ ਚਾਲਕਾਂ ਨੂੰ ਵਾਹਨਾਂ ਨੂੰ ਹੌਲੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ ਕਿਉਂਕਿ ਧੁੰਦ ਕਾਰਨ ਸਾਹਮਣੇ ਤੋਂ ਆ ਰਹੇ ਵਾਹਨ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਹੌਲੀ ਰਫ਼ਤਾਰ ਵਾਹਨ ਚਲਾਉਣ 'ਤੇ ਹਾਦਸੇ ਤੋਂ ਬਚਿਆ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਈ ਹੈ।


ਇਸ ਕਾਰਨ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 12.1, ਪਟਿਆਲਾ 'ਚ 12.3, ਬਠਿੰਡਾ 'ਚ 10 ਅਤੇ ਪਠਾਨਕੋਟ 'ਚ 10.8 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਮੌਸਮ ਖੁਸ਼ਕ ਚੱਲ ਰਿਹਾ ਹੈ। ਸੂਬੇ ਦੇ ਕਿਸੇ ਵੀ ਹਿੱਸੇ 'ਚ ਮੀਂਹ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਕਾਰਨ ਹਿਮਾਚਲ ਅਤੇ ਕਸ਼ਮੀਰ ਦੇ ਸਰਹੱਦੀ ਇਲਾਕਿਆਂ 'ਚ ਠੰਡ ਦਾ ਅਸਰ ਇਕਦਮ ਵੱਧਣ ਲੱਗਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ

ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ

ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ

ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ