Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...

14 ਜੂਨ, 2026 04:05 PM

ਜਲੰਧਰ/ਪਟਿਆਲਾ : ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਆਊਟਸੋਰਸ ਕਰਮਚਾਰੀਆਂ ਨਾਲ ਕੀਤੇ ਗਏ ਸਮਝੌਤੇ ਨੂੰ ਸਮੇਂ ’ਤੇ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿਚ ਆਊਟਸੋਰਸ ਇੰਪਲਾਈਜ਼ ਫੈੱਡਰੇਸ਼ਨ ਪੰਜਾਬ (ਪੀ. ਐੱਸ. ਪੀ. ਸੀ. ਐੱਲ.) ਨੇ 16 ਜੂਨ ਤੋਂ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਫੈੱਡਰੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਜੂਨ ਤਕ ਕਰਮਚਾਰੀਆਂ ਨੂੰ ਵਿਭਾਗ ਵਿਚ ਸਿੱਧਾ ਕਾਂਟਰੈਕਟ ’ਤੇ ਲੈਣ ਅਤੇ ਤਨਖ਼ਾਹ ਵਾਧੇ ਦੀ ਪ੍ਰਕਿਰਿਆ ਪੂਰੀ ਨਾ ਕੀਤੀ ਗਈ ਤਾਂ 16 ਜੂਨ ਤੋਂ ਸੂਬੇ ਭਰ ਦੇ ਆਊਟਸੋਰਸ ਕਰਮਚਾਰੀ ਕੰਮਕਾਜ ਬੰਦ ਕਰਕੇ ਸੰਘਰਸ਼ ਸ਼ੁਰੂ ਕਰਨਗੇ, ਜਦਕਿ 17 ਜੂਨ ਨੂੰ ਪਟਿਆਲਾ ਵਿਚ ਪੱਕਾ ਧਰਨਾ ਲਾਇਆ ਜਾਵੇਗਾ।

ਇਹ ਫ਼ੈਸਲਾ ਫੈੱਡਰੇਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਕੁਲਜੀਤ ਸਿੰਘ ਲੌਹਕਾ ਨੇ ਕੀਤੀ। ਮੀਟਿੰਗ ਵਿਚ 24 ਮਈ ਨੂੰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨਾਲ ਹੋਏ ਸਮਝੌਤੇ ਅਤੇ ਉਸ ਦੀ ਮੌਜੂਦਾ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਫੈੱਡਰੇਸ਼ਨ ਆਗੂਆਂ ਨੇ ਦੱਸਿਆ ਕਿ 24 ਮਈ ਨੂੰ ਸਰਕਾਰ ਅਤੇ ਮੈਨੇਜਮੈਂਟ ਨੇ ਸਪੱਸ਼ਟ ਭਰੋਸਾ ਦਿੱਤਾ ਸੀ ਕਿ 15 ਜੂਨ ਤਕ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਵਿਭਾਗ ਵਿਚ ਸਿੱਧਾ ਕਾਂਟਰੈਕਟ ’ਤੇ ਲਿਆ ਜਾਵੇਗਾ ਅਤੇ ਉਨ੍ਹਾਂ ਦੀ ਤਨਖ਼ਾਹ ਵਿਚ ਉਚਿਤ ਵਾਧਾ ਕੀਤਾ ਜਾਵੇਗਾ। ਹਾਲਾਂਕਿ ਹੁਣ ਤਕ ਕੀਤੀ ਕਾਰਵਾਈ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਮੈਨੇਜਮੈਂਟ ਤੈਅ ਸਮਾਂਹੱਦ ਅੰਦਰ ਆਪਣੇ ਵਾਅਦੇ ਨੂੰ ਪੂਰਾ ਕਰਨ ਪ੍ਰਤੀ ਗੰਭੀਰ ਨਹੀਂ ਹੈ। ਵਾਰ-ਵਾਰ ਮੀਟਿੰਗਾਂ ਜ਼ਰੀਏ ਸਿਰਫ ਸਮਾਂ ਬਤੀਤ ਕੀਤਾ ਜਾ ਰਿਹਾ ਹੈ।

ਫੈੱਡਰੇਸ਼ਨ ਨੇ ਕਿਹਾ ਕਿ ਸੂਬੇ ਭਰ ਦੇ ਆਊਟਸੋਰਸ ਕਰਮਚਾਰੀਆਂ ਵਿਚ ਭਾਰੀ ਰੋਸ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਤੇ ਸਰਕਲਾਂ ਤੋਂ ਲਗਾਤਾਰ ਸੰਘਰਸ਼ ਤੇਜ਼ ਕਰਨ ਦੀ ਮੰਗ ਉੱਠ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਜੇਕਰ 15 ਜੂਨ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 16 ਜੂਨ ਤੋਂ ਕੰਮ ਬੰਦ ਕਰਕੇ ਧਰਨੇ-ਪ੍ਰਦਰਸ਼ਨ ਅਤੇ ਰੋਸ ਮਾਰਚ ਸ਼ੁਰੂ ਕੀਤੇ ਜਾਣਗੇ।

ਫੈੱਡਰੇਸ਼ਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਰਮਚਾਰੀਆਂ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਪਣੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੋਕਤੰਤਰਿਕ ਤਰੀਕੇ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੀਟਿੰਗ ਵਿਚ ਜਨਰਲ ਸਕੱਤਰ ਤਰੁਣਜੀਤ ਸਿੰਘ, ਮੀਤ ਪ੍ਰਧਾਨ ਅਮਿਤ ਸ਼ਰਮਾ, ਸੂਬਾ ਖਜ਼ਾਨਚੀ ਤਰਨਦੀਪ ਸਿੰਘ ਵਿਰਦੀ, ਮੁੱਖ ਸਲਾਹਕਾਰ ਵਿਸ਼ਾਲ ਸ਼ਰਮਾ, ਸਕੱਤਰ ਅਮਨਦੀਪ ਸਿੰਘ, ਬਾਰਡਰ ਜ਼ੋਨ ਪ੍ਰਧਾਨ ਪਵਨਦੀਪ ਸਿੰਘ ਪੱਟੀ ਅਤੇ ਹੋਰ ਅਹੁਦੇਦਾਰ ਹਾਜ਼ਰ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ