Thursday, July 30, 2026
BREAKING
ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ

ਪੰਜਾਬ

ਪੰਜਾਬ 'ਚ 2026 ਤੋਂ ਸ਼ੁਰੂ ਹੋਵੇਗੀ ਨਵੀਂ ਯੋਜਨਾ! ਚੋਣ ਨਤੀਜਿਆਂ ਮਗਰੋਂ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

18 ਦਸੰਬਰ, 2025 06:54 PM

ਚੰਡੀਗੜ੍ਹ : ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਮਗਰੋਂ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ 2026 ਤੋਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤਕ ਦੇ ਹੈਲਥ ਕਵਰ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਨਵਰੀ ਮਹੀਨੇ ਵਿਚ ਹੀ ਲੋਕਾਂ ਦੇ ਹੈਲਥ ਕਾਰਡ ਬਣਨੇ ਸ਼ੁਰੂ ਹੋ ਜਾਣਗੇ ਤੇ ਜਲਦੀ ਹੀ ਇਹ ਯੋਜਨਾ ਲਾਗੂ ਕਰ ਦਿੱਤੀ ਜਾਵੇਗੀ।

ਚੋਣ ਨਤੀਜਿਆਂ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਇਨ੍ਹਾਂ ਚੋਣਾਂ ਵਿਚ ਤਕਰੀਬਨ 70 ਫ਼ੀਸਦੀ ਸੀਟਾਂ ਜਿੱਤੀਆਂ ਹਨ, ਜਿਸ ਤੋਂ ਲੱਗ ਰਿਹਾ ਹੈ ਕਿ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਯੁੱਧ ਨਸ਼ਿਆਂ ਵਿਰੁੱਧ ਤੇ ਹੋਰ ਤਮਾਮ ਯੋਜਨਾਵਾਂ ਤੋਂ ਬੇਹੱਦ ਖ਼ੁਸ਼ ਹਨ ਤੇ ਪਿੰਡਾਂ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ 'ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ 4 ਸਾਲ ਦੇ ਕਾਰਜਕਾਲ ਮਗਰੋਂ ਜਿੱਥੇ ਲੋਕਾਂ ਨੂੰ ਸੱਤਾ-ਵਿਰੋਧੀ ਲਹਿਰ ਦਾ ਡਰ ਸਤਾਉਂਦਾ ਹੈ, ਉੱਥੇ ਹੀ ਪੰਜਾਬ ਵਿਚ ਮਾਨ ਸਰਕਾਰ ਦੇ ਹੱਕ ਵਿਚ ਸੱਤਾ-ਪੱਖੀ ਲਹਿਰ ਚੱਲ ਰਹੀ ਹੈ। 

2013 ਤੇ 2018 ਵਿਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਚੋਣਾਂ ਵਿਚ ਸਰਕਾਰਾਂ ਵੱਲੋਂ ਕਾਫ਼ੀ ਧੱਕੇਸ਼ਾਹੀ ਕੀਤੀ ਗਈ ਸੀ। ਪਰ ਇਸ ਵਾਰ ਚੋਣਾਂ ਬਿਲਕੁੱਲ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਈਆਂ ਹਨ ਤੇ ਪੂਰੀ ਪ੍ਰਕਿਰਿਆ ਦੀ ਬਾਕਾਇਦਾ ਵੀਡੀਓਗ੍ਰਾਫ਼ੀ ਕੀਤੀ ਗਈ ਹੈ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ 580 ਸੀਟਾਂ 'ਤੇ 100 ਤੋਂ ਵੀ ਘੱਟ ਵੋਟਾਂ ਨਾਲ ਹਾਰ-ਜਿੱਤ ਦਾ ਫ਼ੈਸਲਾ ਹੋਇਆ ਹੈ। ਇਸ ਵਿਚੋਂ 261 'ਆਪ' ਨੇ ਜਿੱਤੀਆਂ ਹਨ ਤੇ 319 ਵਿਰੋਧੀਆਂ ਨੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੀਟਾਂ 'ਤੇ 3-4 ਵੋਟਾਂ ਦੇ ਫ਼ਰਕ ਨਾਲ ਵੀ ਕਾਂਗਰਸ ਜਿੱਤੀ ਹੈ। ਜੇ ਸਰਕਾਰ ਚਾਹੇ ਤਾਂ ਅਜਿਹੀਆਂ ਸੀਟਾਂ ਨੂੰ ਬੇਇਮਾਨੀ ਨਾਲ ਜਿੱਤਣਾ ਕੋਈ ਵੱਡੀ ਗੱਲ ਨਹੀਂ ਸੀ, ਪਰ ਅਸੀਂ ਅਜਿਹਾ ਕੁਝ ਨਹੀਂ ਕੀਤਾ। 

Have something to say? Post your comment

ਅਤੇ ਪੰਜਾਬ ਖਬਰਾਂ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ