Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ 50 ਹਜ਼ਾਰ ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕਰਨ ਦੀ ਤਿਆਰੀ 'ਚ ਸੀ 'ਆਪ': ਸੁਨੀਲ ਜਾਖੜ

14 ਜਨਵਰੀ, 2026 07:03 PM

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਸਿਆਸੀ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਜਾਖੜ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲੈਂਡ ਪੂਲਿੰਗ ਪਾਲਿਸੀ ਰਾਹੀਂ 50 ਹਜ਼ਾਰ ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕਰਨ ਦਾ ਅੰਦਾਜ਼ਾ ਲਾਈ ਬੈਠੀ ਸੀ, ਪਰ ਪੰਜਾਬ ਦੇ ਲੋਕਾਂ ਨੇ ਅਜਿਹਾ ਹੋਣ ਨਹੀਂ ਦਿੱਤਾ। 

ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਦਾ ਕੋਈ ਪੈਮਾਨਾ ਨਹੀਂ ਛੱਡਿਆ। ਇਨ੍ਹਾਂ ਦੇ ਭ੍ਰਿਸ਼ਟਾਚਾਰ ਦਾ ਘੇਰਾ 5 ਹਜ਼ਾਰ ਰੁਪਏ ਤੋਂ 50 ਹਜ਼ਾਰ ਕਰੋੜ ਰੁਪਏ ਤਕ ਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਮੰਤਰੀ ਵਿਜੈ ਸਿੰਗਲਾ 5 ਹਜ਼ਾਰ ਰਿਸ਼ਵਤ ਮਾਮਲੇ ਵਿਚ ਫੜਿਆ ਗਿਆ ਸੀ। ਲੈਂਡ ਪੂਲਿੰਗ ਪਾਲਿਸੀ ਰਾਹੀਂ ਇਨ੍ਹਾਂ ਨੇ 50 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨ ਸੀ ਤੇ ਹਰ ਏਕੜ ਮਗਰ 1 ਕਰੋੜ ਦੇ ਹਿਸਾਬ ਨਾਲ ਇਹ 50 ਹਜ਼ਾਰ ਕਰੋੜ ਰੁਪਏ ਦਾ ਅੰਦਾਜ਼ਾ ਲਗਾਈ ਬੈਠੇ ਸੀ, ਪਰ ਪੰਜਾਬੀਆਂ ਨੇ ਅਜਿਹਾ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਪਰਸੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਤੇ ਪੰਜਾਬ ਦੇ ਮੁੱਦਿਆਂ 'ਤੇ ਉਨ੍ਹਾਂ ਤੋਂ ਸਵਾਲ ਪੁੱਛੇਗੀ।

ਆਤਿਸ਼ੀ ਤੋਂ ਮੁਆਫ਼ੀ ਮੰਗਵਾਉਂਦੇ ਮਾਨ

ਇਸ ਮੌਕੇ ਜਾਖੜ ਨੇ ਕਿਹਾ ਕਿ ਇਹ ਲੋਕ ਪੁੱਛ ਰਹੇ ਹਨ ਕਿ ਭਾਜਪਾ ਮਾਘੀ ਮੌਕੇ ਸਿਆਸੀ ਕਾਨਫ਼ਰੰਸ ਕਿਵੇਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਇੱਥੇ ਆਉਣ ਦਾ ਹੱਕ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਇਆ, ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸੁਨੇਹਾ ਪੂਰੀ ਦੁਨੀਆ 'ਚ ਪਹੁੰਚਾਇਆ, ਹੇਮਕੁੰਟ ਸਾਹਿਬ ਰੋਪਵੇਅ, ਲਾਲ ਕਿਲ੍ਹੇ 'ਤੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਤਾਂ ਉਹ ਲੋਕ ਵੀ ਇੱਥੇ ਕਾਨਫ਼ਰੰਸਾ ਕਰ ਰਹੇ ਹਨ, ਜਿੰਨ੍ਹਾਂ ਨੇ ਬੇਅਦਬੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪੁਲਸ ਦੀ ਜਾਂਚ 'ਤੇ ਇੰਨਾ ਭਰੋਸਾ ਸੀ ਤਾਂ ਅੱਜ ਮਾਘੀ ਮੌਕੇ ਆਤਿਸ਼ੀ ਨੂੰ ਇੱਥੇ ਬੁਲਾਉਂਦੇ। ਜੇ ਅੱਜ ਆਤਿਸ਼ੀ ਇੱਥੇ ਆ ਕੇ ਗੁਰੂ ਸਾਹਿਬ ਅੱਗੇ ਸੀਸ ਨਿਵਾ ਕੇ ਆਪਣੀ ਗਲਤੀ ਮੰਨ ਲੈਂਦੀ ਤਾਂ ਸ਼ਾਇਦ ਪੰਜਾਬੀ ਉਸ ਨੂੰ ਮੁਆਫ਼ ਵੀ ਕਰ ਦਿੰਦੇ।

ਪੰਜਾਬ ਪ੍ਰਤੀ ਫਰਜ਼ ਸ਼ਮਝਦੀ ਹੈ ਭਾਜਪਾ

ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਪੰਜਾਬ ਪ੍ਰਤੀ ਆਪਣਾ ਫਰਜ਼ ਸਮਝਦੀ ਹੈ। ਪੰਜਾਬ ਨੂੰ ਕਾਲੇ ਦੌਰ ਤੋਂ ਬਾਹਰ ਕੱਢਣ ਲਈ ਤੇ ਇੱਥੇ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਭਾਜਪਾ ਨੇ ਅਕਾਲੀ ਦਲ ਸਮਝੌਤਾ ਕੀਤਾ ਸੀ। ਇਸ ਸਮਝੌਤੇ ਵਿਚ ਇਕ ਰਾਸ਼ਟਰੀ ਪਾਰਟੀ ਸਥਾਨਕ ਪਾਰਟੀ ਦੇ ਨਾਲ ਛੋਟੇ ਭਰਾ ਦੇ ਕਿਰਦਾਰ ਵਿਚ ਖੜ੍ਹੀ ਸੀ। ਇਹ ਕੋਈ ਸਿਆਸੀ ਸਮਝੌਤਾ ਨਹੀਂ ਸੀ, ਸਗੋਂ ਭਾਜਪਾ ਨੇ ਪੰਜਾਬ ਦੀ ਭਾਈਚਾਰਕ ਸਾਂਝ ਦੇ ਲਈ ਆਪਣਾ ਰਾਜ ਵੀ ਵਾਰ ਦਿੱਤਾ। 

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼