Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਪੰਜਾਬ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

22 ਅਕਤੂਬਰ, 2026 06:15 PM

ਲੁਧਿਆਣਾ : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ SIR ਮੁਕੰਮਲ ਹੋਣ ਮਗਰੋਂ ਹੁਣ ਵਿਸ਼ੇਸ਼ ਸਰਸਰੀ ਸੁਧਾਈ (Special Summary Revision) ਦੀ ਸ਼ੁਰੂਆਤ ਹੋਣ ਜਾ ਰਹੀ ਹੈ। SSR ਦਾ ਉਦੇਸ਼ ਯੋਗ ਵੋਟਰਾਂ - ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ - ਨੂੰ ਵੋਟਰ ਸੂਚੀਆਂ ਵਿਚ ਸ਼ਾਮਲ ਕਰਨਾ, ਮੌਜੂਦਾ ਐਂਟਰੀਆਂ ਨੂੰ ਠੀਕ ਕਰਨਾ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਵਿਚ ਸੁਧਾਰ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 24 ਅਕਤੂਬਰ, 2026 (ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਵੱਲੋਂ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰ ਸਕਣ। ਇਸ ਤੋਂ ਇਲਾਵਾ, ਵੋਟਰਾਂ ਦੀ ਸਹੂਲਤ ਲਈ ਅਗਲੇ 10 ਦਿਨਾਂ ਤੱਕ ਵਿਧਾਨ ਸਭਾ ਹਲਕਾ ਪੱਧਰ ’ਤੇ ਹੈਲਪਡੈਸਕ ਵੀ ਸਥਾਪਿਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸੁਪਰਵਾਈਜ਼ਰ ਵੀ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਕਰਨਗੇ। ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦੀ ਮੁਕੰਮਲ ਰਿਪੋਰਟ ਉਸੇ ਦਿਨ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਅਤੇ ਦਫ਼ਤਰਾਂ ਵਿਚ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਉੱਥੇ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦੌਰਾਨ ਆਪਣੀ ਵੋਟ ਸਬੰਧੀ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ। ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ-ਫ੍ਰੀ) ’ਤੇ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ