Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

02 ਮਈ, 2026 08:03 PM

ਚੰਡੀਗੜ੍ਹ : ਜੇਲ੍ਹ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਂਦੇ ਜਾਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ। ਇਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ, ਜੋ ਮੁੱਖ ਤੌਰ ‘ਤੇ ਹਿਰਾਸਤ ਅਤੇ ਅਨੁਸ਼ਾਸਨ ਤੱਕ ਸੀਮਿਤ ਸੀ ਅਤੇ ਆਧੁਨਿਕ ਚੁਣੌਤੀਆਂ ਨਾਲ ਪੂਰੀ ਤਰ੍ਹਾਂ ਵਾਬਸਤਾ ਸੀ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਜੇਲ੍ਹਾਂ, ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਵਾਂ ਬਿੱਲ ਜੇਲ੍ਹਾਂ ਨੂੰ ਸਿਰਫ ਕੈਦਖਾਨਿਆਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਇਕਤੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨ ‘ਤੇ ਕੇਂਦਰਿਤ ਹੈ। ਇਸ ਵਿੱਚ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਵਧਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਬੰਧ ਕੀਤੇ ਗਏ ਹਨ।

ਤਕਨੀਕ ਦੇ ਇਸਤੇਮਾਲ ‘ਤੇ ਜ਼ੋਰ ਦਿੰਦਿਆਂ ਕੈਬਿਨੇਟ ਮੰਤਰੀ ਨੇ ਕਿਹਾ, “ਬਿੱਲ ਵਿੱਚ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦਾ ਵਿਆਪਕ ਇਸਤੇਮਾਲ ਯਕੀਨੀ ਬਣਾਇਆ ਗਿਆ ਹੈ, ਜਿਸ ਵਿੱਚ ਈ-ਪ੍ਰਿਜ਼ਨ ਸਿਸਟਮ, ਡਿਜ਼ਿਟਲ ਰਿਕਾਰਡ ਪ੍ਰਬੰਧਨ, ਬਾਇਓਮੈਟਰਿਕ ਪਹਿਚਾਣ, ਵੀਡੀਓ ਕਾਨਫਰੰਸਿੰਗ, ਏ.ਆਈ. ਆਧਾਰਿਤ ਸੀਸੀਟੀਵੀ ਨਿਗਰਾਨੀ, ਆਰ.ਐਫ.ਆਈ.ਡੀ. ਟ੍ਰੈਕਿੰਗ ਅਤੇ ਐਂਟੀ-ਡ੍ਰੋਨ ਸਿਸਟਮ ਸ਼ਾਮਲ ਹਨ, ਜੋ ਜੇਲ੍ਹ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕਾਰਗੁਜ਼ਾਰੀ ਨੂੰ ਕਾਫੀ ਵਧਾਉਣਗੇ।”

ਸੁਰੱਖਿਆ ਵਿੱਚ ਸੁਧਾਰਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਉੱਚ-ਖਤਰੇ ਵਾਲੇ ਕੈਦੀਆਂ ਲਈ ਹਾਈ-ਸਿਕਿਊਰਟੀ ਜ਼ੋਨ ਬਣਾਏ ਜਾਣਗੇ, ਤਾਂ ਜੋ ਹੋਰ ਕੈਦੀਆਂ ‘ਤੇ ਨਕਾਰਾਤਮਕ ਪ੍ਰਭਾਵ ਨਾ ਪਵੇ। ਇਸ ਦੇ ਨਾਲ ਹੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਿਸਰਚ, ਐਨਾਲਿਸਿਸ ਅਤੇ ਇੰਟੈਲੀਜੈਂਸ (ਆਰ.ਏ.ਆਈ.) ਵਿੰਗ ਸਥਾਪਿਤ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “ਬਿੱਲ ਵਿੱਚ ਉਮਰ, ਲਿੰਗ, ਅਪਰਾਧਿਕ ਪਿਛੋਕੜ, ਸਿਹਤ ਅਤੇ ਵਿਵਹਾਰ ਦੇ ਆਧਾਰ ‘ਤੇ ਬੰਦੀਆਂ ਦੀ ਵਿਗਿਆਨਕ ਵਰਗੀਕਰਨ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਮਹਿਲਾਵਾਂ, ਟ੍ਰਾਂਸਜੈਂਡਰ ਵਿਅਕਤੀਆਂ, ਬਜ਼ੁਰਗ ਅਤੇ ਬਿਮਾਰ ਕੈਦੀਆਂ ਲਈ ਵੱਖਰੀ ਰਹਾਇਸ਼, ਮਹਿਲਾ ਸਟਾਫ ਦੀ ਤਾਇਨਾਤੀ ਅਤੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਯੋਗ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।”

ਸਿਹਤ ਅਤੇ ਹੁਨਰ ਵਿਕਾਸ ‘ਤੇ ਜ਼ੋਰ ਦਿੰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਹਰ ਜੇਲ੍ਹ ਵਿੱਚ ਮੈਡੀਕਲ ਸੁਵਿਧਾਵਾਂ, ਨਿਯਮਿਤ ਸਿਹਤ ਜਾਂਚ, ਟੀਬੀ, ਐਚਆਈਵੀ ਅਤੇ ਨਸ਼ੇ ਨਾਲ ਸੰਬੰਧਿਤ ਬਿਮਾਰੀਆਂ ਦੀ ਸਕ੍ਰੀਨਿੰਗ, ਡੀ-ਐਡਿਕਸ਼ਨ ਕੇਂਦਰ ਅਤੇ ਮਾਨਸਿਕ ਸਿਹਤ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਸਿੱਖਿਆ ਅਤੇ ਹੁਨਰ ਵਿਕਾਸ ਨੂੰ ਵੀ ਤਰਜੀਹ ਦਿੱਤੀ ਗਈ ਹੈ, ਜਿਸ ਤਹਿਤ ਕੈਦੀਆਂ ਨੂੰ ਸਿੱਖਿਆ, ਲਾਇਬ੍ਰੇਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਦੀ ਸਹੂਲਤ ਮਿਲੇਗੀ, ਤਾਂ ਜੋ ਉਹ ਸਮਾਜ ਵਿੱਚ ਵਾਪਸੀ ਲਈ ਤਿਆਰ ਹੋ ਸਕਣ। ਜੇਲ੍ਹ ਉਦਯੋਗ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਹੁਨਰ ਦੇ ਆਧਾਰ ‘ਤੇ ਮਜ਼ਦੂਰੀ ਦਿੱਤੀ ਜਾਵੇਗੀ।”

ਉਨ੍ਹਾਂ ਕਿਹਾ, “ਜੇਲ੍ਹਾਂ ਅੰਦਰ ਅਪਰਾਧਾਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਭੱਜਣ ਦੀ ਕੋਸ਼ਿਸ਼, ਅਧਿਕਾਰੀਆਂ ਨੂੰ ਧਮਕਾਉਣਾ ਜਾਂ ਮਨਾਹੀਸ਼ੁਦਾ ਸਮਾਨ ਦੀ ਸਮੱਗਲਿੰਗ ਨੂੰ ਗੰਭੀਰ ਅਪਰਾਧ ਮੰਨਿਆ ਜਾਵੇਗਾ। ਬਿੱਲ ਵਿੱਚ ਖੁੱਲ੍ਹੀਆਂ ਅਤੇ ਅੱਧ-ਖੁੱਲ੍ਹੀਆਂ ਜੇਲ੍ਹਾਂ ਦੀ ਸਥਾਪਨਾ ਦਾ ਪ੍ਰਸਤਾਵ ਹੈ, ਤਾਂ ਜੋ ਯੋਗ ਬੰਦੀਆਂ ਨੂੰ ਹੌਲੀ-ਹੌਲੀ ਸਮਾਜ ਵਿੱਚ ਦੁਬਾਰਾ ਸ਼ਾਮਲ ਕੀਤਾ ਜਾ ਸਕੇ। ਇਸ ਨਾਲ ਹੀ ਰਿਹਾਈ ਤੋਂ ਬਾਅਦ ਪੁਨਰਵਾਸ ਅਤੇ ਆਫਟਰਕੇਅਰ ਸੇਵਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।”

ਬਿਲ ਬਾਰੇ ਦੱਸਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਇੱਕ ਵਿਸਤ੍ਰਿਤ ਸੁਧਾਰਕ ਕਦਮ ਹੈ, ਜੋ ਸੁਰੱਖਿਆ, ਤਕਨੀਕ ਅਤੇ ਮਨੁੱਖੀ ਅਧਿਕਾਰਾਂ ਵਿੱਚ ਸੰਤੁਲਨ ਬਣਾਉਂਦਾ ਹੋਇਆ ਜੇਲ੍ਹਾਂ ਨੂੰ ਆਧੁਨਿਕ ਸੁਧਾਰ ਘਰਾਂ ਵਿੱਚ ਤਬਦੀਲ ਕਰਨ ਵੱਲ ਮਜ਼ਬੂਤ ਕਦਮ ਹੈ।”

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ