ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਹਾਈਕੋਰਟ ਦੀ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਹੈ।
ਪੁਲਸ ਦੇ ਨਾਲ-ਨਾਲ ਬੰਬ ਸਕੁਆਇਡ ਟੀਮ ਵੀ ਮੌਕੇ 'ਤੇ ਪੁੱਜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਹਾਈਕੋਰਟ ਦੇ ਰਜਿਸਟਰਾਰ ਦੀ ਮੇਲ 'ਤੇ ਆਈ ਹੈ। ਫਿਲਹਾਲ ਪੂਰੇ ਕੰਪਲੈਕਸ 'ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
ਹਾਈਕੋਰਟ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਕਿਸੇ ਤਰ੍ਹਾਂ ਦੀ ਕੋਈ ਸ਼ੱਕ ਵਸਤੂ ਬਰਾਮਦ ਨਹੀਂ ਕੀਤੀ ਗਈ ਹੈ ਅਤੇ ਪੁਲਸ ਦੀ ਜਾਂਚ ਜਾਰੀ ਹੈ।