Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੀਆਂ ਔਰਤਾਂ ਨੂੰ ਦਿੱਤੀ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ! ਜਾਣੋ ਕਦੋਂ ਮਿਲਣਗੇ 1100-1100 ਰੁਪਏ

23 ਅਕਤੂਬਰ, 2025 05:43 PM

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਔਰਤਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਪੂਰਾ ਕੀਤੇ ਜਾਣ ਦੀਆਂ ਚਰਚਾਵਾਂ ਸਰਕਾਰੀ ਹਲਕਿਆਂ ਵਿਚ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ਵਿਚ ਵਿੱਤ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਔਰਤਾਂ ਨੂੰ 1100-1100 ਰੁਪਏ ਦੀ ਗਰੰਟੀ ਨੂੰ ਪੂਰਾ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਅਜੇ ਇਸ ਸਬੰਧ ਵਿਚ ਕਾਫੀ ਰਸਮਾਂ ਨੂੰ ਪੂਰਾ ਕਰਨਾ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਈ ਵਾਰ ਸੰਕੇਤ ਦਿੱਤੇ ਹਨ ਕਿ ਸਰਕਾਰ ਆਪਣੀ ਇਸ ਗਾਰੰਟੀ ਨੂੰ ਜ਼ਰੂਰ ਪੂਰਾ ਕਰੇਗੀ। ਹੁਣ ਦੇਖਣਾ ਇਹ ਹੈ ਕਿ ਅਗਲੇ ਸਾਲ ਦੇ ਬਜਟ ਸੈਸ਼ਨ ਤੋਂ ਪਹਿਲਾਂ ਕੈਬਨਿਟ ਵੱਲੋਂ ਔਰਤਾਂ ਨੂੰ 1100-1100 ਰੁਪਏ ਦੀ ਰਕਮ ਦੇਣ ਦੇ ਐਲਾਨ ’ਤੇ ਮੋਹਰ ਲਗਾਈ ਜਾਂਦੀ ਹੈ ਜਾਂ ਫਿਰ ਕੁੱਝ ਸਮਾਂ ਪਹਿਲਾਂ। ਦੱਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚੋਣ ਸਾਲ ਵੀ ਸ਼ੁਰੂ ਹੋ ਜਾਣਾ ਹੈ, ਜਿਸ ਲਈ ਵੀ ਸਰਕਾਰ ਔਰਤਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਪੂਰਾ ਕਰਨਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਨੂੰ ਬਜਟ ਵਿਚ ਵੀ ਪ੍ਰਬੰਧ ਕਰਨਾ ਹੋਵੇਗਾ ਕਿਉਂਕਿ ਔਰਤਾਂ ਨੂੰ 1100-1100 ਰੁਪਏ ਦੇਣ ਲਈ ਵੱਡੀ ਰਕਮ ਦੀ ਲੋੜ ਹੋਵੇਗੀ।

ਸਰਕਾਰੀ ਸੂਤਰਾਂ ਨੇ ਕਿਹਾ ਕਿ ਸਰਕਾਰ ਇਸ ਗੱਲ ਦਾ ਮੁਲਾਂਕਣ ਕਰਨ ਵਿਚ ਰੁੱਝੀ ਹੋਈ ਹੈ ਕਿ ਕਿਹੜੀਆਂ-ਕਿਹੜੀਆਂ ਔਰਤਾਂ ਨੂੰ ਇਸ ਗਾਰੰਟੀ ਦੇ ਘੇਰੇ ਵਿਚ ਸ਼ਾਮਲ ਕੀਤਾ ਜਾਵੇ ਕਿਉਂਕਿ ਸਾਰੀਆਂ ਔਰਤਾਂ ਨੂੰ ਇਸ ਗਰੰਟੀ ਦੇ ਘੇਰੇ ਵਿਚ ਲਿਆਉਣਾ ਸੰਭਵ ਨਹੀਂ ਹੋਵੇਗਾ। ਗਰੀਬ ਔਰਤਾਂ ਦੀ ਪਰਿਭਾਸ਼ਾ ਸਰਕਾਰ ਨੂੰ ਤੈਅ ਕਰਨੀ ਹੋਵੇਗੀ ਅਤੇ ਔਰਤਾਂ ਦੀ ਸਾਲਾਨਾ ਆਮਦਨ ਦਾ ਵੀ ਧਿਆਨ ਰੱਖਣਾ ਹੋਵੇਗਾ। ਸਰਕਾਰ ਔਰਤਾਂ ਦੀ ਗਰੰਟੀ ਨੂੰ ਪੂਰਾ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਸਿਆਸੀ ਹਲਕਿਆਂ ਵਿਚ ਵੀ ਜ਼ੋਰ-ਸ਼ੋਰ ਨਾਲ ਉਠਾਉਣ ਦੀ ਯੋਜਨਾ ਬਣਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.