ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਖੁਦ ਰਾਘਵ ਚੱਢਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਜਿਹਾ ਸਿਆਸੀ ਬਦਲਾਖੋਰੀ ਕਾਰਨ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਰਿਕਾਰਡ ਵਿੱਚ ਉਸਦਾ ਨਾਮ 'ਸਥਾਈ ਤੌਰ 'ਤੇ ਤਬਦੀਲ' ਸ਼੍ਰੇਣੀ ਵਿੱਚ ਦਰਜ ਹੈ। ਉਸ ਸਬੰਧ ਵਿਚ ਰਾਘਵ ਨੇ ਕਿਹਾ, "ਮੈਂ ਪੰਜਾਬ ਤੋਂ ਰਾਜ ਸਭਾ ਦਾ ਮੌਜੂਦਾ ਮੈਂਬਰ ਹਾਂ। ਮੇਰਾ ਵੋਟਰ ਆਈਡੀ ਪੰਜਾਬ ਦੇ ਮੋਹਾਲੀ ਵਿੱਚ ਰਜਿਸਟਰਡ ਹੈ। ਫਿਰ ਵੀ, ਮੇਰਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਿਫਟ ਕੀਤਾ ਹੋਇਆ ਦਿਖਾਇਆ ਗਿਆ ਹੈ।"
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ "ਸ਼ਿਫਟ" ਸ਼੍ਰੇਣੀ ਵਿੱਚ ਰੱਖਣ ਦਾ ਆਧਾਰ ਸਮਝ ਤੋਂ ਬਾਹਰ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੌਜੂਦਾ ਸੂਚੀ ਅਜੇ ਅੰਤਿਮ ਨਹੀਂ ਹੈ ਅਤੇ ਉਹ SIR ਅਧੀਨ ਉਪਲਬਧ ਕਾਨੂੰਨੀ ਅਤੇ ਪ੍ਰਸ਼ਾਸਕੀ ਉਪਚਾਰਾਂ ਦੀ ਵਰਤੋਂ ਕਰ ਰਹੇ ਹਨ। ਵੋਟਰ ਸੂਚੀ ਵਿੱਚੋਂ ਨਾਮ ਹਟਾਏ ਜਾਣ ਦੀ ਜਾਣਕਾਰੀ ਮਿਲਣ 'ਤੇ ਰਾਘਵ ਚੱਢਾ ਨੇ ਇਸਨੂੰ ਸਿਰਫ਼ ਤਕਨੀਕੀ ਜਾਂ ਕਲੈਰੀਕਲ ਗਲਤੀ ਮੰਨਣ ਤੋਂ ਇਨਕਾਰ ਕਰ ਦਿੱਤਾ।