Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ

06 ਮਈ, 2026 06:55 PM

ਚੰਡੀਗੜ੍ਹ : ਜੈ ਜਵਾਨ ਜੈ ਕਿਸਾਨ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਡਾਕਟਰ ਬਲਜੀਤ ਸਿੰਘ ਔਲਖ ਨੇ ਕੀਤਾ ਹੈ। ਇਸ ਮੌਕੇ ਡਾਕਟਰ ਬਲਜੀਤ ਸਿੰਘ ਔਲਖ ਵੱਲੋਂ ਮੇਜਰ ਆਰ.ਪੀ.ਐੱਸ. ਮਲਹੋਤਰਾ ਨੂੰ ਜੈ ਜਵਾਨ ਜੈ ਕਿਸਾਨ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਮੇਜਰ ਆਰਪੀਐਸ ਮਲਹੋਤਰਾ ਦੀ ਅਗਵਾਈ ਹੇਠ ਲੜਨ ਦਾ ਐਲਾਨ ਕੀਤਾ। 

ਮੇਜਰ ਆਰ.ਪੀ.ਐੱਸ. ਮਲਹੋਤਰਾ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਹਨ ਪਰ ਪੂਰਾ ਕਦੇ ਕੁਝ ਨਹੀਂ ਕੀਤਾ ਗਿਆ। ਪਰ ਜੈ ਜਵਾਨ ਜੈ ਕਿਸਾਨ ਪਾਰਟੀ ਨੂੰ ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਵੱਲੋਂ ਬਣਾਇਆ ਗਿਆ ਹੈ। ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਅਤੇ ਲੋਕਾਂ ਦਾ ਢਿੱਡ ਭਰਨ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਵਾਨਾ, ਕਿਸਾਨਾਂ, ਮੁਲਾਜ਼ਮਾਂ, ਲੋਕਾਂ ਦੀ ਸਮਾਜਿਕ ਸੁਰੱਖਿਆ ਅਤੇ ਔਰਤਾਂ ਇਹ ਮੁਦਿਆਂ ਨੂੰ ਵਿਸ਼ੇਸ਼ ਤੌਰ ਤੇ ਚੁੱਕਿਆ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਨੂੰ ਮੁਕਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੋਜ਼ਗਾਰ ਮੁਹਈਆ ਕਰਵਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਕੁਝ ਵੀ ਨਹੀਂ ਮਿਲ ਰਹੇ। ਇਸ ਲਈ ਪੰਜਾਬ ਵਿੱਚ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਸਰਕਾਰ ਬਣਨ ਤੇ ਜਿੱਥੇ ਕੇਂਦਰ ਸਰਕਾਰ ਉੱਤੇ ਅਗਨੀਵੀਰ ਯੋਜਨਾ ਨੂੰ ਰੱਦ ਕਰਨ ਲਈ ਦਬਾਅ ਬਣਾਇਆ ਜਾਵੇਗਾ ਉੱਥੇ ਹੀ ਅਗਨੀ ਵੀਰਾਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਵਾਉਣ ਲਈ ਵਿਸ਼ੇਸ਼ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਅਗਨੀ ਵੀਰਾਂ ਨੂੰ ਸ਼ਹਾਦਤ ਤੋਂ ਬਾਅਦ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਮਦਦ ਅਤੇ ਨੌਕਰੀ ਵੀ ਦਿੱਤੀ ਜਾਵੇਗੀ। 

ਮੇਜਰ ਮਲਹੋਤਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਅਤੇ ਕੁਦਰਤੀ ਆਫਤਾਂ ਕਰਕੇ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ 10 ਹਜਾਰ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਬਜ਼ੁਰਗਾਂ ਨੂੰ ਸਿਰਫ 1500 ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ ਇਸ ਨੂੰ ਵਧਾ ਕੇ ਪੰਜ ਹਜਾਰ ਰੁਪਏ ਮਹੀਨਾ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਓਪੀਐਸ ਨੂੰ ਬਹਾਲ ਕੀਤਾ ਜਾਵੇਗਾ ਅਤੇ ਡੀਏ ਨੂੰ ਕੇਂਦਰੀ ਤਰ੍ਹਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਹੱਕ ਵਿਚ ਵਿਸ਼ੇਸ਼ ਨਿਯਮ ਤਿਆਰ ਕੀਤੇ ਜਾਣਗੇ। ਇਸ ਲਈ ਪ੍ਰਵਾਸੀ ਭਾਰਤੀਆਂ ਦੇ ਜਾਇਦਾਦਾਂ ਨਾਲ ਸੰਬੰਧਿਤ ਮਾਮਲਿਆਂ ਦਾ ਨਿਪਟਾਰਾ 60 ਦਿਨਾਂ ਵਿਚ ਕਰਨ ਲਈ ਫਾਸਟ ਟਰੈਕ ਟਰਬਿਊਨਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੁਲਸ ਨੂੰ ਹਫਤੇ ਵਿਚ ਪੰਜ ਦਿਨ ਕੰਮ ਅਤੇ ਅੱਠ ਘੰਟੇ ਡਿਊਟੀ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।

ਮੇਜਰ ਆਰ.ਪੀ.ਐੱਸ. ਮਲਹੋਤਰਾ ਨੇ ਕਿਹਾ ਕਿ ਪੰਜਾਬ ਵਿਚ ਰਾਜਸੀ ਆਗੂਆਂ ਦੀ ਸ਼ਹਿ ਤੇ ਵੱਡੇ ਪੱਧਰ ਉੱਤੇ ਮਾਈਨਿੰਗ ਕੀਤੀ ਜਾ ਰਹੀ ਹੈ ਹੈ ਜਿਸ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੱਡਾ ਖੋਰਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਨ ਤੇ ਰਾਜ ਮਾਈਨਿੰਗ ਕਾਰਪੋਰੇਸ਼ਨ ਬਣਾਈ ਜਾਵੇਗੀ ਅਤੇ ਮਾਈਨਿੰਗ ਇਸ ਕਾਰਪੋਰੇਸ਼ਨ ਦੇ ਅਧੀਨ ਕਰਵਾਈ ਜਾਵੇਗੀ। ਇਸ ਨਾਲ ਸੂਬੇ ਨੂੰ ਭਾਰੀ ਵਿੱਤੀ ਲਾਭ ਹੋਵੇਗਾ ਅਤੇ ਸੂਬਾ ਆਰਥਿਕ ਤੌਰ ਤੇ ਮਜਬੂਤ ਹੋ ਸਕੇਗਾ। ਨਸ਼ਿਆਂ ਦੇ ਖਾਤਮੇ ਲਈ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਪੰਜਾਬ ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਚ ਦੇਸ਼ ਦਾ ਸਭ ਤੋਂ ਸੁਰੱਖਿਤ ਸੂਬਾ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਦੇਸ਼ ਵਿੱਚੋਂ ਵੀਆਈਪੀ ਕਲਚਰ ਨੂੰ ਖਤਮ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਹਰੇਕ ਦੋ ਮਹੀਨਿਆਂ ਵਿਚ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।

ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਸਾਰੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ, ਵਾਤਾਵਰਨ ਅਤੇ ਸੂਬੇ ਦੇ ਸੰਗੀ ਢਾਂਚੇ ਦੇ ਹਿਤਾਂ ਦੀ ਰਾਖੀ ਲਈ ਵਿਸ਼ੇਸ਼ ਤੌਰ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸੂਬੇਦਾਰ ਵੀਰ ਸਿੰਘ ਚੌਹਾਨ, ਮੋਗਾ ਸੂਬੇਦਾਰ ਮੇਜਰ ਲਾਲ ਸਿੰਘ, ਕਰਨਲ ਰਾਜਕੁਮਾਰ, ਬਲਜੀਤ ਸ਼ਰਮਾ, ਹਰਮਨ ਟਿਵਾਣਾ, ਅਮਰਜੀਤ ਸਿੰਘ ਸੋਢੀ  ਅਤੇ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ