Monday, October 05, 2026
BREAKING
• ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ • ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ • ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ • ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ • ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

05 ਅਕਤੂਬਰ, 2026 05:39 PM

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਦਲਣ ਤੋਂ ਬਾਅਦ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਇਸ ਫ਼ੈਸਲੇ ਤੋਂ ਬਾਅਦ ਕਾਂਗਰਸ ਅੰਦਰੋਂ ਨਵੇਂ ਪ੍ਰਧਾਨ ਦੇ ਹੱਕ ’ਚ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਇਸ ਸਾਰੇ ਘਟਨਾਕ੍ਰਮ ਵਿਚਾਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਵੱਲੋਂ ਕੀਤੀ ਗਈ ਇਕ ਸੋਸ਼ਲ ਮੀਡੀਆ ਪੋਸਟ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਚਰਚਾ ਦਾ ਕੇਂਦਰ ਬਣੀ ਹੈ, ਚਰਨਜੀਤ ਸਿੰਘ ਚੰਨੀ ਦੇ ਪੁੱਤਰ ਰਿਧਮਜੀਤ ਸਿੰਘ ਦੀ ਸੋਸ਼ਲ ਮੀਡੀਆ ਪੋਸਟ। ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਤਸਵੀਰ ਸਾਂਝੀ ਕੀਤੀ ਗਈ ਅਤੇ ਇਸ ਦੇ ਨਾਲ ਲਿਖਿਆ ਗਿਆ, ‘ਗੁੱਡਾ-ਗੁੱਡੀ ਔਹ ਜਾਂਦੇ ਈ’। ਜਾਣਕਾਰੀ ਮੁਤਾਬਕ ਇਹ ਪੋਸਟ 3 ਅਕਤੂਬਰ ਨੂੰ ਕੀਤੀ ਗਈ ਸੀ ਅਤੇ ਇਸ ਨੂੰ ਪੰਜਾਬ ਕਾਂਗਰਸ ’ਚ ਹਾਲ ਹੀ ਹੋਏ ਪ੍ਰਧਾਨਗੀ ਬਦਲਾਅ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇੱਥੇ ਸਭ ਤੋਂ ਵੱਡਾ ਸਿਆਸੀ ਐਂਗਲ ‘ਗੁੱਡਾ-ਗੁੱਡੀ’ ਵਾਲੇ ਸ਼ਬਦਾਂ ਦਾ ਹੈ। ਦਰਅਸਲ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ ਕੁੱਝ ਮਹੀਨਿਆਂ ਦੌਰਾਨ ਜਿਹੜੀ ਸਿਆਸੀ ਖਿੱਚੋਤਾਣ ਚੱਲੀ, ਉਸ ਦੌਰਾਨ ਕਾਂਗਰਸ ਦੇ ਤਤਕਾਲੀ ਪੰਜਾਬ ਇੰਚਾਰਜ ਭੂਪੇਸ਼ ਬਘੇਲ ਵੱਲੋਂ ਵੀ ‘ਗੁੱਡਾ-ਗੁੱਡੀ’ ਦਾ ਜ਼ਿਕਰ ਕੀਤਾ ਗਿਆ ਸੀ। ਉਸ ਵੇਲੇ ਵੜਿੰਗ ਨੂੰ ਹਟਾਉਣ ਦੀ ਮੰਗ ਅਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਤਬਦੀਲੀ ਨੂੰ ਲੈ ਕੇ ਸਵਾਲ ਉੱਠ ਰਹੇ ਸਨ। ਬਘੇਲ ਨੇ ਕਿਹਾ ਸੀ ਕਿ ਇਹ ‘ਗੁੱਡਾ-ਗੁੱਡੀ ਦੀ ਖੇਡ’ ਨਹੀਂ ਹੈ ਕਿ ਫ਼ੈਸਲੇ ਵਾਰ-ਵਾਰ ਬਦਲੇ ਜਾਣ। ਹੁਣ ਸਮਾਂ ਬਦਲ ਚੁੱਕਾ ਹੈ। ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਨਹੀਂ ਰਹੇ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਅਤੇ ਇਸ ਤੋਂ ਬਾਅਦ ਪਰਗਟ ਸਿੰਘ ਨੂੰ ਨਵਾਂ ਸੂਬਾ ਪ੍ਰਧਾਨ ਬਣਾ ਦਿੱਤਾ ਗਿਆ। ਇਸੇ ਪਿਛੋਕੜ ’ਚ ਚੰਨੀ ਦੇ ਪੁੱਤਰ ਵੱਲੋਂ ‘ਗੁੱਡਾ-ਗੁੱਡੀ’ ਵਾਲੀ ਪੋਸਟ ਕੀਤੇ ਜਾਣ ਕਾਰਨ ਸਿਆਸੀ ਹਲਕਿਆਂ ’ਚ ਇਸ ਦੇ ਅਰਥ ਕੱਢੇ ਜਾ ਰਹੇ ਹਨ। ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਖਡਿਆਲ ਨੇ ਇਸ ਮਾਮਲੇ ’ਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਵਿਰੋਧੀ ਧਿਰ ਨੂੰ ਪੰਜਾਬ ਦੇ ਅਸਲ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ, ਨਾ ਕਿ ਕਿਸੇ ਆਗੂ ਦੇ ਪੁੱਤਰ ਦੀ ਸੋਸ਼ਲ ਮੀਡੀਆ ਪੋਸਟ ਨੂੰ ਮੁੱਦਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਦਾ ਤਰਕ ਸੀ ਕਿ ਪੰਜਾਬ ’ਚ ਰੁਜ਼ਗਾਰ, ਨਸ਼ਾ ਅਤੇ ਨੌਜਵਾਨਾਂ ਨਾਲ ਜੁੜੇ ਮੁੱਦੇ ਵੱਡੇ ਹਨ ਅਤੇ ਇਨ੍ਹਾਂ ’ਤੇ ਸਿਆਸੀ ਚਰਚਾ ਹੋਣੀ ਚਾਹੀਦੀ ਹੈ। ਇਸੇ ਦੌਰਾਨ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੀ ਇਸ ਪੋਸਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਪੋਸਟ ਦੇਖੀ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਸਿੱਧੇ ਤੌਰ ’ਤੇ ਚਰਨਜੀਤ ਸਿੰਘ ਚੰਨੀ ਨਾਲ ਜੋੜਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਪੋਸਟ ਉਨ੍ਹਾਂ ਦੇ ਪੁੱਤਰ ਵੱਲੋਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੰਨੀ ਇਕ ਸੀਨੀਅਰ ਆਗੂ ਹਨ ਅਤੇ ਜੇਕਰ ਉਨ੍ਹਾਂ ਨੂੰ ਲੱਗੇ ਕਿ ਬੱਚੇ ਵੱਲੋਂ ਕੋਈ ਗ਼ਲਤੀ ਹੋਈ ਹੈ ਤਾਂ ਉਹ ਉਸ ਨੂੰ ਸਮਝਾ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ