Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ! ਕਾਂਗਰਸ ਪਾਰਟੀ 'ਚ ਸਾਹਮਣੇ ਆਈ ਧੜੇਬੰਦੀ

19 ਸਤੰਬਰ, 2025 11:44 AM

ਜਲੰਧਰ : ਕਾਂਗਰਸ ਦੀ 'ਸੰਗਠਨ ਸਿਰਜਣ ਮੁਹਿੰਮ' ਤਹਿਤ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਹੁਦੇ ਲਈ ਚੋਣ ਪ੍ਰਕਿਰਿਆ ਵਿਚ ਕਰਤਾਰਪੁਰ ਹਲਕੇ ਵਿਚ ਕਾਂਗਰਸੀ ਆਗੂਆਂ ਦੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਬੀਤੇ ਦਿਨ ਸਥਾਨਕ ਰਾਜਿੰਦਰ ਨਗਰ ਸਥਿਤ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਦੋ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਪਹਿਲੀ ਮੀਟਿੰਗ ਸਵੇਰੇ 10 ਵਜੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ, ਜਦਕਿ ਦੂਜੀ ਮੀਟਿੰਗ ਦੁਪਹਿਰ 12 ਵਜੇ ਹਲਕਾ ਇੰਚਾਰਜ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਬੁਲਾਈ ਗਈ। ਦੋਵਾਂ ਮੀਟਿੰਗਾਂ ਵਿਚ 'ਸੰਗਠਨ ਸਿਰਜਣ ਮੁਹਿੰਮ' ਦੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਆਬਜ਼ਰਵਰ ਅਤੇ ਛੱਤੀਸਗੜ੍ਹ ਤੋਂ ਵਿਧਾਇਕ ਭੁਵਨ ਕਾਪੜੀ ਮੌਜੂਦ ਸਨ। ਉਨ੍ਹਾਂ ਵਰਕਰਾਂ ਦੇ ਵਿਚਾਰ ਸੁਣੇ ਅਤੇ ਬੰਦ ਕਮਰੇ ਵਿਚ ਦੋਵਾਂ ਧੜਿਆਂ ਤੋਂ ਜ਼ਿਲ੍ਹਾ ਪ੍ਰਧਾਨ ਅਹੁਦੇ ਲਈ ਰਾਏ ਮੰਗੀ। ਹਾਲਾਂਕਿ ਇਸ ਮੁਹਿੰਮ ਦਾ ਉਦੇਸ਼ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨਾ ਹੈ ਪਰ ਜਿਸ ਤਰ੍ਹਾਂ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆਈ ਹੈ, ਉਸ ਨਾਲ ਪਾਰਟੀ ਦੀ ਹਾਲਤ ਹੋਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ ਕਿਉਂਕਿ ਅਜਿਹੇ ਹਾਲਾਤ ਪਾਰਟੀ ਦੇ 2027 ਮਿਸ਼ਨ ਨੂੰ ਹੋਰ ਪਿੱਛੇ ਧੱਕ ਸਕਦੇ ਹਨ।

 

ਉਥੇ ਹੀ ਕਾਂਗਰਸ ਦੇ ਵਰਕਰ ਇਸ ਧੜੇਬੰਦੀ ਤੋਂ ਨਿਰਾਸ਼ ਹਨ। ਸੰਗਠਨ ਮਜ਼ਬੂਤ ਹੋਣ ਦੀ ਬਜਾਏ ਹੋਰ ਖਿੱਲਰਦਾ ਦਿਸ ਰਿਹਾ ਹੈ। ਵਰਕਰਾਂ ਦਾ ਕਹਿਣਾ ਹੈ ਕਿ ਆਗੂਆਂ ਦੀ ਆਪਸੀ ਲੜਾਈ ਪਾਰਟੀ ਲਈ ਨੁਕਸਾਨਦੇਹ ਸਾਬਿਤ ਹੋਵੇਗੀ ਅਤੇ ਵਰਕਰਾਂ ਦਾ ਮਨੋਬਲ ਡੇਗੇਗੀ। ਇਹ ਪੂਰਾ ਘਟਨਾਕ੍ਰਮ ਸਾਫ਼ ਦਰਸਾਉਂਦਾ ਹੈ ਕਿ ਕਾਂਗਰਸ ਦੀ ਧੜੇਬੰਦੀ ਹੁਣ ਜ਼ਮੀਨੀ ਪੱਧਰ ਤੱਕ ਪਹੁੰਚ ਚੁੱਕੀ ਹੈ। ਆਗੂਆਂ ਦੀਆਂ ਇੱਛਾਵਾਂ ਅਤੇ ਆਪਸੀ ਖਿੱਚੋਤਾਣ ਸੰਗਠਨ ਲਈ ਵੱਡੀ ਰੁਕਾਵਟ ਬਣ ਰਹੀ ਹੈ, ਜਿਸ ਨਾਲ ਵਰਕਰਾਂ ਦੀਆਂ ਉਮੀਦਾਂ ਟੁੱਟਦੀਆਂ ਜਾ ਰਹੀਆਂ ਹਨ।

 

ਸੰਸਦ ਮੈਂਬਰ ਚੰਨੀ ਦੀ ਐਂਟਰੀ ਨੇ ਬਦਲੇ ਸਮੀਕਰਨ
'ਸੰਗਠਨ ਸਿਰਜਣ ਮੁਹਿੰਮ' ਨੂੰ ਲੈ ਕੇ ਕਾਂਗਰਸ ਹਾਈ ਕਮਾਨ ਦਾ ਸਪੱਸ਼ਟ ਹੁਕਮ ਹੈ ਕਿ ਮੁਹਿੰਮ ਦੌਰਾਨ ਸੀਨੀਅਰ ਆਗੂ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨਗੇ ਪਰ 16 ਸਤੰਬਰ ਨੂੰ ਆਬਜ਼ਰਵਰ ਭੁਵਨ ਕਾਪੜੀ ਵੱਲੋਂ ਕੀਤੀ ਗਈ ਜ਼ਿਲ੍ਹਾ ਦਿਹਾਤੀ ਦੇ 5 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਦੀ ਪਹਿਲੀ ਮੀਟਿੰਗ ਦੇ ਉਪਰੰਤ ਅਚਾਨਕ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਐਂਟਰੀ ਨੇ ਪੂਰੇ ਸਮੀਕਰਨ ਬਦਲ ਦਿੱਤੇ। ਚੰਨੀ ਨੇ ਚੌਧਰੀ ਸੁਰਿੰਦਰ ਸਮੇਤ ਭੁਵਨ ਕਾਪੜੀ ਨਾਲ ਇਕ ਹੋਟਲ ਵਿਚ ਮੁਲਾਕਾਤ ਕੀਤੀ, ਜਿੱਥੇ ਜ਼ਿਲ੍ਹਾ ਦਿਹਾਤੀ ਨਾਲ ਜੁੜੇ ਕੁਝ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਮੁਲਾਕਾਤ ਤੋਂ ਬਾਅਦ ਚੌਧਰੀ ਅਤੇ ਰਾਜਿੰਦਰ ਸਿੰਘ ਧੜੇ ਵੱਖ-ਵੱਖ ਮੀਟਿੰਗ ਕਰਨ ’ਤੇ ਉਤਰ ਆਏ। ਦੋਵਾਂ ਧੜਿਆਂ ਵਿਚ ਸਹਿਮਤੀ ਨਾ ਬਣ ਪਾਉਣ ਤੋਂ ਬਾਅਦ ਭੁਵਨ ਕਾਪੜੀ ਨੇ ਕਰਤਾਰਪੁਰ ਦੀ ਬਜਾਏ ਜਲੰਧਰ ਸ਼ਹਿਰ ਸਥਿਤ ਕਾਂਗਰਸ ਭਵਨ ਵਿਚ ਵੱਖ-ਵੱਖ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ। ਇਸ ਦੇ ਬਾਅਦ ਆਗੂਆਂ ਨੇ ਆਪਣੇ-ਆਪਣੇ ਵਰਕਰਾਂ ਨੂੰ ਕਰਤਾਰਪੁਰ ਤੋਂ ਜਲੰਧਰ ਲਿਆ ਕੇ ਸ਼ਕਤੀ ਪ੍ਰਦਰਸ਼ਨ ਕੀਤਾ।

 

ਜ਼ਿਲ੍ਹਾ ਪ੍ਰਧਾਨ ਲਾਡੀ ਸ਼ੇਰੋਵਾਲੀਆ ਦੀ ਕਾਰਜਸ਼ੈਲੀ ’ਤੇ ਉੱਠੇ ਸਵਾਲ
ਧੜੇਬੰਦੀ ਦੀ ਇਸ ਕੰਟਰੋਵਰਸੀ ਵਿਚ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਮੌਜੂਦਾ ਪ੍ਰਧਾਨ ਲਾਡੀ ਸ਼ੇਰੋਵਾਲੀਆ ਵੀ ਸ਼ਾਮਲ ਹੋ ਗਏ। ਉਨ੍ਹਾਂ ਨੇ ਸਵੇਰੇ ਚੌਧਰੀ ਸੁਰਿੰਦਰ ਦੀ ਮੀਟਿੰਗ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਪਰ ਰਾਜਿੰਦਰ ਸਿੰਘ ਦੀ ਮੀਟਿੰਗ ਵਿਚ ਸਮੇਂ ਤੋਂ ਪਹਿਲਾਂ ਪਹੁੰਚ ਗਏ ਅਤੇ ਪੂਰਾ ਸਮਾਂ ਮੰਚ ’ਤੇ ਬੈਠੇ ਰਹੇ। ਉਨ੍ਹਾਂ ਦੀ ਇਸ ਕਾਰਜਸ਼ੈਲੀ ਨੇ ਉਨ੍ਹਾਂ ਦੇ ਪੱਖਪਾਤ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ੇਰੋਵਾਲੀਆ ਖੁਦ ਵੀ ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਹੁਦੇ ਨੂੰ ਦੁਬਾਰਾ ਪਾਉਣ ਦੀ ਰੇਸ ਵਿਚ ਸ਼ਾਮਲ ਹਨ।

 

ਅੱਜ ਫਿਲੌਰ ਹਲਕੇ ਨੂੰ ਲੈ ਕੇ ਚੌਧਰੀ ਬਨਾਮ ਚੰਨੀ ਦਾ ਹੋਵੇਗਾ ਮੁਕਾਬਲਾ
'ਸੰਗਠਨ ਸਿਰਜਣ ਮੁਹਿੰਮ' ਤਹਿਤ 19 ਸਤੰਬਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਨਾਲ ਸਬੰਧਤ ਵਰਕਰਾਂ ਦੀਆਂ ਵੀ 2 ਵੱਖ-ਵੱਖ ਮੀਟਿੰਗਾਂ ਸਥਾਨਕ ਜ਼ਿਲ੍ਹਾ ਕਾਂਗਰਸ ਭਵਨ ਵਿਚ ਹੋਣਗੀਆਂ। ਇਕ ਮੀਟਿੰਗ ਸਥਾਨਕ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਬੁਲਾਉਣਗੇ, ਜਦਕਿ ਦੂਜੀ ਸੰਸਦ ਮੈਬਰ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੀ ਅਗਵਾਈ ਵਿਚ ਹੋਵੇਗੀ। ਜ਼ਿਲ੍ਹਾ ਦਿਹਾਤੀ ਨਾਲ ਸਬੰਧਤ ਵਿਧਾਨ ਸਭਾ ਹਲਕੇ ਨੂੰ ਲੈ ਕੇ ਹੋਣ ਵਾਲੀਆਂ ਦੋਵਾਂ ਮੀਟਿੰਗਾਂ ਦਾ ਇਹ ਮੁਕਾਬਲਾ ਦਿਲਚਸਪ ਰਹੇਗਾ ਕਿਉਂਕਿ ਵਿਕਰਮਜੀਤ ਸਿੰਘ ਚੌਧਰੀ ਵੀ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਹੁਦੇ ਦੀ ਦੌੜ ਵਿਚ ਸ਼ਾਮਲ ਹਨ। ਦੂਜੇ ਪਾਸੇ ਲੋਕ ਸਭਾ ਚੋਣ ਦੌਰਾਨ ਚੰਨੀ ਪਰਿਵਾਰ ਅਤੇ ਚੌਧਰੀ ਪਰਿਵਾਰ ਵਿਚਕਾਰ ਤਣਾਤਣੀ ਖੁੱਲ੍ਹ ਕੇ ਸਾਹਮਣੇ ਆਈ ਸੀ ਅਤੇ ਦੋਵਾਂ ਪਰਿਵਾਰਾਂ ਵਿਚ ਛੱਤੀ ਦਾ ਅੰਕੜਾ ਿਕਸੇ ਤੋਂ ਲੁਕਿਆ ਨਹੀਂ ਹੈ। ਹੁਣ ਦੋਵਾਂ ਪਰਿਵਾਰਾਂ ਵਿਚਕਾਰ ਇਹ ਟਕਰਾਅ 'ਸੰਗਠਨ ਸਿਰਜਣ ਮੁਹਿੰਮ' ਵਿਚ ਵੀ ਵਿਖਾਈ ਦੇ ਰਿਹਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.