ਚੰਡੀਗੜ੍ਹ/ਪਟਿਆਲਾ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਭਰ ਵਿਚ 40 ਰੈਲੀਆਂ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਪਾਰਟੀ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 'ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ ਤਹਿਤ ਵਿਸਾਖੀ ਤੱਕ 40 ਰੈਲੀਆਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 17 ਫਰਵਰੀ ਨੂੰ ਕਾਦੀਆਂ ਵਿਚ ਪਹਿਲੀ ਰੈਲੀ ਹੋਵੇਗੀ। ਉਨ੍ਹਾਂ ਦੱਸਿਆ ਕਿ 30 ਮਾਰਚ ਤੱਕ 28 ਰੈਲੀਆਂ ਦਾ ਪ੍ਰੋਗਰਾਮ ਜਾਰੀ ਕੀਤਾ ਜਾ ਰਿਹਾ ਹੈ ਅਤੇ 13 ਅਪ੍ਰੈਲ ਵਿਸਾਖੀ ਤੱਕ 40 ਹਲਕਿਆਂ ਵਿਚ ਰੈਲੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਇਨ੍ਹਾਂ ਵਿਚ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਹੋਵੇਗੀ।