Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ

23 ਅਪ੍ਰੈਲ, 2026 04:38 PM

ਚੰਡੀਗੜ੍ਹ : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਿਜ਼ਨ ਡਾਕੂਮੈਂਟ ਜਾਰੀ ਕੀਤਾ ਗਿਆ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਡਾਕੂਮੈਂਟ ਜਾਰੀ ਕਰਦੇ ਹੋਏ ਇਸ ਨੂੰ ਪੰਥ, ਪੰਜਾਬ ਅਤੇ ਭਵਿੱਖ ਲਈ ਵਿਜ਼ਨ ਦੱਸਿਆ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਦਸਤਾਵੇਜ਼ ਸਰਦਾਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਾਲੀ ਕਮੇਟੀ ਅਤੇ ਵਿਦਵਾਨਾਂ ਦੀ ਮਿਹਨਤ ਸਦਕਾ ਤਿਆਰ ਕੀਤਾ ਗਿਆ ਹੈ। ਪ੍ਰੋਫੈਸਰ ਪੂਰਨ ਸਿੰਘ ਦੇ ਸ਼ਬਦਾਂ 'ਪੰਜਾਬ ਵਸਦਾ ਗੁਰਾਂ ਦੇ ਨਾਂ ਤੇ' ਸਿਰਲੇਖ ਹੇਠ ਜਾਰੀ ਇਸ ਐਲਾਨਨਾਮੇ ਵਿੱਚ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਧਾਰਮਿਕ ਮਸਲਿਆਂ ਨੂੰ ਮੁਖਾਤਬ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚੋਂ ਪੰਥ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ, ਇਸ ਲਈ ਪਾਰਟੀ ਵੱਲੋਂ ਪੰਥਕ ਮਸਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਕਰਜ਼ੇ ਦੀ ਪੰਡ ਹੇਠ ਦਬਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਕਰਜ਼ਾ ਮੁਕਤ ਕਰਨ ਦੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ।

ਔਰਤਾਂ ਅਤੇ ਨੌਜਵਾਨਾਂ ਲਈ ਰਾਖਵਾਂਕਰਨ
ਪਾਰਟੀ ਨੇ ਔਰਤਾਂ ਦੇ ਸਨਮਾਨ ਅਤੇ ਹੱਕਾਂ ਦੀ ਗੱਲ ਕਰਦਿਆਂ 35 ਫ਼ੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ, ਜੋਕਿ ਸੰਸਦ 'ਚ ਚੱਲ ਰਹੀ 33 ਫ਼ੀਸਦੀ ਦੀ ਚਰਚਾ ਤੋਂ ਵੀ 2 ਫ਼ੀਸਦੀ ਵੱਧ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿਸ਼ਾਹੀਣ ਹੋਣ ਅਤੇ ਨਸ਼ਿਆਂ ਤੋਂ ਬਚਾਉਣ ਲਈ ਪਾਰਟੀ 'ਚ 40 ਫ਼ੀਸਦੀ ਨੁਮਾਇੰਦਗੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਿਹਤ, ਸਿੱਖਿਆ ਅਤੇ ਵਾਤਾਵਰਣ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਲਾਨਨਾਮੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਰਾਜ ਦੇ ਦੋ ਅਹਿਮ ਥੰਮ੍ਹ ਮੰਨਦਿਆਂ ਇਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਗੱਲ ਕਹੀ ਗਈ ਹੈ। ਵਾਤਾਵਰਣ ਦੀ ਸੰਭਾਲ, ਖ਼ਾਸ ਕਰਕੇ ਜੰਗਲਾਂ ਹੇਠ ਰਕਬਾ ਵਧਾਉਣ ਅਤੇ ਮੱਤੇਵਾੜਾ ਵਰਗੇ ਜੰਗਲਾਂ ਦੀ ਰਾਖੀ ਨੂੰ ਵੀ ਤਰਜੀਹ ਦਿੱਤੀ ਗਈ ਹੈ। ਸਮਾਜਿਕ ਨਿਆਂ ਤਹਿਤ ਐੱਸ. ਸੀ, ਐੱਸ. ਟੀ, ਓ. ਬੀ. ਸੀ. ਅਤੇ ਜਨਰਲ ਕੈਟਾਗਿਰੀ ਦੇ ਗ਼ਰੀਬ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦਾ ਵਾਅਦਾ ਕੀਤਾ ਗਿਆ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਐਲਾਨਨਾਮਾ ਅਨੰਦਪੁਰ ਸਾਹਿਬ ਦੇ ਮਤੇ ਦੀ ਰੌਸ਼ਨੀ 'ਚ ਤਿਆਰ ਕੀਤਾ ਗਿਆ ਹੈ, ਜੋ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਵਕਾਲਤ ਕਰਦਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਸਟੇਟਾਂ ਦੀਆਂ ਪਾਵਰਾਂ ਖੋਹਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਕੇਂਦਰ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਵਾਉਣ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਇਹ ਐਲਾਨਨਾਮਾ ਅਜੇ 'ਓਪਨ' ਹੈ ਅਤੇ ਪੰਜਾਬ ਦੀ ਬਿਹਤਰੀ ਲਈ ਆਉਣ ਵਾਲੇ ਹੋਰ ਸੁਝਾਵਾਂ ਨੂੰ ਵੀ ਇਸ 'ਚ ਸ਼ਾਮਲ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ