Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

17 ਜੂਨ, 2026 06:11 PM

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ 'ਚ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ ਪਰ ਸੂਬੇ ਵਿੱਚ ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਵਿਰੋਧੀ ਪਾਰਟੀਆਂ ਦਾ ਸਾਹਮਣਾ ਕਰਨ ਤੋਂ ਪਹਿਲਾਂ ਆਪਣੀ ਸੰਗਠਨ ਨੂੰ ਇਕਜੁਟ ਬਣਾ ਕੇ ਰੱਖਣ ਦੀ ਹੈ। ਸੰਭਾਵੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਕਈ ਸੀਨੀਅਰ ਆਗੂਆਂ ਦੀ ਸਰਗਰਮੀ ਨੇ ਇਕ ਵਾਰ ਫਿਰ ਪਾਰਟੀ ਅੰਦਰ ਧੜੇਬੰਦੀ ਨੂੰ ਫਿਰ ਤੋਂ ਚਰਚਾ ਵਿਚ ਲਿਆ ਦਿੱਤਾ ਹੈ। ਅਜਿਹੇ ਵਿਚ ਕਾਂਗਰਸ ਲੀਡਰਸ਼ਿਪ ਨੇ ਸਥਿਤੀ ਦਾ ਮੁਲਾਂਕਣ ਕਰਨ ਅਤੇ ਸੰਗਠਨਾਤਮਕ ਇਕਜੁਟਤਾ ਤਾ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ।


ਸਿਆਸੀ ਗਲਿਆਰਿਆਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਖੇਤਰੀ ਪ੍ਰਭਾਵ ਪਾਉਣ ਵਾਲੇ ਆਗੂਆਂ ਵਿਚਾਲੇ ਸੰਤੁਲਨ ਬਣਾਏ ਦੀ ਚੁਣੌਤੀ ਨਾਲ ਜੂਝ ਰਹੀ ਹੈ। ਜਿਸ ਨੂੰ ਲੈ ਕੇ ਵਿਧਾਨ ਸਭਾ ਚੋਣਾਂ ਵਿਚ ਸੱਤਾ ਵਿਰੋਧੀ ਮਾਹੌਲ ਦਾ ਲਾਭ ਚੁੱਕਣ ਦੀ ਉਮੀਦ ਕਰ ਰਹੀ ਪਾਰਟੀ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਉਹ ਚੁਣਾਵੀ ਰਣਨੀਤੀ ਤੈਅ ਕਰਨ ਤੋਂ ਪਹਿਲਾਂ ਆਪਣੇ ਸਤਭੇਦਾਂ ਨੂੰ ਕੰਟਰੋਲ ਕਰੇ। ਇਸ ਮੰਤਵ ਲਈ ਪਾਰਟੀ ਲੀਡਰਸ਼ਿਪ ਨੇ ਸੀਨੀਅਰ ਆਗੂ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਦੀ ਤਿੰਨ ਮੈਂਬਰੀ ਕਮੇਟੀ ਨੂੰ ਪੰਜਾਬ ਦੇ ਮਾਮਲਿਆਂ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਕਮੇਟੀ ਨੇ ਕੱਲ੍ਹ ਪੰਜਾਬ ਦੇ 66 ਆਗੂਆਂ ਨੂੰ ਦਿੱਲੀ ਬੁਲਾਇਆ ਹੈ ਅਤੇ ਉਨ੍ਹਾਂ ਨਾਲ ਵਿਅਕਤੀਗਤ ਤੌਰ 'ਤੇ ਵਿਚਾਰ-ਵਟਾਂਦਰਾ ਸ਼ੁਰੂ ਕੀਤਾ ਹੈ। ਇਨ੍ਹਾਂ ਵਿੱਚੋਂ 33 ਆਗੂਆਂ ਤੋਂ ਸੰਗਠਨ ਦੀ ਸਥਿਤੀ, ਚੋਣ ਤਿਆਰੀਆਂ ਅਤੇ ਲੀਡਰਸ਼ਿਪ ਦੇ ਮੁੱਦਿਆਂ 'ਤੇ ਇਕ ਨਾਲ ਇਕ ਵਿਚਾਰ-ਵਟਾਂਦਰੇ ਰਾਹੀਂ ਵਿਸਤ੍ਰਿਤ ਫੀਡਬੈਕ ਲਈ ਗਈ ਹੈ।


ਦਰਅਸਲ ਇਸ ਵਾਰ ਪੰਜਾਬ 'ਚ ਕਾਂਗਰਸ ਸੱਤਾਧਾਰੀ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਨਾਲ ਮੁਕਾਬਲਾ ਕਰ ਰਹੀ ਹੈ। ਸੂਬੇ 'ਚ ਪ੍ਰਚਲਿਤ ਸੱਤਾ ਵਿਰੋਧੀ ਭਾਵਨਾ ਦੇ ਵਿਚਕਾਰ ਕਾਂਗਰਸ ਹਾਈਕਮਾਂਡ ਨੂੰ ਉਮੀਦ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸੱਤਾ 'ਚ ਵਾਪਸ ਕਰੇਗੀ। ਪੰਜਾਬ ਨੂੰ ਲੈ ਕੇ ਦਿੱਲੀ ਵਿੱਚ ਪਾਰਟੀ ਦੀਆਂ ਦੋ ਦੌਰ ਦੀਆਂ ਮੀਟਿੰਗਾਂ ਪਹਿਲਾਂ ਹੀ ਹੋ ਚੁੱਕੀਆਂ ਹਨ। ਦਿੱਲੀ 'ਚ ਹੋਈਆਂ ਮੀਟਿੰਗਾਂ ਵਿੱਚ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਅੰਬਿਕਾ ਸੋਨੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੂਬਾ ਕਾਂਗਰਸ ਪ੍ਰਧਾਨਾਂ ਰਜਿੰਦਰ ਕੌਰ ਭੱਠਲ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਨਾਲ-ਨਾਲ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੂਬਾ ਕਾਂਗਰਸ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਕਮੇਟੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਸਾਬਕਾ ਮੰਤਰੀਆਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਵੀ ਮੁਲਾਕਾਤ ਕਰ ਰਹੀ ਹੈ।

ਹਾਲਾਂਕਿ ਪੰਜਾਬ ਕਾਂਗਰਸ ਦੇ ਅੰਦਰ ਮੁੱਖ ਮੰਤਰੀ ਅਹੁਦੇ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ ਮੁੱਖ ਮੰਤਰੀ ਅਹੁਦੇ ਦੀ ਮੰਗ ਕਰਨ ਵਾਲੇ ਕਈ ਸੀਨੀਅਰ ਆਗੂਆਂ ਵੱਲੋਂ ਵਧੀਆਂ ਸਿਆਸੀ ਗਤੀਵਿਧੀਆਂ ਨੇ ਬਹਿਸ ਨੂੰ ਤੇਜ਼ ਕਰ ਦਿੱਤਾ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੰਭਾਵੀ ਦਾਅਵੇਦਾਰਾਂ ਵਜੋਂ ਵੇਖਿਆ ਜਾ ਰਿਹਾ ਹੈ।


ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਆਗੂਆਂ ਦੇ ਆਪਣੇ ਸਮਰਥਨ ਆਧਾਰ ਅਤੇ ਖੇਤਰੀ ਪ੍ਰਭਾਵ ਹਨ। ਹਾਲਾਂਕਿ ਇਹੀ ਸਥਿਤੀ ਅਕਸਰ ਸੰਗਠਨਾਤਮਕ ਤਾਲਮੇਲ ਲਈ ਚੁਣੌਤੀਆਂ ਖੜ੍ਹੀਆਂ ਕਰਦੀ ਹੈ। ਹਾਲ ਹੀ ਦੇ ਸਾਲਾਂ 'ਚ ਪੰਜਾਬ ਕਾਂਗਰਸ ਨੂੰ ਲੀਡਰਸ਼ਿਪ ਤਬਦੀਲੀਆਂ, ਮੁੱਖ ਮੰਤਰੀ ਦੀ ਚੋਣ ਅਤੇ ਸੰਗਠਨਾਤਮਕ ਨਿਯੁਕਤੀਆਂ ਨੂੰ ਲੈ ਕੇ ਜਨਤਕ ਅਸਹਿਮਤੀ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ਵਿਚ ਪਾਰਟੀ ਲੀਡਰਸ਼ਿਪ ਇਸ ਵਾਰ ਕਿਸੇ ਵੀ ਵਿਵਾਦ ਤੋਂ ਬਚਦੇ ਹੋਏ ਸਮੂਹਿਕ ਲੀਡਰਸ਼ਿਪ ਅਤੇ ਸੰਗਠਨਾਤਮਕ ਤੌਰ 'ਤੇ ਆਧਾਰਿਤ ਚੋਣ ਰਣਨੀਤੀ 'ਤੇ ਜ਼ੋਰ ਦਿੰਦੀ ਵਿਖਾਈ ਦੇ ਰਹੀ ਹੈ।


ਕਾਂਗਰਸ ਹਾਈਕਮਾਨ ਦੀ ਸਰਗਰਮੀ ਦੇ ਰਹੀ ਸਪਸ਼ਟ ਸੰਦੇਸ਼
ਦਿੱਲੀ ਦਰਬਾਰ 'ਚ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੂੰ ਕਾਂਗਰਸ ਲੀਡਰਸ਼ਿਪ ਦੀ ਗੰਭੀਰਤਾ ਦਾ ਸੰਕੇਤ ਮੰਨਿਆ ਜਾ ਰਿਹਾ ਹੈ। ਪਾਰਟੀ ਇਸ ਵਾਰ ਆਪਣੀਆਂ ਚੋਣ ਤਿਆਰੀਆਂ 'ਚ ਢਿੱਲ ਨਹੀਂ ਪਾਉਣਾ ਚਾਹੁੰਦੀ। ਸੀਨੀਅਰ ਆਗੂਆਂ ਤੋਂ ਵੱਖ-ਵੱਖ ਰਾਏ ਲੈਣ ਦੀ ਪ੍ਰਕਿਰਿਆ ਦਾ ਉਦੇਸ਼ ਨਾ ਸਿਰਫ਼ ਮਤਭੇਦਾਂ ਦੀ ਪਛਾਣ ਕਰਨਾ ਹੈ ਸਗੋਂ ਸਾਰੀਆਂ ਪਾਰਟੀਆਂ ਨੂੰ ਇਹ ਸੁਨੇਹਾ ਦੇਣਾ ਵੀ ਹੈ ਕਿ ਸੰਗਠਨ ਸਭ ਤੋਂ ਮਹੱਤਵਪੂਰਨ ਹੈ।


ਕਾਂਗਰਸ ਦੇ ਪੁਸ਼ਟੀ ਕੀਤੇ ਸੂਤਰਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਆਪਣੀ ਰਿਪੋਰਟ ਤਿਆਰ ਕਰੇਗੀ ਅਤੇ ਇਸ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੌਂਪੇਗੀ। ਇਸ ਰਿਪੋਰਟ ਦੇ ਆਧਾਰ 'ਤੇ ਪੰਜਾਬ 'ਚ ਸੰਗਠਨਾਤਮਕ ਤਬਦੀਲੀਆਂ, ਚੋਣ ਪ੍ਰਬੰਧਨ ਕਮੇਟੀਆਂ ਦੇ ਗਠਨ ਅਤੇ ਵੱਖ-ਵੱਖ ਜ਼ਿੰਮੇਵਾਰੀਆਂ ਦੀ ਮੁੜ ਵੰਡ ਵਰਗੇ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।


ਰਾਹੁਲ ਗਾਂਧੀ ਤੇ ਖੜ੍ਹਗੇ ਦੀ ਭੂਮਿਕਾ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ
ਪੰਜਾਬ ਕਾਂਗਰਸ ਦੇ ਭਵਿੱਖ ਦੀ ਦਿਸ਼ਾ ਨੂੰ ਤੈਅ ਕਰਨ 'ਚ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜ੍ਹਗੇ ਦੀਆਂ ਭੂਮਿਕਾਵਾਂ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਲਗਾਤਾਰ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਵਰਕਰਾਂ ਨਾਲ ਸੰਚਾਰ ਵਧਾਉਣ 'ਤੇ ਜ਼ੋਰ ਦਿੱਤਾ ਹੈ, ਜਦਕਿ ਖੜ੍ਹਗੇ ਨੇ ਸੰਗਠਨਾਤਮਕ ਅਨੁਸ਼ਾਸਨ ਅਤੇ ਸਮੂਹਿਕ ਲੀਡਰਸ਼ਿਪ ਦੀ ਵਕਾਲਤ ਕੀਤੀ ਹੈ। ਪਰ ਇਹ ਤੈਅ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਕੋਈ ਵੀ ਅੰਤਿਮ ਫ਼ੈਸਲਾ ਕੇਂਦਰੀ ਲੀਡਰਸ਼ਿਪ ਦੀ ਸਹਿਮਤੀ ਨਾਲ ਹੀ ਲਿਆ ਜਾਵੇਗਾ। ਇਹ ਸੰਭਾਵੀ ਵਿਵਾਦਾਂ ਨੂੰ ਸੀਮਤ ਕਰਨ 'ਚ ਮਦਦ ਕਰ ਸਕਦਾ ਹੈ।


ਕਮੇਟੀ ਦੀ ਰਿਪੋਰਟ ਤੋਂ ਬਾਅਦ ਸਮੀਕਰਨ ਬਦਲ ਸਕਦੇ ਹਨ
ਦਿੱਲੀ 'ਚ ਚੱਲ ਰਹੇ ਸਲਾਹ-ਮਸ਼ਵਰੇ ਨੂੰ ਸਿਰਫ਼ ਇਕ ਰਸਮੀ ਅਭਿਆਸ ਨਹੀਂ ਮੰਨਿਆ ਜਾ ਰਿਹਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ, ਜਿਸ ਵਿੱਚ ਰਾਜ ਸੰਗਠਨ 'ਚ ਫੇਰਬਦਲ ਤੋਂ ਲੈ ਕੇ ਚੋਣ ਪ੍ਰਬੰਧਨ ਨਾਲ ਸਬੰਧਤ ਕਮੇਟੀਆਂ ਦਾ ਗਠਨ ਸ਼ਾਮਲ ਹੈ। ਜ਼ਿਲ੍ਹਾ ਪੱਧਰ 'ਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਵਧਾਉਣ ਅਤੇ ਧੜੇਬੰਦੀ ਦੇ ਪ੍ਰਭਾਵ ਨੂੰ ਸੀਮਤ ਕਰਨ ਲਈ ਵੀ ਕਦਮ ਚੁੱਕੇ ਜਾ ਸਕਦੇ ਹਨ।


ਰਾਹੁਲ ਗਾਂਧੀ ਦੀ ਪੰਜਾਬ 'ਚ ਪ੍ਰਸਤਾਵਿਤ ਬੱਸ ਯਾਤਰਾ 'ਤੇ ਵੀ ਨਜ਼ਰ
ਇਸ ਦੌਰਾਨ ਰਾਹੁਲ ਗਾਂਧੀ ਦੀ ਪੰਜਾਬ ਦੀ ਪ੍ਰਸਤਾਵਿਤ ਫੇਰੀ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਉਤਸ਼ਾਹ ਪੈਦਾ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨੂੰ ਜੋੜਨ ਵਾਲੀ ਇਕ ਵਿਸ਼ੇਸ਼ ਬੱਸ ਯਾਤਰਾ ਕਰ ਸਕਦੇ ਹਨ। ਇਸ ਯਾਤਰਾ ਦਾ ਉਦੇਸ਼ ਵਰਕਰਾਂ ਨੂੰ ਊਰਜਾਵਾਨ ਬਣਾਉਣਾ ਅਤੇ ਪਾਰਟੀ ਏਕਤਾ ਦਾ ਸੰਦੇਸ਼ ਦੇਣਾ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇਕ ਪਲੇਟਫਾਰਮ 'ਤੇ ਵਿਖਾਈ ਦੇਣਗੇ।


ਕਾਂਗਰਸ ਲਈ ਸੱਤਾ ਪ੍ਰਾਪਤ ਕਰਨਾ ਇਕ ਚੁਣੌਤੀ ਤੇ ਇਕ ਮੌਕਾ
ਰਾਜਨੀਤਿਕ ਸਥਿਤੀ ਦਾ ਮੁਲਾਂਕਣ ਕਰਦੇ ਹੋਏ ਪੰਜਾਬ ਕਾਂਗਰਸ ਦੋਹਰੀ ਸਥਿਤੀ ਦਾ ਸਾਹਮਣਾ ਕਰ ਰਹੀ ਹੈ। ਇਕ ਪਾਸੇ ਇਸ ਕੋਲ ਸੱਤਾ ਵਿਰੋਧੀ ਰੁਝਾਨ ਨੂੰ ਆਪਣੇ ਹੱਕ 'ਚ ਕਰਨ ਦਾ ਮੌਕਾ ਹੈ, ਜਦਕਿ ਦੂਜੇ ਪਾਸੇ ਅੰਦਰੂਨੀ ਧੜੇਬੰਦੀ ਉਸ ਸੰਭਾਵਨਾ ਨੂੰ ਕਮਜ਼ੋਰ ਕਰ ਸਕਦੀ ਹੈ। ਚੋਣ ਸਫ਼ਲਤਾ ਪ੍ਰਾਪਤ ਕਰਨ ਲਈ ਪਾਰਟੀ ਨੂੰ ਲੀਡਰਸ਼ਿਪ ਦੀਆਂ ਇੱਛਾਵਾਂ ਅਤੇ ਸੰਗਠਨਾਤਮਕ ਹਿੱਤਾਂ ਵਿਚਕਾਰ ਸੰਤੁਲਨ ਬਣਾਉਣਾ ਹੋਵੇਗਾ। ਆਉਣ ਵਾਲੇ ਦਿਨਾਂ ਵਿਚ ਦਿੱਲੀ ਤੋਂ ਮਿਲਣ ਵਾਲੇ ਸੰਕੇਤ ਕਮੇਟੀ ਦੀ ਰਿਪੋਰਟ ਇਹ ਤੈਅ ਕਰੇਗੀ ਕਿ ਕੀ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਚੋਣ ਮੈਦਾਨ 'ਚ ਉਤਰਦੀ ਹੈ ਜਾਂ ਫਿਰ ਅੰਦਰੂਨੀ ਝਗੜੇ ਇਸ ਦੀ ਮੁਹਿੰਮ ਨੂੰ ਪਟੜੀ ਤੋਂ ਉਤਾਰਦੇ ਹਨ। ਫਿਲਹਾਲ ਇਹ ਸਪੱਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਸਿਰਫ਼ ਵਿਰੋਧੀ ਧਿਰ ਵਿਰੁੱਧ ਇਕ ਰਾਜਨੀਤਿਕ ਮੁਕਾਬਲਾ ਹੋਣਗੀਆਂ ਸਗੋਂ ਕਾਂਗਰਸ ਦੀਆਂ ਸੰਗਠਨਾਤਮਕ ਸਮਰੱਥਾਵਾਂ ਅਤੇ ਸਮੂਹਿਕ ਲੀਡਰਸ਼ਿਪ ਲਈ ਵੀ ਇਕ ਪ੍ਰੀਖਿਆ ਸਾਬਤ ਹੋਣਗੀਆਂ।

 

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ