Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਵਲੋਂ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਚੋਣਾਂ ਲੜਨ ਦਾ ਐਲਾਨ

12 ਜਨਵਰੀ, 2026 05:53 PM

ਚੰਡੀਗੜ੍ਹ : ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਫੁੱਟਬਾਜ਼ੀ ਇਕ ਵਾਰ ਫਿਰ ਸਿਆਸੀ ਚਰਚਾ ਦੇ ਕੇਂਦਰ 'ਚ ਆ ਗਈ ਹੈ। ਇਸ ਵਾਰੀ ਮੁੱਦਾ ਸਿੱਧਾ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜਿਆ ਹੋਇਆ ਹੈ-ਮੁੱਖ ਮੰਤਰੀ ਦਾ ਚਿਹਰਾ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਵੱਲੋਂ ਦਿੱਤਾ ਗਿਆ ਤਾਜ਼ਾ ਬਿਆਨ ਨਾ ਸਿਰਫ ਅੰਦਰੂਨੀ ਹਲਚਲ ਨੂੰ ਤੇਜ਼ ਕਰ ਗਿਆ ਹੈ, ਸਗੋਂ ਕਾਂਗਰਸ ਦੀ ਚੋਣ ਰਣਨੀਤੀ ਨੂੰ ਲੈ ਕੇ ਵੀ ਨਵੇਂ ਸਵਾਲ ਖੜ੍ਹੇ ਕਰ ਰਿਹਾ ਹੈ। ਭੂਪੇਸ਼ ਬਘੇਲ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਿਸੇ ਵੀ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਲੜੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਲਈ ਸਭ ਤੋਂ ਵੱਡਾ ਚਿਹਰਾ ਰਾਹੁਲ ਗਾਂਧੀ ਹਨ ਅਤੇ ਕਾਂਗਰਸ ਇਕਜੁੱਟ ਹੋ ਕੇ ਚੋਣ ਮੈਦਾਨ 'ਚ ਉਤਰੇਗੀ। ਇਹ ਬਿਆਨ ਆਪਣੇ ਆਪ 'ਚ ਸਿਆਸੀ ਤੌਰ 'ਤੇ ਕਾਫ਼ੀ ਅਹਿਮ ਹੈ ਕਿਉਂਕਿ ਇਹ ਸਿੱਧਾ-ਸਿੱਧਾ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀਆਂ ਅਭਿਲਾਸ਼ਾਵਾਂ ਅਤੇ ਟਕਰਾਵਾਂ 'ਤੇ ਲਕੀਰ ਖਿੱਚਣ ਵਜੋਂ ਵੇਖਿਆ ਜਾ ਰਿਹਾ ਹੈ।

ਅਸਲ 'ਚ ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਅੰਦਰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਲਗਾਤਾਰ ਬਿਆਨਾਂ ਅਤੇ ਸੰਕੇਤਾਂ ਦੀ ਬਾਰਸ਼ ਹੋ ਰਹੀ ਸੀ। ਕਦੇ ਕੋਈ ਆਗੂ ਆਪਣੇ ਆਪ ਨੂੰ 2027 ਲਈ ਤਿਆਰ ਦੱਸਦਾ ਦਿਸਿਆ ਤਾਂ ਕਦੇ ਕੋਈ ਇਹ ਕਹਿੰਦਾ ਨਜ਼ਰ ਆਇਆ ਕਿ ਉਹ ਮੁੱਖ ਮੰਤਰੀ ਦੀ ਦੌੜ 'ਚ ਨਹੀਂ ਹੈ। ਇਹ ਸਾਰੇ ਬਿਆਨ ਖੁੱਲ੍ਹੇ ਦਾਅਵੇ ਤਾਂ ਨਹੀਂ ਸਨ ਪਰ ਇਨ੍ਹਾਂ ਨਾਲ ਇਹ ਸਪੱਸ਼ਟ ਹੋ ਰਿਹਾ ਸੀ ਕਿ ਪਾਰਟੀ ਅੰਦਰ ਇਕ ਅਣ-ਐਲਾਨੀ ਦੌੜ ਜ਼ਰੂਰ ਚੱਲ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਦਿੱਤਾ ਗਿਆ ਉਹ ਬਿਆਨ ਜਿਸ 'ਚ ਮੁੱਖ ਮੰਤਰੀ ਦੀ ਕੁਰਸੀ ਨੂੰ '500 ਕਰੋੜ ਦੇ ਅਟੈਚੀ ਨਾਲ ਜੋੜਿਆ ਗਿਆ, ਜੋ ਪੰਜਾਬ ਦੀ ਸਿਆਸਤ 'ਚ ਭੂਚਾਲ ਲਿਆਉਣ ਵਰਗਾ ਸਾਬਤ ਹੋਇਆ, ਹਾਲਾਂਕਿ ਬਾਅਦ 'ਚ ਇਸ ਬਿਆਨ ਤੋਂ ਇਨਕਾਰ ਵੀ ਕੀਤਾ ਗਿਆ ਪਰ ਉਸ ਸਮੇਂ ਤੱਕ ਇਹ ਗੱਲ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ਕਾਂਗਰਸ ਦੇ ਭਰੋਸੇ ਦੇ ਸੰਕਟ ਦਾ ਪ੍ਰਤੀਕ ਬਣ ਚੁੱਕੀ ਸੀ।

ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਭ ਦੇ ਨਾ ਕਿਸੇ ਨਾ ਕਿਸੇ ਮੌਕੇ 'ਤੇ 2027 ਦੇ ਚਰਚਾ 'ਚ ਰਹੇ ਸਨ। ਰਾਜਾ ਵੜਿੰਗ ਨੇ ਇਕ ਸਮੇਂ ਖ਼ੁਦ ਕਿਹਾ ਸੀ ਕਿ ਉਹ ਆਪਣੇ ਆਪ ਨੂੰ 2027 ਲਈ ਤਿਆਰ ਸਮਝਦੇ ਹਨ ਪਰ ਨਾਲ ਹੀ ਇਹ ਵੀ ਜ਼ੋਰ ਦਿੱਤਾ ਕਿ ਉਨ੍ਹਾ ਲਈ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਲੜਾਈ ਕੁਰਸੀ ਤੋਂ ਵੱਡੀ ਤਰਜ਼ੀਹ ਹੈ। ਇਹ ਸਾਰਾ ਮਾਹੌਲ ਇਸ ਗੱਲ ਵੱਲ ਇਸ਼ਾਰਾ ਕਰਦਾ ਸੀ ਕਿ ਪੰਜਾਬ ਕਾਂਗਰਸ ਅੰਦਰ ਸਿਰਫ ਸਿਆਸੀ ਲੜਾਈ ਨਹੀਂ, ਸਗੋਂ ਲੀਡਰਸ਼ਿਪ ਨੂੰ ਲੈ ਕੇ ਵੀ ਅਨਿਸ਼ਚਿਤਤਾ ਮੌਜੂਦ ਹੈ। ਅਜਿਹੇ ਹਾਲਾਤਾਂ 'ਚ ਭੂਪੇਸ਼ ਬਘੇਲ ਦਾ ਇਹ ਐਲਾਨ ਕਿ ਪਾਰਟੀ ਬਿਨਾ ਕਿਸੇ ਮੁੱਖ ਮੰਤਰੀ ਦੇ ਚਿਹਰੇ ਤੇ ਚੋਣ ਲੜੇਗੀ, ਅੰਦਰੂਨੀ ਫੁੱਟਬਾਜ਼ੀ 'ਤੇ ਬ੍ਰੇਕ ਲਗਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼