Wednesday, November 11, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

11 ਨਵੰਬਰ, 2026 06:23 PM

ਤਰਨਤਾਰਨ : ਦੀਵਾਲੀ ਦੇ ਤਿਉਹਾਰ ਦੌਰਾਨ ਚਲਾਏ ਗਏ ਪਟਾਕਿਆਂ ਅਤੇ ਕਿਸਾਨਾਂ ਵੱਲੋਂ ਖੇਤਾਂ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਲਗਾਈ ਜਾ ਰਹੀ ਅੱਗ ਕਾਰਨ ਪੈਦਾ ਹੋ ਰਿਹਾ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹਵਾ ’ਚ ਫੈਲਣ ਵਾਲੇ ਜ਼ਹਿਰੀਲੇ ਪਦਾਰਥ ਅਤੇ ਬਾਰੀਕ ਪ੍ਰਦੂਸ਼ਿਤ ਕਣ ਮਨੁੱਖੀ ਸਰੀਰ ਦੇ ਵੱਖ-ਵੱਖ ਅੰਗਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਖ਼ਾਸ ਕਰਕੇ ਦਿਲ ਅਤੇ ਫੇਫੜਿਆਂ ਦੇ ਮਰੀਜ਼ਾਂ ਤੋਂ ਇਲਾਵਾ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ।

ਪ੍ਰਾਪਤ ਰਿਪੋਰਟਾਂ ਅਨੁਸਾਰ 9 ਨਵੰਬਰ ਤੱਕ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਕਰੀਬ ਪੰਜ ਹਜ਼ਾਰ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ ਸਭ ਤੋਂ ਵੱਧ ਮਾਮਲੇ ਸਰਹੱਦੀ ਜ਼ਿਲਾ ਤਰਨਤਾਰਨ ਨਾਲ ਸਬੰਧਤ ਹਨ। ਜ਼ਿਲੇ ’ਚ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਸੈਂਕੜੇ ਐੱਫ. ਆਈ. ਆਰ. ਦਰਜ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪਟਾਕਿਆਂ ਅਤੇ ਪਰਾਲੀ ਦੇ ਧੂੰਏਂ ’ਚ ਮੌਜੂਦ ਹਾਨੀਕਾਰਕ ਗੈਸਾਂ ਅਤੇ ਬਾਰੀਕ ਕਣ ਸਾਹ ਰਾਹੀਂ ਸਰੀਰ ਅੰਦਰ ਦਾਖ਼ਲ ਹੋ ਸਕਦੇ ਹਨ। ਇਸ ਕਾਰਨ ਖੰਘ, ਗਲੇ ’ਚ ਖਰਾਸ਼, ਅੱਖਾਂ ’ਚ ਜਲਣ, ਸਾਹ ਚੜ੍ਹਨ ਅਤੇ ਦਮੇ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਲੰਬੇ ਸਮੇਂ ਤੱਕ ਪ੍ਰਦੂਸ਼ਿਤ ਹਵਾ ਦੇ ਸੰਪਰਕ ’ਚ ਰਹਿਣ ਨਾਲ ਦਿਲ ਅਤੇ ਫੇਫੜਿਆਂ ਦੀਆਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੀ ਵਧ ਸਕਦਾ ਹੈ।

ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਬਦਲਵੇਂ ਪ੍ਰਬੰਧ ਅਪਣਾਉਣ ਦੀ ਲੋੜ ਹੈ, ਉਥੇ ਲੋਕਾਂ ਨੂੰ ਵੀ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਆਪਣੇ ਆਲੇ-ਦੁਆਲੇ ਧੂੰਆਂ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ।

ਪ੍ਰਦੂਸ਼ਿਤ ਹਵਾ ਨਾਲ ਦਿਲ ਅਤੇ ਫੇਫੜਿਆਂ ਦੀਆਂ ਬੀਮਾਰੀਆਂ ਦਾ ਖ਼ਤਰਾ-ਡਾ. ਅਜੀਤ ਸਿੰਘ
ਡਾ. ਅਜੀਤ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਿਤ ਹਵਾ ਵਿਚ ਮੌਜੂਦ ਬਾਰੀਕ ਕਣ ਸਾਹ ਦੀਆਂ ਨਲੀਆਂ ਵਿਚ ਜਲਣ, ਖੰਘ, ਸਾਹ ਚੜ੍ਹਨ ਅਤੇ ਦਮੇ ਦੇ ਦੌਰਿਆਂ ਦਾ ਕਾਰਨ ਬਣ ਸਕਦੇ ਹਨ। ਲੰਬੇ ਸਮੇਂ ਤੱਕ ਪ੍ਰਦੂਸ਼ਣ ਦੇ ਸੰਪਰਕ ਵਿਚ ਰਹਿਣ ਨਾਲ ਫੇਫੜਿਆਂ ਦੀ ਕਾਰਜਸ਼ੀਲਤਾ ਪ੍ਰਭਾਵਿਤ ਹੋਣ ਦੇ ਨਾਲ ਦਿਲ ਦੀਆਂ ਬੀਮਾਰੀਆਂ ਅਤੇ ਸਟ੍ਰੋਕ ਦਾ ਖ਼ਤਰਾ ਵੀ ਵਧ ਸਕਦਾ ਹੈ। ਸਾਹ ਲੈਣ ਵਿਚ ਗੰਭੀਰ ਤਕਲੀਫ਼ ਜਾਂ ਛਾਤੀ ਵਿਚ ਦਰਦ ਹੋਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਪ੍ਰਦੂਸ਼ਣ ਦਾ ਪਾਚਨ ਪ੍ਰਣਾਲੀ ਉਪਰ ਵੀ ਪੈ ਸਕਦਾ ਹੈ ਅਸਰ-ਡਾ. ਸੰਤੋਖ ਸਿੰਘ
ਪੇਟ ਰੋਗਾਂ ਦੇ ਮਾਹਿਰ ਡਾ. ਸੰਤੋਖ ਸਿੰਘ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਅਤੇ ਪਾਚਨ ਪ੍ਰਣਾਲੀ ਵਿਚਕਾਰ ਸਬੰਧ ਬਾਰੇ ਖੋਜ਼ ਜਾਰੀ ਹੈ। ਕੁਝ ਅਧਿਐਨਾਂ ਵਿਚ ਲੰਬੇ ਸਮੇਂ ਦੇ ਪ੍ਰਦੂਸ਼ਣ ਅਤੇ ਅੰਤੜੀਆਂ ਵਿਚ ਸੋਜ ਵਰਗੀਆਂ ਸਮੱਸਿਆਵਾਂ ਵਿਚਕਾਰ ਸਬੰਧ ਮਿਲੇ ਹਨ ਹਾਲਾਂਕਿ ਹਰ ਪੇਟ ਦਰਦ, ਐਸੀਡਿਟੀ ਜਾਂ ਦਸਤ ਨੂੰ ਪ੍ਰਦੂਸ਼ਣ ਦਾ ਨਤੀਜਾ ਨਹੀਂ ਮੰਨਣਾ ਚਾਹੀਦਾ। ਸਾਫ਼ ਪਾਣੀ, ਸੁਰੱਖਿਅਤ ਭੋਜਨ ਅਤੇ ਨਿੱਜੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।

ਧੂੰਏਂ ਕਾਰਨ ਚਮੜੀ ਦੀ ਖੁਜਲੀ ਅਤੇ ਐਗਜ਼ੀਮਾ ਦੀ ਸਮੱਸਿਆ ਵਧਣ ਦਾ ਖ਼ਤਰਾ-ਡਾ. ਐੱਸ.ਐੱਸ. ਮਾਨ
ਚਮੜੀ ਰੋਗਾਂ ਦੇ ਮਾਹਿਰ ਡਾ. ਐੱਸ.ਐੱਸ ਮਾਨ ਨੇ ਦੱਸਿਆ ਕਿ ਪ੍ਰਦੂਸ਼ਣ ਦੇ ਸੰਪਰਕ ਨਾਲ ਸੰਵੇਦਨਸ਼ੀਲ ਚਮੜੀ ਵਾਲੇ ਵਿਅਕਤੀਆਂ ਵਿਚ ਖੁਜਲੀ, ਲਾਲੀ, ਖੁਸ਼ਕੀ ਅਤੇ ਐਗਜ਼ੀਮਾ ਦੇ ਲੱਛਣ ਵਧ ਸਕਦੇ ਹਨ। ਬਾਹਰੋਂ ਘਰ ਪਰਤਣ ਮਗਰੋਂ ਚਿਹਰੇ ਅਤੇ ਹੱਥਾਂ ਨੂੰ ਸਾਫ਼ ਕਰਨਾ ਅਤੇ ਚਮੜੀ ਉਪਰ ਮਾਇਸਚਰਾਈਜ਼ਰ ਲਗਾਉਣਾ ਲਾਭਦਾਇਕ ਹੋ ਸਕਦਾ ਹੈ। ਲਗਾਤਾਰ ਖੁਜਲੀ ਜਾਂ ਸੋਜ ਹੋਣ ’ਤੇ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਗਰਭਵਤੀ ਔਰਤਾਂ ਲਈ ਪ੍ਰਦੂਸ਼ਿਤ ਹਵਾ ਚਿੰਤਾਜਨਕ-ਡਾ. ਸੁਪਰਨਾ ਮਿੱਤਲ
ਜਨਾਨਾ ਰੋਗਾਂ ਦੇ ਮਾਹਿਰ ਡਾ. ਸੁਪਰਨਾ ਮਿੱਤਲ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਲੰਬੇ ਸਮੇਂ ਤੱਕ ਵੱਧ ਹਵਾ ਪ੍ਰਦੂਸ਼ਣ ਦੇ ਸੰਪਰਕ ਵਿਚ ਰਹਿਣਾ ਸਮੇਂ ਤੋਂ ਪਹਿਲਾਂ ਜਣੇਪੇ ਅਤੇ ਬੱਚੇ ਦੇ ਘੱਟ ਵਜ਼ਨ ਨਾਲ ਜਨਮ ਲੈਣ ਵਰਗੇ ਖ਼ਤਰਿਆਂ ਨਾਲ ਜੁੜਿਆ ਪਾਇਆ ਗਿਆ ਹੈ। ਗਰਭਵਤੀ ਔਰਤਾਂ ਨੂੰ ਧੂੰਏਂ ਵਾਲੇ ਇਲਾਕਿਆਂ ਤੋਂ ਦੂਰ ਰਹਿਣਾ ਅਤੇ ਬੇਲੋੜੇ ਬਾਹਰੀ ਕੰਮਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਬੱਚਿਆਂ ਦੇ ਫੇਫੜਿਆਂ ਦੇ ਵਿਕਾਸ ਨੂੰ ਪ੍ਰਭਾਵਿਤ ਕਰ ਸਕਦਾ ਹੈ ਪ੍ਰਦੂਸ਼ਣ-ਡਾ. ਰਾਜ ਕੁਮਾਰ ਪੂਨੀਆ
ਡਾ. ਰਾਜ ਕੁਮਾਰ ਪੂਨੀਆ ਨੇ ਦੱਸਿਆ ਕਿ ਛੋਟੇ ਬੱਚਿਆਂ ਦੇ ਫੇਫੜੇ ਵਿਕਾਸ ਦੀ ਅਵਸਥਾ ਵਿਚ ਹੁੰਦੇ ਹਨ, ਜਿਸ ਕਾਰਨ ਉਹ ਹਵਾ ਪ੍ਰਦੂਸ਼ਣ ਦੇ ਪ੍ਰਭਾਵਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ। ਪ੍ਰਦੂਸ਼ਿਤ ਹਵਾ ਨਾਲ ਖੰਘ, ਗਲੇ ਵਿਚ ਜਲਣ, ਸਾਹ ਲੈਣ ਵਿਚ ਮੁਸ਼ਕਿਲ ਅਤੇ ਦਮੇ ਦੇ ਲੱਛਣ ਵਧ ਸਕਦੇ ਹਨ। ਲੰਬੇ ਸਮੇਂ ਦਾ ਸੰਪਰਕ ਫੇਫੜਿਆਂ ਦੇ ਵਿਕਾਸ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਬੱਚਿਆਂ ਨੂੰ ਧੂੰਏਂ ਵਾਲੇ ਇਲਾਕਿਆਂ ਤੋਂ ਦੂਰ ਰੱਖਣਾ ਚਾਹੀਦਾ ਹੈ।

ਪ੍ਰਦੂਸ਼ਣ ਤੋਂ ਬਚਣ ਲਈ ਇਹ ਸਾਵਧਾਨੀਆਂ ਜ਼ਰੂਰੀ-ਸਿਵਲ ਸਰਜਨ ਡਾ. ਧਵਨ
ਜ਼ਿਲੇ ਦੇ ਸਿਵਲ ਸਰਜਨ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਧੂੰਏਂ ਅਤੇ ਪ੍ਰਦੂਸ਼ਣ ਵਾਲੇ ਇਲਾਕਿਆਂ ਵਿਚ ਬੇਲੋੜਾ ਜਾਣ ਤੋਂ ਗੁਰੇਜ਼ ਕਰੋ। ਲੋੜ ਪੈਣ ’ਤੇ ਠੀਕ ਫਿੱਟ ਹੋਣ ਵਾਲਾ ਐੱਨ-95 ਮਾਸਕ ਵਰਤੋ। ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖੋ। ਘਰਾਂ ਅਤੇ ਆਲੇ-ਦੁਆਲੇ ਕੂੜਾ-ਕਰਕਟ ਜਾਂ ਪੱਤੇ ਨਾ ਸਾੜੋ। ਦਮੇ ਅਤੇ ਦਿਲ ਦੀਆਂ ਬੀਮਾਰੀਆਂ ਦੇ ਮਰੀਜ਼ ਡਾਕਟਰ ਵੱਲੋਂ ਦਿੱਤੀਆਂ ਦਵਾਈਆਂ ਨਿਯਮਿਤ ਲੈਂਦੇ ਰਹਿਣ। ਸਾਹ ਲੈਣ ਵਿਚ ਗੰਭੀਰ ਤਕਲੀਫ਼ ਹੋਣ ’ਤੇ ਤੁਰੰਤ ਡਾਕਟਰੀ ਸਹਾਇਤਾ ਪ੍ਰਾਪਤ ਕਰੋ। ਕਿਸਾਨ ਪਰਾਲੀ ਸਾੜਨ ਦੀ ਬਜਾਏ ਇਸ ਦੇ ਪ੍ਰਬੰਧਨ ਲਈ ਉਪਲੱਬਧ ਮਸ਼ੀਨਾਂ ਅਤੇ ਬਦਲਵੇਂ ਤਰੀਕੇ ਅਪਣਾਉਣ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ