Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੇ ਅਧਿਆਪਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

04 ਅਕਤੂਬਰ, 2025 08:08 PM

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025' ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਮਕਸਦ ਸੂਬੇ ਦੇ ਸਿੱਖਿਆ ਖੇਤਰ 'ਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ 'ਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਸਿਰਫ ਨੌਜਵਾਨ ਦੇ ਸੁਫ਼ਨਿਆਂ ਨੂੰ ਉਡਾਣ ਦਿੰਦੇ ਹਨ, ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹ ਦਸੇਰੇ ਵੀ ਬਣਦੇ ਹਨ। ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਨ।

ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ (6 ਸੈਕੰਡਰੀ ਅਤੇ 4 ਪ੍ਰਾਇਮਰੀ ਅਧਿਆਪਕ) ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀ ਵਿਲੱਖਣ ਅਗਵਾਈ ਲਈ ਪ੍ਰਬੰਧਕੀ (ਐਡਮਨਿਸਟ੍ਰੇਟਿਵ) ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਪੁਰਸਕਾਰ ਜੇਤੂ ਨੂੰ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਮੈਡਲ, ਸ਼ਾਲ ਅਤੇ ਯੋਗਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਸਿੱਖਿਆ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਟੇਟ ਟੀਚਰ ਐਵਾਰਡ ਸਮਾਰੋਹ ਰਾਜ ਸਰਕਾਰ ਦੀ ਅਧਿਆਪਕਾਂ ਦੀ ਕਾਰਗੁਜ਼ਾਰੀ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ ਤਾਂ ਜੋ ਸੂਬੇ ਦੇ ਸਿੱਖਿਆ ਖੇਤਰ 'ਚ ਉੱਤਮਤਾ ਅਤੇ ਸਮਰਪਣ ਦੇ ਸੱਭਿਆਚਾਰ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੈਸ਼ਨਲ ਅਚੀਵਮੈਂਟ ਸਰਵੇ (ਐੱਨ. ਏ. ਐੱਸ.) 2024, ਜਿਸ ਨੂੰ ਰਾਸ਼ਟਰੀ ਪਰਖ ਸਰਵੇਖਣ ਵੀ ਕਿਹਾ ਜਾਂਦਾ ਹੈ, 'ਚ ਸਾਰੇ ਸੂਬਿਆਂ ਨੂੰ ਪਛਾੜ ਕੇ ਮੋਹਰੀ ਰਿਹਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਉੱਦਮਤਾ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ 'ਚ ਵੀ ਪੰਜਾਬ ਦੇਸ਼ ਭਰ 'ਚ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿਸ਼ੇ ਨੂੰ ਸ਼ਾਮਲ ਕਰਨ ਦਾ ਮਕਸਦ ਵਿਦਿਆਰਥੀਆਂ 'ਚ ਉੱਦਮੀ ਮਾਨਸਿਕਤਾ ਨੂੰ ਪ੍ਰਫੁੱਲਿਤ ਕਰਨਾ ਹੈ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ, ਸਗੋਂ ਰੁਜ਼ਗਾਰ ਦੇਣ ਵਾਲੇ ਬਣਨ। ਇਸ ਸਾਲ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਨੀਟ ਅਤੇ ਜੇ. ਈ. ਈ. ਮੇਨਜ਼ ਤੇ ਐਡਵਾਂਸਡ ਵਰਗੀਆਂ ਸਖ਼ਤ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ 'ਚ ਕਾਮਯਾਬੀ ਹਾਸਲ ਕੀਤੀ ਹੈ, ਜੋ ਸੂਬੇ 'ਚ ਸਿੱਖਿਆ ਖੇਤਰ ਦੀ ਪ੍ਰਗਤੀ ਨੂੰ ਦਰਸਾਉਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.