Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!

24 ਸਤੰਬਰ, 2025 04:44 PM

ਚੰਡੀਗੜ੍ਹ/ਜਲੰਧਰ : ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ’ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ’ਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਥੇ ਮੰਗਲਵਾਰ ਨੂੰ ਮੀਟਿੰਗ ਦੌਰਾਨ ਸੂਬੇ ’ਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਤੇ 175 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ’ਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ।

ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ’ਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ। ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ’ਚ ਲਿਆਉਣ। ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਨੇ ਪੰਜਾਬ ’ਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.