Monday, August 03, 2026
BREAKING
ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪੰਜਾਬ

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF ਟੀਮਾਂ ਨੇ ਸਾਂਭਿਆ ਮੋਰਚਾ

21 ਅਗਸਤ, 2025 04:25 PM

ਸੁਲਤਾਨਪੁਰ ਲੋਧੀ : ਦਰਿਆ ਬਿਆਸ ਵੱਲੋਂ ਪਾਣੀ ਦੇ ਪੱਧਰ ਵਧਣ ਉਪਰੰਤ ਵਿਖਾਏ ਗਏ ਤਾਂਡਵ ਰੂਪ ’ਚ ਘਿਰੇ ਮੰਡ ਖੇਤਰ ਦੇ 16 ਪਿੰਡਾਂ ’ਚ ਤਬਾਹੀ ਮਚਾਉਣ ਦੀਆਂ ਖ਼ਬਰਾਂ ਰੋਜ਼ਾਨਾ 'ਜਗ ਬਾਣੀ' ਵੱਲੋਂ ਪ੍ਰਮੁੱਖਤਾ ਨਾਲ ਛਾਪਣ ਤੋਂ ਬਾਅਦ ਹਰਕਤ ਵਿਚ ਆਏ ਪ੍ਰਸ਼ਾਸਨ ਵੱਲੋਂ ਮੰਡ ਬਾਊਪੁਰ ਪੁਲ ਤੋਂ ਹੜ੍ਹ ਪੀੜਤ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਦੇਣ, ਮੈਡੀਕਲ ਸੁਵਿਧਾ, ਰਾਸ਼ਨ ਸਮੱਗਰੀ, ਪਸ਼ੂਆਂ ਲਈ ਹਰਾ ਚਾਰਾ ਮੈਡੀਕਲ ਸੁਵਿਧਾ ਦੇ ਦਾਅਵੇ ਕਰਨ ਦੇ ਬਾਵਜੂਦ ਹੜ੍ਹ ਪੀੜਤਾਂ ਤੱਕ ਇਹ ਸੁਵਿਧਾ ਨਾ ਪਹੁੰਚਣ ਲਈ ਹੜ੍ਹ ਨਾਲ ਘਿਰੇ ਇਨ੍ਹਾਂ ਪਿੰਡਾਂ ਦੇ ਲੋਕ ਵੀ ਬਹੁਤ ਗੁੱਸੇ ਵਿੱਚ ਹਨ।

ਪਾਣੀ ਦਾ ਲਗਾਤਾਰ ਵੱਧ ਰਹੇ ਪੱਧਰ ਨੇ ਪਹਿਲਾਂ ਫ਼ਸਲ ਅਤੇ ਹੁਣ ਘਰਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਕੇ ਚਾਰੇ ਪਾਸੇ ਬਰਬਾਦੀ ਦੀ ਕਹਾਣੀ ਲਿਖ ਦਿੱਤੀ ਹੈ। ਹੁਣ ਵੀ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਦੀ ਸਥਿਤੀ ਜਿਉਂ ਦੀ ਤਿਉਂ ਹੈ। ਹੜ੍ਹ ਨਾਲ ਘਿਰੇ ਕੁਝ ਪਿੰਡਾਂ ਖਿਜਰਪੁਰ, ਚੌਧਰੀਵਾਲ, ਮੁਹੰਮਦ ਆਲਮ ਖਾਂ, ਮਹੀਂਵਾਲ, ਸ਼ੇਰਪੁਰ, ਮੰਡ ਧੂੰਦਾ, ਮੰਡ ਪ੍ਰਤਾਪਪੁਰਾ ਦੇ ਹੜ ਪੀੜ੍ਹਤ ਲੋਕ ਕਿਸਾਨ ਆਗੂ ਅਮਰ ਸਿੰਘ ਮੰਡ, ਹਰਨੇਕ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਵਜ਼ੀਰ ਸਿੰਘ ਨੇ ਕਿਹਾ ਕਿ ਮੰਡ ਬਾਊਪੁਰ ਜਦੀਦ ਦੇ ਨਜ਼ਦੀਕ ਬੰਨ੍ਹ ਟੁੱਟਣ ਕਾਰਨ ਸਾਰਾ ਹੀ ਇਹ ਖੇਤਰ ਪਾਣੀ ਦੀ ਮਾਰ ਹੇਠ ਆਇਆ ਹੋਇਆ ਹੈ। ਚਾਰੇ ਪਾਸੇ ਪਾਣੀ ਹੀ ਪਾਣੀ ਹੈ। ਸਾਡੀਆਂ ਫ਼ਸਲਾਂ ਸਾਰੀਆਂ ਡੁੱਬ ਕੇ ਬਰਬਾਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜੋ ਵੀ ਰਾਹਤ ਸਮੱਗਰੀ ਪ੍ਰਸ਼ਾਸਨ ਦਾ ਕਿਸੇ ਵੀ ਸੰਸਥਾ ਤੋਂ ਭੇਜੀ ਜਾਂਦੀ ਹੈ, ਉਹ ਮੰਡ ਬਾਊਪੁਰ ਜਦੀਦ ਪੁਲ ਤੋਂ ਹੋ ਕੇ ਹੀ ਚਲੀ ਜਾਂਦੀ ਹੈ।

ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ : ਡੀ. ਸੀ.
ਡੀ. ਸੀ. ਕਪੂਰਥਲਾ ਅਮਿਤ ਪੰਚਾਲ ਤੇ ਏ. ਡੀ. ਸੀ. ਨਵਨੀਤ ਕੌਰ ਬੱਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰੇਕ ਸੁਵਿਧਾ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ । ਐੱਸ. ਡੀ. ਆਰ. ਐੱਫ਼. ਦੀਆਂ ਟੀਮਾਂ ਰੈਸਕਿਊ ਕਰਕੇ ਲੋਕਾਂ ਨੂੰ ਸੁਰੱਖਿਅਤ ਘਰਾਂ ਵਿਚੋਂ ਬਾਹਰ ਵੀ ਲੈ ਕੇ ਆ ਰਹੇ ਹਨ ਅਤੇ ਲੋੜੀਂਦਾ ਸਾਮਾਨ ਵੀ ਪਹੁੰਚਾ ਰਹੇ ਹਨ।

ਇਸ ਤੋਂ ਇਲਾਵਾ ਸਾਡੀਆਂ ਮੈਡੀਕਲ ਟੀਮਾਂ ਵੀ ਪਿੰਡ ਪਿੰਡ ਜਾ ਕੇ ਲੋਕਾਂ ਦੀ ਖਬਰ ਲੈ ਰਹੀਆਂ ਹਨ ਅਤੇ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਪਸ਼ੂਆਂ ਲਈ ਹਰਾ ਚਾਰਾ ਅਚਾਰ ਅਤੇ ਹੋਰ ਸਾਮਾਨ ਤੋਂ ਇਲਾਵਾ ਵੈਟਰਨਰੀ ਡਾਕਟਰ ਵੀ ਪਸ਼ੂਆਂ ਦਾ ਖਿਆਲ ਰੱਖਣ ਲਈ ਜਾ ਰਹੇ ਹਨ। ਜੇ ਫਿਰ ਵੀ ਕਿਸੇ ਪਾਸੇ ਕੋਈ ਕਮੀ ਹੋਵੇਗੀ, ਉਸ ਨੂੰ ਵੀ ਦੂਰ ਕਰ ਦਿੱਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ