Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ ਤਾਇਨਾਤ

08 ਮਈ, 2026 07:16 PM

ਹਲਵਾਰਾ : ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਆਈਈਡੀ ਧਮਾਕਿਆਂ ਤੋਂ ਬਾਅਦ ਭਾਰਤੀ ਹਵਾਈ ਫੌਜ ਦੇ ਮਹੱਤਵਪੂਰਨ ਕੇਂਦਰ ਹਲਵਾਰਾ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਸ ਵੱਲੋਂ ਹਵਾਈ ਫੌਜ ਕੇਂਦਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਨਾਕਾਬੰਦੀ ਅਤੇ ਚੌਕਸੀ ਮੁਹਿੰਮ ਚਲਾਈ ਜਾ ਰਹੀ ਹੈ। ਵੀਰਵਾਰ ਦੇਰ ਰਾਤ ਕਰੀਬ 10 ਵਜੇ ਐੱਸਐੱਸਪੀ ਡਾ. ਅੰਕੁਰ ਗੁਪਤਾ ਖੁਦ ਨਾਕਾਬੰਦੀ ਦੌਰਾਨ ਮੌਕੇ 'ਤੇ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਹਵਾਈ ਫੌਜ ਕੇਂਦਰ ਦੇ ਮੁੱਖ ਦਰਵਾਜ਼ੇ ਦੇ ਬਾਹਰ ਅਤੇ ਲੁਧਿਆਣਾ-ਬਠਿੰਡਾ ਰਾਸ਼ਟਰੀ ਮਾਰਗ ਉੱਤੇ ਦਰਜਨਾਂ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਪੁਲਸ ਵੱਲੋਂ ਕਸਬਾ ਸੁਧਾਰ, ਹਲਵਾਰਾ ਅਤੇ ਨੇੜਲੇ ਪਿੰਡਾਂ ਵਿਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਹੂਟਰ ਵਜਾਉਂਦੀਆਂ ਸੁਰੱਖਿਆ ਗੱਡੀਆਂ ਰਾਤ ਭਰ ਪੈਟਰੋਲਿੰਗ ਕਰਦੀਆਂ ਨਜ਼ਰ ਆਈਆਂ। ਦਿਹਾਤੀ ਪੁਲਸ ਦੇ ਵੱਖ-ਵੱਖ ਥਾਣਿਆਂ ਅਤੇ ਚੌਕੀਆਂ ਤੋਂ ਆਏ ਅਧਿਕਾਰੀ ਅਤੇ ਜਵਾਨ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਮੁਸਤੈਦੀ ਨਾਲ ਡਿਊਟੀ ਨਿਭਾਅ ਰਹੇ ਹਨ। ਸੂਤਰਾਂ ਅਨੁਸਾਰ ਸਿਵਲ ਕੱਪੜਿਆਂ ਵਿਚ ਖੁਫੀਆ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਰ ਗਤੀਵਿਧੀ ਉੱਤੇ ਨਿਗਰਾਨੀ ਕਰ ਰਹੇ ਹਨ। ਇਲਾਕੇ ਵਿਚ ਮੌਜੂਦ ਹਰ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੀ ਮੌਜੂਦਗੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਗੌਰਤਲਬ ਹੈ ਕਿ ਹਲਵਾਰਾ ਹਵਾਈ ਫੌਜ ਕੇਂਦਰ ਭਾਰਤ ਦੇ ਮਹੱਤਵਪੂਰਨ ਲੜਾਕੂ ਜਹਾਜ਼ਾਂ ਦੇ ਬੇਸਾਂ ਵਿਚੋਂ ਇਕ ਹੈ। ਇੱਥੇ ਪਹਿਲਾਂ ਹੀ ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਲਾਗੂ ਹੈ, ਜਿਸ ਕਾਰਨ ਕੇਂਦਰ ਦੇ ਅੰਦਰ ਸੁਰੱਖਿਆ ਦੇ ਕੜੇ ਪ੍ਰਬੰਧ ਹਨ। ਇਸ ਦੇ ਬਾਵਜੂਦ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਸਟੇਸ਼ਨ ਦੇ ਬਾਹਰੀ ਇਲਾਕਿਆਂ, ਰਾਸ਼ਟਰੀ ਮਾਰਗਾਂ ਅਤੇ ਲਿੰਕ ਸੜਕਾਂ ਉੱਤੇ ਸਿਵਲ ਪੁਲਸ ਦੀ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਐੱਸਐੱਸਪੀ ਡਾ. ਅੰਕੁਰ ਗੁਪਤਾ ਤੋਂ ਇਲਾਵਾ ਦਿਹਾਤੀ ਪੁਲਸ ਦੇ ਹੋਰ ਸੀਨੀਅਰ ਅਧਿਕਾਰੀ ਵੀ ਵੱਖ-ਵੱਖ ਪੁਆਇੰਟਾਂ ਉੱਤੇ ਲੱਗੀਆਂ ਨਾਕਾਬੰਦੀਆਂ ਦੀ ਸਮੀਖਿਆ ਕਰ ਰਹੇ ਹਨ। ਪੁਲਸ ਵੱਲੋਂ ਹਵਾਈ ਫੌਜ ਕੇਂਦਰ ਦੇ ਚਾਰੋਂ ਪਾਸੇ ਬਣੀਆਂ ਮਜ਼ਾਰਾਂ, ਸਰਕਾਰੀ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਉੱਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਇਲਾਕੇ ਦੀਆਂ ਪਿੰਡ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕਰੀਬ ਇਕ ਦਹਾਕਾ ਪਹਿਲਾਂ ਹਲਵਾਰਾ ਹਵਾਈ ਫੌਜ ਕੇਂਦਰ ਵਿਖੇ ਫੌਜ ਦੇ ਸੀਵੀ ਗੋਲੇ ਇੰਡੋਰ ਆਡੀਟੋਰੀਅਮ ਦੇ ਬਾਹਰ ਖੜ੍ਹੀ ਇਕ ਮਾਰੂਤੀ ਕਾਰ ਵਿਚ ਆਈਈਡੀ ਬੰਬ ਲਗਾਇਆ ਗਿਆ ਸੀ, ਜਿਸ ਨੂੰ ਸੁਰੱਖਿਆ ਏਜੰਸੀਆਂ ਨੇ ਸਮੇਂ ਸਿਰ ਡਿਫਿਊਜ਼ ਕਰਕੇ ਵੱਡਾ ਹਾਦਸਾ ਟਾਲ ਦਿੱਤਾ ਸੀ। ਇਸ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਮੌਜੂਦਾ ਸਮੇਂ ਦੌਰਾਨ ਸੁਰੱਖਿਆ ਏਜੰਸੀਆਂ ਵੱਲੋਂ ਕੋਈ ਵੀ ਢਿੱਲ ਨਹੀਂ ਛੱਡੀ ਜਾ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ