ਚੰਡੀਗੜ੍ਹ : ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਅਚਾਨਕ PGI ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਗਵਰਨਰ ਹਾਊਸ 'ਚ ਪੈਰ ਸਲੀਪ ਹੋਣ ਕਾਰਨ ਉਹ ਡਿੱਗ ਪਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ PGI ਲਿਜਾਇਆ ਗਿਆ।
ਹਾਲਾਂਕਿ ਸਿਹਤ ਸੰਬੰਧੀ ਸਥਿਤੀ ਬਾਰੇ ਅਜੇ ਤਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਉਨ੍ਹਾਂ ਦਾ ਚੈੱਕਅਪ PGI ਦੇ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ PGI ਦੇ ਡਾਇਰੈਕਟਰ ਵੱਲੋਂ ਉਨ੍ਹਾਂ ਦਾ ਹਾਲ ਜਾਣਿਆ ਗਿਆ। ਸੂਤਰਾਂ ਮੁਤਾਬਕ ਰਾਜਪਾਲ ਦੀ ਹਾਲਤ ਸਥਿਰ ਹੈ।