Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਖੇਡ

ਪੰਜਾਬ ਦੇ ਪੁੱਤ ਨੇ ਰਚਿਆ ਇਤਿਹਾਸ, 29 ਦੇਸ਼ਾਂ ਦੇ ਖਿਡਾਰੀਆਂ ਨੂੰ ਹਰਾ ਕੇ ਬਣਿਆ ਚੈਂਪੀਅਨ

08 ਜੁਲਾਈ, 2025 05:25 PM

ਕਹਿੰਦੇ ਹਨ ਕਿ ਕੁਝ ਕਰ ਗੁਜ਼ਰਨ ਅਤੇ ਆਤਮ ਵਿਸ਼ਵਾਸ ਨਾਲ ਭਰਿਆ ਵਿਅਕਤੀ ਜ਼ਿੰਦਗੀ ਦੀ ਕੋਈ ਵੀ ਮੰਜ਼ਿਲ ਹਾਸਲ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਸਕਦਾ ਹੈ, ਅਜਿਹੀ ਹੀ ਇੱਕ ਸ਼ਖਸ਼ੀਅਤ ਦਾ ਨਾਮ ਹੈ ਕੁਸ਼ਲ ਕੁਮਾਰ ਤਾਇਲ। 10 ਮਈ 1997 ਨੂੰ ਮਾਤਾ ਸੁਨੀਤਾ ਰਾਣੀ ਦੀ ਕੁੱਖੋਂ ਪਿਤਾ ਰਾਮ ਕੁਮਾਰ ਦੇ ਘਰ ਪਿੰਡ ਹਰਿਆਊ ਵਿਖੇ ਜਨਮਿਆ ਕੁਸ਼ਲ ਕੁਮਾਰ ਤਾਇਲ ,ਜਿਸ ਨੇ ਆਪਣੀ ਸਖਤ ਮਿਹਨਤ ਦੇ ਚਲਦੇ ਚੀਨ ਵਿੱਚ 03 ਜੁਲਾਈ 2025 ਤੋਂ 07 ਜੁਲਾਈ 2025 ਤੱਕ ਤੱਕ ਹੋਏ ਦੂਜੇ ਏਸ਼ੀਅਨ ਵੁਸ਼ੂ ਕੱਪ ਵਿੱਚ 29 ਦੇਸ਼ਾਂ ਦੇ ਖਿਡਾਰੀਆਂ ਨੂੰ ਹਰਾ ਕੇ ਏਸ਼ੀਅਨ ਕੱਪ ਹਾਸਲ ਕਰਕੇ ਵਿਸ਼ਵ ਪੱਧਰ ਤੇ ਸ਼ਹਿਰ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।

 

 

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕੁਸ਼ਲ ਤਾਇਲ ਅੱਠਵੀਂ ਕਲਾਸ ਤੋਂ ਹੀ ਐਨ ਆਈ ਐਸ ਪਟਿਆਲਾ ਵਿਖੇ ਕੋਚਿੰਗ ਲੈਣ ਤੋਂ ਬਾਅਦ 2019 ਵਿੱਚ ਨੈਸ਼ਨਲ ਗੋਲਡ ਮੈਡਲਿਸਟ ਬਣ ਕੇ ਭਾਰਤੀ ਏਅਰ ਫੋਰਸ ਵਿੱਚ ਜੂਨੀਅਰ ਵਾਰੰਟ ਅਫ਼ਸਰ ਸੇਵਾਵਾਂ ਨਿਭਾ ਰਿਹੈ। ਕਾਂਗਰਸ ਦੇ ਸਾਬਕਾ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ , ਪੰਜਾਬ ਕਾਂਗਰਸ ਦੇ ਮੈਂਬਰ ਸਨਮੀਕ ਸਿੰਘ ਹੈਨਰੀ, ਪੰਜਾਬ ਸਪੋਰਟਸ ਕਲੱਬ ਦੇ ਸਾਬਕਾ ਪ੍ਰਧਾਨ ਗੁਰਲਾਲ ਸਿੰਘ, ਸਮਾਜ ਸੇਵੀ ਜਸ ਪੇਂਟਰ ਨੇ ਏਸ਼ੀਅਨ ਕੱਪ  ਜਿੱਤਣ ਤੇ ਕੁਸ਼ਲ ਤਾਇਲ ਅਤੇ ਉਸਦੇ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਕੁਸ਼ਲ ਤਾਇਲ ਨੌਜਵਾਨਾਂ ਦਾ ਰੋਲ ਮਾਡਲ ਬਣ ਗਿਆ, ਨੌਜਵਾਨ ਕੁਸ਼ਲ ਤਾਇਲ ਤੋਂ ਪ੍ਰੇਰਨਾ ਲੈ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਪੰਜਾਬ ਅਤੇ ਲਹਿਰਾਗਾਗਾ ਦਾ ਨਾਮ ਰੋਸ਼ਨ ਕਰਨ। ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਦੇ ਵਾਈਸ ਪ੍ਰਧਾਨ ਰਕੇਸ਼ ਸਿੰਗਲਾ ਤੇ ਸੈਕਟਰੀ ਤਰਸੇਮ ਚੰਦ ਖੱਦਰ ਭੰਡਾਰ ਵਾਲਿਆਂ ਨੇ ਕਿਹਾ ਕਿ ਕੁਸ਼ਲ ਤਾਇਲ ਨੇ ਚੀਨ ਵਿੱਚ ਏਸ਼ੀਅਨ ਕੱਪ ਮੈਡਲ ਕੇ ਸਮੁੱਚੇ ਅਗਰਵਾਲ ਸਮਾਜ ਦਾ ਮਾਨ ਸਨਮਾਨ ਵਧਾਇਆ ਹੈ। ਇਸ ਪ੍ਰਾਪਤੀ ਤੇ ਅਗਰਵਾਲ ਸੰਮੇਲਨ ਵੱਲੋਂ ਕੁਸ਼ਲ ਤਾਇਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ।

 

 

ਸਕਾਲਰਸ਼ਿਪ ਫਾਰਮ ਭਰਿਆ, ਪਰ ਮਿਲੀ ਨਹੀਂ :-ਕੁਸ਼ਲ ਤਾਇਲ
ਚੀਨ ਵਿੱਚ ਏਸ਼ੀਅਨ ਕੱਪ ਜਿੱਤਣ ਉਪਰੰਤ ਜਗਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੁਸ਼ਲ ਤਾਇਲ ਨੇ ਕਿਹਾ ਕਿ ਉਹ ਪਿਛਲੇ ਸਮੇਂ ਚੀਨ ਵਿੱਚ ਵਰਲਡ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤ ਚੁੱਕੇ ਹਨ ਅਤੇ ਪਿਛਲੇ ਸਾਲ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਵੀ ਗੋਲਡ ਮੈਡਲ ਜਿੱਤ ਚੁੱਕੇ ਹਨ, ਪਿਛਲੇ ਦਿਨੀ ਚੀਨ ਵਿੱਚ ਹੋਈ ਏਸ਼ੀਅਨ ਵੂਸ਼ੂ ਚੈਂਪੀਅਨਸ਼ਿਪ ਵਿੱਚ ਵੀ ਉਹ 29 ਦੇਸ਼ਾਂ ਦੇ ਖਿਡਾਰੀਆਂ ਨੂੰ ਹਰਾ ਕੇ ਏਸ਼ੀਅਨ ਕੱਪ ਜਿੱਤੇ ਹਨ, ਪਰ ਬਾਵਜੂਦ ਇਸਦੇ ਸਰਕਾਰ ਨੇ ਉਹਨਾਂ ਦੀ ਕੋਈ ਕਦਰ ਨਹੀਂ ਪਾਈ, ਉਨਾਂ ਕਿਹਾ ਕਿ ਸਰਕਾਰ ਨੇ ਨਿਯਮਾਂ ਅਨੁਸਾਰ ਖਿਡਾਰੀਆਂ ਲਈ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਗਿਆ ਸੀ, ਉਨ੍ਹਾਂ ਸਕਾਲਰਸ਼ਿਪ ਲਈ ਫਾਰਮ ਭਰੇ, ਪਰ ਵੱਡੀਆਂ ਪ੍ਰਾਪਤੀਆਂ ਦੇ ਬਾਵਜੂਦ ਸਕਾਲਰਸ਼ਿਪ ਨਹੀਂ ਮਿਲਿਆ, ਜਿਸਦੇ ਕਾਰਨ ਉਹਨਾਂ ਨੂੰ ਕਿਤੇ ਨਾ ਕਿਤੇ ਪੰਜਾਬ ਸਰਕਾਰ ਨਾਲ ਨਰਾਜ਼ਗੀ ਤਾਂ ਹੈ ਹੀ। ਉਨ੍ਹਾਂ ਮੰਗ ਕੀਤੀ ਕਿ ਮੇਰੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਤੁਰੰਤ ਮੈਨੂੰ ਸਕਾਲਰਸ਼ਿਪ ਦੇਵੇ। 

Have something to say? Post your comment

ਅਤੇ ਖੇਡ ਖਬਰਾਂ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ