ਚੰਡੀਗੜ੍ਹ : ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਇਕ ਵਾਰ ਫਿਰ ਬਦਲਾਅ ਕੀਤਾ ਗਿਆ ਹੈ। ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ 1 ਜੁਲਾਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਹੁਣ ਪਹਿਲਾਂ ਵਾਂਗ ਆਪਣੇ ਪੁਰਾਣੇ ਸਮੇਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਿਆ ਕਰਨਗੇ। ਇਹ ਫੈਸਲਾ ਮੌਸਮ ਵਿਚ ਆਈ ਤਬਦੀਲੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੂਬੇ ਵਿਚ ਪੈ ਰਹੀ ਭਿਆਨਕ ਗਰਮੀ ਕਾਰਨ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਸੀ ਜਿਸ ਦੇ ਚੱਲਦੇ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ।
ਹੁਣ 1 ਜੁਲਾਈ ਤੋਂ ਮੁੜ ਸਮਾਂ ਬਦਲ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਸਰਕਾਰੀ ਦਫ਼ਤਰ ਆਪਣੇ ਪੁਰਾਣੇ ਸਮੇਂ ਅਨੁਸਾਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਿਆ ਕਰਨਗੇ।