Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਹੁਕਮ ਜਾਰੀ!

03 ਦਸੰਬਰ, 2025 06:38 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੇਵਲ ਅਤਿ ਜ਼ਰੂਰੀ ਮਾਮਲਿਆਂ ’ਚ ਹੀ ਮਨਾਹੀ ਦੇ ਹੁਕਮ ਲਾਗੂ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਅਦਾਲਤ ਨੇ ਆਈ.ਪੀ.ਸੀ ਦੀ ਧਾਰਾ 144 (ਜੋ ਹੁਣ ਬੀ.ਐੱਨ.ਐੱਸ.ਐੱਸ. ਦੀ ਧਾਰਾ 163 ਹੈ), ਤਹਿਤ ਮਨਾਹੀ ਦੇ ਹੁਕਮਾਂ ਦੀ ਅੰਨ੍ਹੇਵਾਹ ਤੇ ਲੰਬੇ ਸਮੇਂ ਤੱਕ ਵਰਤੋਂ ਦਾ ਦੋਸ਼ ਲਾਉਣ ਸਬੰਧੀ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ। ਚੀਫ ਜਸਟਿਸ ਸ਼ੀਲ ਨਾਗੂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਕਾਨੂੰਨੀ ਸੁਰੱਖਿਆ ਉਪਾਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਜਦੋਂ ਵੀ ਸ਼ਕਤੀ ਦਾ ਪ੍ਰਯੋਗ ਕੀਤਾ ਜਾਵੇ ਤਾਂ ਕਾਰਨ ਦਰਜ ਕਰੋ।

ਕਾਨੂੰਨ ਦੀਆਂ ਸੀਮਤ ਹੱਦਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਧਾਰਾ 163 ਡਿਪਟੀ ਕਮਿਸ਼ਨਰਾਂ ਨੂੰ ਕੇਵਲ ਵੱਡੇ ਖ਼ਤਰੇ ਦੇ ਅਤਿ ਜ਼ਰੂਰੀ ਮਾਮਲਿਆਂ ’ਚ ਹੀ ਕਾਰਵਾਈ ਕਰਨ ਦਾ ਅਧਿਕਾਰ ਦਿੰਦੀ ਹੈ ਤੇ ਇਸ ਕਾਨੂੰਨ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਇਸ ਸ਼ਕਤੀ ਦੀ ਵਰਤੋਂ ਬਿਨਾਂ ਸੋਚੇ-ਸਮਝੇ ਨਹੀਂ ਕੀਤੀ ਜਾਣੀ ਚਾਹੀਦੀ। ਇਹ ਨਿਰਦੇਸ਼ ਇਕ ਲੰਬੀ ਸੁਣਵਾਈ ਤੋਂ ਬਾਅਦ ਆਏ, ਜਿਸ ’ਚ ਪਟੀਸ਼ਨਕਰਤਾ ਨੇ ਤਰਕ ਦਿੱਤਾ ਕਿ ਕਈ ਜ਼ਿਲ੍ਹਿਆਂ ਨੇ ਬਿਨਾਂ ਰੁਕੇ ਲਗਾਤਾਰ 300 ਦਿਨਾਂ ਤੱਕ ਸੀ.ਆਰ.ਪੀ. ਸੀ. ਦੀ ਧਾਰਾ 144 ਤਹਿਤ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਹਨ। ਇਸ ਨਾਲ ਲੋਕਤੰਤਰ ਵਿਰੋਧੀ ਮਾਹੌਲ ਬਣ ਗਿਆ ਹੈ, ਜਿੱਥੇ ਸ਼ਾਂਤੀਪੂਰਨ ਸਭਾ ਕਰਨ ’ਤੇ ਵੀ ਨਾਗਰਿਕਾਂ ’ਤੇ ਤੁੱਛ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਪ੍ਰਸ਼ਾਸਨ ਕਈ ਮਾਮਲਿਆਂ ’ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਬਹਾਨਾ ਬਣਾ ਰਿਹਾ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਬਹੁਤ ਗ਼ਲਤ ਹੈ ਕਿ ਸਾਰਾ ਦੋਸ਼ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨਾਂ ਨੂੰ ਦਿੱਤਾ ਜਾ ਰਿਹਾ ਹੈ।

ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮਨਾਹੀ ਦੇ ਸਬੰਧ ’ਚ ਅਰਜ਼ੀ ਪਾਈ ਗਈ ਸੀ ਪਰ ਕੇਵਲ ਅੱਠ ਜ਼ਿਲ੍ਹਿਆਂ ਨੇ ਹੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਅੰਕੜੇ ਦੱਸਦੇ ਹਨ ਕਿ ਨਿਆਂਇਕ ਦਖ਼ਲ ਦੀ ਜ਼ਰੂਰਤ ਹੈ। ਜ਼ਿਲ੍ਹਿਆਂ ’ਚ ਯਾਤਰਾ ਕਰਨ ਵਾਲੇ ਕਿਸੇ ਵੀ ਚਾਰ ਜਾਂ ਪੰਜ ਵਿਅਕਤੀਆਂ ਨੂੰ ਤੁੱਛ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਤੇ ਅਪਰਾਧਿਕ ਮਾਮਲੇ ’ਚ ਫਸਾਇਆ ਜਾ ਸਕਦਾ ਹੈ। ਉਨ੍ਹਾਂ ਨੇ ਤਰਕ ਦਿੱਤਾ ਕਿ ਸੂਬਾ ਸਾਲ ਦੇ 365 ਦਿਨ ਅਸ਼ਾਂਤ ਰਹਿਣ ਦਾ ਦਾਅਵਾ ਨਹੀਂ ਕਰ ਸਕਦਾ। ਇਸ ਤਰ੍ਹਾਂ ਦੇ ਵਿਆਪਕ ਮਨਾਹੀ ਦੇ ਹੁਕਮ ਸੂਬੇ ਦੇ ਨਿਵੇਸ਼ ਮਾਹੌਲ ਨੂੰ ਨੁਕਸਾਨ ਪਹੁੰਚਾਉਂਦੇ ਹਨ ਤੇ ਆਰਥਿਕ ਸੰਕਟ ਨੂੰ ਹੋਰ ਡੂੰਘਾ ਕਰਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...