Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ

08 ਮਾਰਚ, 2026 08:17 PM
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ  ਯਕੀਨੀ ਬਣਾਈਆਂ ਜਾਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕਾਂ ਲਈ 351 ਕਰੋੜ ਰਾਖਵੇਂ ਰੱਖੇ ਗਏ ਹਨ। ਮੌਜੂਦਾ ਸਮੇਂ ਵਿੱਚ 881 ਆਮ ਆਦਮੀ ਕਲੀਨਿਕਾਂ ’ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿੱਚ ਹੁਣ ਤੱਕ ਲਗਭਗ 5 ਕਰੋੜ ਓ.ਪੀ.ਡੀਜ਼. ਜਿਨ੍ਹਾਂ ਵਿੱਚ  1.55 ਕਰੋੜ ਨਵੇਂ ਮਰੀਜ਼ ਸ਼ਾਮਲ ਹਨ, ਨੂੰ ਸਿਹਤ ਸਹੂਲਤਾਂ ਦਿੱਤੀਆਂ ਗਈਆਂ  ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲ ਵਿੱਚ 143 ਨਵੇਂ ਆਮ ਆਦਮੀ ਕਲੀਨਿਕ ਹੋਰ ਖੋਲ੍ਹਣ ਦਾ ਟੀਚਾ ਹੈ ਜਦੋਂ ਕਿ 308 ਸਹਾਇਕ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਮੁੱਢਲੀ ਸਿਹਤ ਕਵਰੇਜ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਇਸ ਨਾਲ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1432 ਹੋ ਜਾਵੇਗੀ।

ਇਸ ਤੋਂ ਇਲਾਵਾ  ਸਮੇਂ ਸਿਰ ਐਮਰਜੈਂਸੀ ਅਤੇ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।

ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ , ਜਿਸ ਲਈ 1220 ਕਰੋੜ ਰੁਪਏ ਰੱਖੇ ਗਏ ਹਨ, ਬਾਰੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਮੈਡੀਕਲ ਸਿੱਖਿਆ ਹੱਬ ਬਣ ਰਿਹਾ ਹੈ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ, ਜਿਸ ਨਾਲ 600 ਨਵੀਆਂ ਐਮ.ਬੀ.ਬੀ.ਐਸ. ਸੀਟਾਂ ਹੋਣਗੀਆਂ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਕਰਕੇ ਮਲੇਰਕੋਟਲਾ ਲਈ ਨਵੇਂ ਮੈਡੀਕਲ ਕਾਲਜ ਵਾਸਤੇ 49 ਕਰੋੜ ਦੀ ਲਾਗਤ ਨਾਲ 38.50 ਏਕੜ ਜ਼ਮੀਨ ਖਰੀਦੀ ਗਈ ਹੈ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੰਦਿਆਂ  ਡਾ. ਬਲਬੀਰ ਸਿੰਘ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਲਈ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਨੂੰ ਦੁਨੀਆ ਦੀ ਪਹਿਲੀ ਯੂਨੀਵਰਸਲ ਕੈਸ਼ ਟ੍ਰਾਂਸਫਰ ਸਕੀਮ ਕਰਾਰ ਦਿੱਤਾ, ਜੋ ਸਾਰੀਆਂ ਬਾਲਗ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਦਾਨ ਕਰਦੀ ਹੈ। 9300 ਕਰੋੜ ਰੁਪਏ ਦੇ ਬਜਟ ਖਰਚ ਨਾਲ, ਇਹ ਯੋਜਨਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵੱਡੀ ਗਰੰਟੀ ਨੂੰ ਪੂਰਾ ਕਰੇਗੀ, ਜੋ ਸੂਬੇ ਭਰ ਦੀਆਂ ਲਗਭਗ 97 ਫੀਸਦ ਬਾਲਗ ਔਰਤਾਂ ਲਈ  ਵਿੱਤੀ ਸੁਰੱਖਿਆ ਦੇ ਨਾਲ-ਨਾਲ ਸਨਮਾਨ ਨੂੰ ਵੀ ਯਕੀਨੀ ਬਣਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ