Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ

26 ਸਤੰਬਰ, 2025 05:36 PM

ਬਠਿੰਡਾ/ਚੰਡੀਗੜ੍ਹ : ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਐਲਾਨ ਕੀਤੇ ਗਏ ਹਨ। ਇਸ ਸਬੰਧੀ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਸਾਢੇ 4 ਹਜ਼ਾਰ ਪਰਿਵਾਰਾਂ ਨੂੰ 10,000 ਰੁਪਏ ਪ੍ਰਤੀ ਪਰਿਵਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਅਤੇ ਮੰਦਰਾਂ ਦੇ ਪੰਡਤਾਂ ਦੀ ਵੀ ਸੇਵਾ ਕਰਨ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਸਕੂਲੀ ਬੱਚਿਆਂ ਦੀ ਮਦਦ ਲਈ ਵੀ ਐਲਾਨ ਕੀਤੇ ਗਏ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਤੇ ਸੁਰਜੀਤ ਸਿੰਘ ਰੱਖੜਾ ਵੱਲੋਂ 10 ਕਰੋੜ ਰੁਪਏ ਅਤੇ ਰਵੀ ਇੰਦਰ ਸਿੰਘ ਵੱਲੋਂ 1.11 ਕਰੋੜ ਰੁਪਏ ਦੀ ਸੇਵਾ ਕੀਤੀ ਗਈ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸੇਵਾ ਕੀਤੀ ਜਾਵੇਗੀ। ਇਸ ਸਹਿਯੋਗ 'ਤੇ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ 4500 ਲੋੜਵੰਦ ਪਰਿਵਾਰਾਂ ਨੂੰ 10,000 ਰੁਪਏ ਪ੍ਰਤੀ ਪਰਿਵਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਤਹਿਤ ਲਗਭਗ 4.50 ਕਰੋੜ ਰੁਪਏ ਦੀ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ ਜਿਨ੍ਹਾਂ ਕੋਲ ਜ਼ਮੀਨ ਜਾਂ ਨੌਕਰੀਆਂ ਨਹੀਂ ਹਨ ਤੇ ਦਿਹਾੜੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 1000 ਗੁਰੂ ਘਰਾਂ ਦੇ ਵਜ਼ੀਰਾਂ (ਗ੍ਰੰਥੀ ਸਿੰਘਾਂ) ਨੂੰ ਅਗਲੇ ਛੇ ਮਹੀਨਿਆਂ ਤੱਕ 5000 ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਨਾਲ ਹੀ ਮੰਦਰਾਂ ਦੇ ਪੰਡਤਾਂ ਦੀ ਵੀ ਬਿਨਾ ਭੇਦਭਾਵ ਦੇ ਸੇਵਾ ਕੀਤੀ ਜਾਵੇਗੀ। ਇਸੇ ਤਰ੍ਹਾਂ ਕਿਸਾਨਾਂ ਲਈ ਇਕ ਲੱਖ ਲੀਟਰ ਡੀਜ਼ਲ,20,000 ਕੁਇੰਟਲ ਚਾਰਾ/ ਅਚਾਰ (200 ਟਰੱਕ) ਲਗਭਗ 1.20 ਕਰੋੜ ਰੁਪਏ ਦੇ ਖਰਚ ਨਾਲ ਅਤੇ 25000 ਕੁਇੰਟਲ ਤੂੜੀ ਪਾਰਟੀ ਵੱਲੋਂ ਇਕੱਠਾ ਕਰਕੇ ਭੇਜੀ ਜਾਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 10 ਹਜ਼ਾਰ ਸਕੂਲੀ ਬੱਚਿਆਂ ਨੂੰ ਲੋੜ ਅਨੁਸਾਰ ਕਾਪੀਆਂ, ਕਿਤਾਬਾਂ ਜਾਂ ਫੀਸ ਦੇ ਰੂਪ ਵਿਚ ਮਦਦ (ਲਗਭਗ 1.03 ਕਰੋੜ ਰੁਪਏ ਦਾ ਖਰਚ ) ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.