Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਦੇ 23 ਜ਼ਿਲ੍ਹਿਆਂ 'ਚੋਂ ਸਿਰਫ 6 'ਚ ਹੀ MRI ਮਸ਼ੀਨਾਂ, ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ

28 ਜਨਵਰੀ, 2026 12:51 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਲੇਰਕੋਟਲਾ ਜ਼ਿਲ੍ਹਾ ਹਸਪਤਾਲ ’ਚ ਆਈ. ਸੀ. ਯੂ. ਨਾ ਹੋਣ ’ਤੇ ਤਿੱਖੀ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਨੂੰ ‘ਹੈਰਾਨ ਕਰਨ ਵਾਲਾ’ ਕਰਾਰ ਦਿੱਤਾ ਹੈ। ਇਸ ਮਾਮਲੇ ’ਚ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਬੈਂਚ ਨੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪੂਰੇ ਸੂਬੇ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਆਈ. ਸੀ. ਯੂ. ਸਹੂਲਤਾਂ ਦੀ ਸਥਿਤੀ ’ਤੇ ਵਿਸਥਾਰਤ ਹਲਫ਼ਨਾਮਾ ਦਾਖ਼ਲ ਕਰਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਮੁੱਦਾ ਸਿਰਫ ਮਲੇਰਕੋਟਲਾ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ’ਚ ਮੁਹੱਈਆ ਸਹੂਲਤਾਂ ਦੀ ਨਿਆਇਕ ਜਾਂਚ ਕੀਤੀ ਜਾਵੇਗੀ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹਾ ਹਸਪਤਾਲ ’ਚ ਅੱਜ ਤੱਕ ਆਈ. ਸੀ. ਯੂ. ਦੀ ਸਹੂਲਤ ਨਹੀਂ ਹੈ, ਜਦੋਂ ਕਿ ਇਹ ਹਸਪਤਾਲ ਆਸ-ਪਾਸ ਦੇ ਕਈ ਇਲਾਕਿਆਂ ਲਈ ਰੈਫਰਲ ਹਸਪਤਾਲ ਦੇ ਰੂਪ ’ਚ ਕੰਮ ਕਰਦਾ ਹੈ। ਇਸ ’ਤੇ ਬੈਂਚ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਥਿਤੀ ਸਿਰਫ਼ ‘ਹੈਰਾਨੀਜਨਕ ਨਹੀਂ, ਸਗੋਂ ਬੇਹੱਦ ਚਿੰਤਾਜਨਕ’ ਹੈ। ਅਦਾਲਤ ਨੇ ਕਿਹਾ ਕਿ ਜਦੋਂ ਕਿਸੇ ਜ਼ਿਲ੍ਹੇ ਦਾ ਹਸਪਤਾਲ ਗੰਭੀਰ ਅਤੇ ਐਮਰਜੈਂਸੀ ਮਾਮਲਿਆਂ ਦਾ ਭਾਰ ਚੁੱਕਦਾ ਹੈ ਤਾਂ ਉੱਥੇ ਆਈ. ਸੀ. ਯੂ. ਦਾ ਨਾ ਹੋਣਾ ਸਿੱਧੇ ਤੌਰ ’ਤੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਦੇ ਬਰਾਬਰ ਹੈ।

ਹਾਈਕੋਰਟ ਨੇ ਇਸ ਮੁੱਦੇ ਨੂੰ ਹੋਰ ਵਿਆਪਕ ਬਣਾਉਂਦਿਆਂ ਪੰਜਾਬ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਆਖ਼ਰ ਕਿਉਂ ਹਰ ਜ਼ਿਲ੍ਹਾ ਹਸਪਤਾਲ ’ਚ ਸੀ. ਟੀ. ਸਕੈਨ ਤੇ ਐੱਮ.ਆਰ. ਆਈ. ਮਸ਼ੀਨਾਂ ਨੂੰ ਲਾਜ਼ਮੀ ਨਹੀਂ ਬਣਾਇਆ ਜਾਣਾ ਚਾਹੀਦਾ। ਅਦਾਲਤ ਨੇ ਸੂਬੇ ਵੱਲੋਂ ਹੀ ਪੇਸ਼ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਸਿਰਫ 6 ਜ਼ਿਲ੍ਹਿਆਂ ’ਚ ਹੀ ਐੱਮ. ਆਰ. ਆਈ. ਮਸ਼ੀਨਾਂ ਮੁਹੱਈਆ ਹਨ, ਜੋ ਬੇਹੱਦ ਮੰਦਭਾਗੀ ਸਥਿਤੀ ਨੂੰ ਦਰਸਾਉਂਦਾ ਹੈ। ਬੈਂਚ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲਾਂ ’ਤੇ ਭਾਰੀ ਆਬਾਦੀ ਤੇ ਗੰਭੀਰ ਮਰੀਜ਼ਾਂ ਦਾ ਦਬਾਅ ਰਹਿੰਦਾ ਹੈ। ਇਸ ਲਈ ਆਧੁਨਿਕ ਜਾਂਚ ਸਹੂਲਤਾਂ ਦੀ ਕਮੀ ਸਿੱਧੇ ਤੌਰ ’ਤੇ ਇਲਾਜ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਇਸ ਮਾਮਲੇ ’ਚ ਹੁਣ ਤੱਕ ਦਾਖ਼ਲ ਕੀਤੇ ਗਏ ਸਪਲੀਮੈਂਟਰੀ ਹਲਫ਼ਨਾਮੇ ਤਸੱਲੀਬਖ਼ਸ਼ ਨਹੀਂ ਹੈ।

ਬੈਂਚ ਨੇ ਕਿਹਾ ਕਿ ਇਕ ਬਹੁਤ ਜੂਨੀਅਰ ਅਧਿਕਾਰੀ ਵੱਲੋਂ ਦਾਖ਼ਲ ਹਲਫ਼ਨਾਮੇ ’ਤੇ ਉਹ ਭਰੋਸਾ ਨਹੀਂ ਕਰ ਸਕਦੇ, ਇਸ ਲਈ ਅਗਲਾ ਹਲਫ਼ਨਾਮਾ ਲਾਜ਼ਮੀ ਰੂਪ ’ਚ ਸਿਹਤ ਵਿਭਾਗ ਦੇ ਸਕੱਤਰ ਵੱਲੋਂ ਹੀ ਦਾਖ਼ਲ ਕੀਤਾ ਜਾਵੇ। ਇਹ ਮਾਮਲਾ ਭੀਸ਼ਮ ਕਿੰਗਰ ਵੱਲੋਂ ਦਾਖ਼ਲ ਜਨਹਿੱਤ ਪਟੀਸ਼ਨ ਨਾਲ ਜੁੜਿਆ ਹੈ, ਜਿਸ ’ਚ ਮਲੇਰਕੋਟਲਾ ਸਿਵਲ ਹਸਪਤਾਲ ’ਚ ਭਾਰਤੀ ਸਿਹਤ ਮਿਆਰਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਰੈਫਰਲ ਹਸਪਤਾਲ ਹੋਣ ਦੇ ਬਾਵਜੂਦ ਇੱਥੇ ਆਈ. ਸੀ. ਯੂ. ਸਮੇਤ ਕਈ ਜ਼ਰੂਰੀ ਸਹੂਲਤਾਂ ਮੌਜੂਦ ਨਹੀਂ ਹਨ। ਹਾਈਕੋਰਟ ਨੇ ਸੂਬਾ ਸਰਕਾਰ ਵੱਲੋਂ ਸੀ. ਟੀ. ਸਕੈਨ ਤੇ ਐੱਮ. ਆਰ. ਆਈ. ਜਿਹੀਆਂ ਸੇਵਾਵਾਂ ਨੂੰ ਨਿੱਜੀ ਪ੍ਰਯੋਗਸ਼ਾਲਾਵਾਂ ਨੂੰ ਆਊਟਸੋਰਸ ਕਰਨ ’ਤੇ ਵੀ ਸਵਾਲ ਚੁੱਕੇ। ਬੈਂਚ ਨੇ ਕਿਹਾ ਕਿ ਜਨਤਾ ਨੂੰ ਬੁਨਿਆਦੀ ਸਿਹਤ ਸੇਵਾਵਾਂ ਦੇਣਾ ਸੂਬੇ ਦੀ ਜ਼ਿੰਮੇਵਾਰੀ ਹੈ ਅਤੇ ਆਧੁਨਿਕ ਸਮੇਂ ’ਚ ਸੀ. ਟੀ. ਸਕੈਨ ਤੇ ਐੱਮ. ਆਰ. ਆਈ. ਜਿਹੀਆਂ ਸਹੂਲਤਾਂ ਹੁਣ ਲਾਜ਼ਮੀ ਬਣ ਚੁੱਕੀਆਂ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ ’ਚ ਇਹ ਸਹੂਲਤਾਂ ਹੋਣਾ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ