Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...

09 ਜੁਲਾਈ, 2026 05:41 PM

ਲੁਧਿਆਣਾ : ਪੰਜਾਬ ਭਰ ਵਿਚ ਪਿਛਲੇ ਲੰਬੇ ਸਮੇਂ ਤੋਂ ਘਰੇਲੂ ਗੈਸ ਕੁਨੈਕਸ਼ਨ ਜਾਰੀ ਕਰਨ ਅਤੇ ਗੈਸ ਕਾਪੀ ’ਤੇ ਖਪਤਕਾਰਾਂ ਦਾ ਨਾਂ ਟ੍ਰਾਂਸਫਰ ਕਰਵਾਉਣ ਵਰਗੀਆਂ ਮੁੱਖ ਸੇਵਾਵਾਂ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਸੀ ਪਰ ਹੁਣ ਗੈਸ ਕੰਪਨੀਆਂ ਵੱਲੋਂ ਕਰੀਬ 4 ਮਹੀਨਿਆਂ ਬਾਅਦ ਨਵੇਂ ਗੈਸ ਕੁਨੈਕਸ਼ਨਾਂ ਦੀ ਬੁਕਿੰਗ ਅਤੇ ਪਹਿਲਾਂ ਤੋਂ ਚੱਲ ਰਹੀਆਂ ਕਾਪੀਆਂ ਨੂੰ ਟ੍ਰਾਂਸਫਰ ਕਰਨ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਲਈ ਹਰ ਗੈਸ ਏਜੰਸੀ ’ਤੇ ਖਪਤਕਾਰਾਂ ਦੀਆਂ ਅਰਜ਼ੀਆਂ ਜਮ੍ਹਾ ਹੋਣੀਆਂ ਸ਼ੁਰੂ ਹੋ ਗਈਆਂ ਹਨ।


ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ (ਖ਼ਾਸ ਕਰਕੇ ਮਾਤਾ-ਪਿਤਾ) ਦੀ ਮੌਤ ਤੋਂ ਬਾਅਦ ਗੈਸ ਕੁਨੈਕਸ਼ਨ ਬੱਚਿਆਂ ਦੇ ਨਾਂ ’ਤੇ ਟ੍ਰਾਂਸਫਰ ਨਾ ਹੋਣ ਕਾਰਨ ਜ਼ਿਆਦਾਤਰ ਪਰਿਵਾਰਾਂ ਨੂੰ ਸਿਲੰਡਰਾਂ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੌਜੂਦਾ ਸਮੇਂ ਦੌਰਾਨ ਗੈਸ ਕੰਪਨੀਆਂ ਵਲੋਂ ਹਰ ਖਪਤਕਾਰ ਲਈ ਈ-ਕੇ. ਵਾਈ. ਸੀ. ਕਰਵਾਉਣਾ ਅਤੇ ਸਪਲਾਈ ਲੈਣ ਦੌਰਾਨ ਡੀ. ਏ. ਸੀ. ਕੋਡ ਦੇਣਾ ਜ਼ਰੂਰੀ ਕਰ ਦਿੱਤਾ ਗਿਆ ਹੈ, ਜੋ ਸਿਰਫ ਖਪਤਕਾਰ ਦੇ ਰਜਿਸਟਰਡ ਮੋਬਾਇਲ ਨੰਬਰ ’ਤੇ ਹੀ ਆਉਂਦਾ ਹੈ। ਅਜਿਹੇ ਵਿਚ ਬਿਨਾਂ ਨਾਂ ਟ੍ਰਾਂਸਫਰ ਕਰਵਾਏ ਸਿਲੰਡਰ ਮਿਲਣਾ ਅਸੰਭਵ ਹੋ ਗਿਆ ਸੀ। ਇਸ ਤੋਂ ਇਲਾਵਾ ਨਵੇਂ ਵਿਆਹੇ ਜੋੜਿਆਂ ਨੂੰ ਵੀ ਨਵਾਂ ਕੁਨੈਕਸ਼ਨ ਜਾਂ ਦੂਜਾ ਸਿਲੰਡਰ (ਡੀ. ਬੀ. ਸੀ.) ਲੈਣ ਵਿਚ ਦਿੱਕਤ ਆ ਰਹੀ ਸੀ, ਕਿਉਂਕਿ ਬੀਤੀ 7 ਮਾਰਚ/ਅਪ੍ਰੈਲ ਤੋਂ ਕੰਪਨੀਆਂ ਨੇ ਇਨ੍ਹਾਂ ਸੇਵਾਵਾਂ ’ਤੇ ਰੋਕ ਲਗਾਈ ਹੋਈ ਸੀ।


ਕੀ ਕਹਿੰਦੇ ਹਨ ਡਿਸਟ੍ਰੀਬਿਊਟਰ
ਲੁਧਿਆਣਾ ਐੱਲ. ਪੀ. ਜੀ. ਗੈਸ ਫੈੱਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਹਰ ਗੈਸ ਏਜੰਸੀ ਦੇ ਦਫਤਰ ਵਿਚ ਖਪਤਕਾਰਾਂ ਤੋਂ ਨਵੇਂ ਗੈਸ ਕੁਨੈਕਸ਼ਨ ਲੈਣ ਸਬੰਧੀ ਦਸਤਾਵੇਜ਼ ਮਨਜ਼ੂਰ ਕੀਤੇ ਜਾ ਰਹੇ ਹਨ। ਖਪਤਕਾਰਾਂ ਵੱਲੋਂ ਆਪਣੇ ਪਰਿਵਾਰਕ ਮੈਂਬਰ ਦੀ ਮੌਤ ਦਾ ਸਰਟੀਫਿਕੇਟ ਅਤੇ ਹੋਰ ਫਾਰਮੈਲਟੀਆਂ ਪੂਰੀਆਂ ਕਰਨ ’ਤੇ ਕਾਪੀ ’ਤੇ ਨਾਂ ਟ੍ਰਾਂਸਫਰ ਕਰਨ ਸਮੇਤ ਡੀ. ਬੀ. ਸੀ. ਯੋਜਨਾ ਦੇ ਤਹਿਤ ਦੂਜਾ ਨਵਾਂ ਸਿਲੰਡਰ ਜਾਰੀ ਕਰਨ ਵਰਗੀਆਂ ਸੇਵਾਵਾਂ ਇਕ ਵਾਰ ਫਿਰ ਸ਼ੁਰੂ ਹੋਣ ਜਾ ਰਹੀਆਂ ਹਨ। ਪ੍ਰਧਾਨ ਮਨਜੀਤ ਸਿੰਘ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸਬੰਧਤ ਗੈਸ ਏਜੰਸੀ ਦੇ ਦਫਤਰ ਵਿਚ ਪੁੱਜ ਕੇ ਲੋੜ ਦੇ ਮੁਤਾਬਕ ਸਾਰੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ