ਗੁਰਦਾਸਪੁਰ : ਗੁਰਦਾਸਪੁਰ ਦੇ ਕੋਰਟ ਕੰਪਲੈਕਸ 'ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੇਸ਼ੀ ਲਈ ਲਿਆਂਦੇ ਇੱਕ ਦੋਸ਼ੀ ਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਵਿੱਚ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਰੁਣ ਗਿੱਲ (28) ਵਾਸੀ ਪਿੰਡ ਮਹਿਤਾਬਪੁਰ, ਸਬ ਡਿਵਿਜ਼ਨ ਮੁਕੇਰੀਆਂ ਵਜੋਂ ਹੋਈ ਹੈ।
ਡੀਐਸਪੀ ਸ਼ਾਹਬਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੋਸ਼ੀ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿੱਚ ਚੋਰੀ ਦਾ ਮਾਮਲਾ ਦਰਜ ਸੀ। ਪੁਲਸ ਵੱਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕੋਰਟ ਕੰਪਲੈਕਸ ਲਿਆਂਦਾ ਗਿਆ ਸੀ, ਜਿੱਥੇ ਉਸਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।